ਨੌਵੇਂ ਪਾਤਸ਼ਾਹ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਜੋੜ ਮੇਲਾ 6 ਜੁਲਾਈ ਨੂੰ ਗੁਰਦੁਆਰਾ ਟਿੱਬਾ ਸਾਹਿਬ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ – ਜਥੇਦਾਰ ਬਲਦੇਵ ਸਿੰਘ ਵੱਲਾ

ਮਾਝਾ

ਅੰਮ੍ਰਿਤਸਰ , ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਮਿਤੀ 6 ਜੁਲਾਈ 2026 ਦਿਨ ਸੋਮਵਾਰ ਨੂੰ ਗੁਰਦੁਆਰਾ ਟਿੰਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ,ਅਖੰਡ ਪਾਠ ਸਾਹਿਬ ਜੀ ਪਾਠ ਆਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ,ਜਿਸ ਵਿਚ ਪੰਥ ਪ੍ਰਸਿੱਧ ਵਿਦਵਾਨ ਹਾਜ਼ਰੀ ਲਵਾਉਣਗੇ ਅਤੇ ਆਈ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਧਾਰਮਿਕ ਬੁਲਾਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਣਗੀਆਂ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਅਤੇ ਦਲ ਦੇ ਮੀਤ ਜਥੇਦਾਰ ਬਾਬਾ ਨਰਿੰਦਰ ਸਿੰਘ ਵੱਲਾ ਨਾਲ ਇਸ ਸਬੰਧੀ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਮਾਝਾ ਤਰਨਦਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਵੱਲੋਂ ਦਲਪੰਥ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਜੋੜ ਮੇਲਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਇਸ ਸਾਲ ਇਹ ਸਲਾਨਾਂ ਜੋੜ ਮੇਲਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਹੀਦ ਬਾਬਾ ਜੀਵਨ ਸਿੰਘ ਜੀ ਯਾਦ ‘ਚ 4 ਜੁਲਾਈ ਤੋਂ 6 ਜੁਲਾਈ ਤੱਕ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਅਤੇ ਇਸ ਸਬੰਧੀ 4 ਜੁਲਾਈ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਟਿੱਬਾ ਸਾਹਿਬ ਵਿਖੇ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ 6 ਜੁਲਾਈ ਦਿਨ ਸੋਮਵਾਰ ਨੂੰ ਪਾਏ ਜਾਣਗੇ ਅਤੇ ਧਾਰਮਿਕ ਸਮਾਗਮ ਦੀ ਆਰੰਭਤਾ ਹੋਵੇਗੀ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਹਾਜ਼ਰੀ ਲਵਾਉਣਗੇ ਅਤੇ ਆਈ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸੰਪੂਰਨ ਜੀਵਨ ਇਤਿਹਾਸ ਤੇ ਸ਼ਹਾਦਤ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਇਸ ਸਮਾਗਮ ਵਿੱਚ ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਕਮੇਟੀ ਪ੍ਰਧਾਨ ਧਾਮੀ ਤੋਂ ਇਲਾਵਾ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਕੁਲਵਿੰਦਰ ਸਿੰਘ ਚੌਤਿਆ ਵਾਲੇ,ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ,ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਬਾਬਾ ਗੁਰਦਿੱਤ ਸਿੰਘ, ਜਥੇਦਾਰ ਤਰਸੇਮ ਸਿੰਘ ਤੋਂ ਇਲਾਵਾ ਸੈਂਕੜੇ ਦਲਪੰਥਾ ਦੇ ਜਥੇਦਾਰ ਸਾਹਿਬਾਨ ਹਾਜ਼ਰ ਹੋ ਰਹੇ ਹਨ ।

Leave a Reply

Your email address will not be published. Required fields are marked *