ਹਰ ਮਾਂ-ਧੀਅ ਦੇ ਸਨਮਾਨ ਦਾ ਵਾਅਦਾ, ਹੁਣ ਬਣਿਆ ਹਕੀਕਤ- ਰਮਨ ਬਹਿਲ

ਗੁਰਦਾਸਪੁਰ

ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ-ਰਮਨ ਬਹਿਲ

ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਕਿਹਾ ਕਿ ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਹਰ ਮਾਂ, ਹਰ ਭੈਣ ਅਤੇ ਹਰ ਧੀ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਜ਼ਬੂਤ ਕਦਮ ਹੈ।

ਰਮਨ ਬਹਿਲ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਦੇ ਲਾਈਵ ਪ੍ਰਸਾਰਣ ਮੌਕੇ ਮੰਗਲਮ ਰਿਜੋਰਟ ਵਿਖੇ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਖੇ ਪਹੁੰਚੀਆਂ ਮਾਵਾਂ ਧੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਵਾਂ ਦਾ ਸਤਿਕਾਰ, ਧੀਆਂ ਦਾ ਸਨਮਾਨ, ਖੁਸ਼ਹਾਲ ਪੰਜਾਬ ਦੀ ਪਹਿਚਾਣ ਹੈ।

ਰਮਨ ਬਹਿਲ ਨੇ ਕਿਹਾ ਕਿ ‘ਮਾਵਾਂ ਧੀਆਂ ਸਤਕਾਰ ਯੋਜਨਾ- ਪੰਜਾਬ ਦੀ ਹਰ ਮਾਂ, ਧੀਅ ਅਤੇ ਭੈਣ ਦੀ ਇੱਜ਼ਤ, ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਇਹ ਸਾਬਤ ਕੀਤਾ ਹੈ ਕਿ ਮਹਿਲਾਵਾਂ ਸਿਰਫ਼ ਜ਼ਿੰਮੇਵਾਰੀਆਂ ਨਿਭਾਉਣ ਲਈ ਨਹੀਂ, ਸਗੋਂ ਆਤਮਨਿਰਭਰ ਬਣਨ, ਸੁਪਨੇ ਦੇਖਣ ਅਤੇ ਮਾਣ ਨਾਲ ਅੱਗੇ ਵਧਣ ਦਾ ਪੂਰਾ ਹੱਕ ਰੱਖਦੀਆਂ ਹਨ। ਉਨ੍ਹਾਂ ਕਿਹਾ ਜਦੋਂ ਮਾਵਾਂ ਸਸ਼ਕਤ ਹੁੰਦੀਆਂ ਹਨ, ਪਰਿਵਾਰ ਮਜ਼ਬੂਤ ਹੁੰਦੇ ਹਨ।ਜਦੋਂ ਧੀਆਂ ਆਤਮ ਨਿਰਭਰ ਬਣਦੀਆਂ ਹਨ, ਸਮਾਜ ਤਰੱਕੀ ਕਰਦਾ ਹੈ ਅਤੇ ਜਦੋਂ ਮਹਿਲਾਵਾਂ ਨੂੰ ਸਨਮਾਨ ਮਿਲਦਾ ਹੈ, ਤਾਂ ਖੁਸ਼ਹਾਲ ਪੰਜਾਬ ਦੀ ਨੀਂਹ ਰੱਖੀ ਜਾਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਰਪੰਚਾਂ ਨੂੰ ਅਜ਼ਾਦੀ ਦਿਹਾੜੇ ਤੋਂ ਮਾਣ ਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਕੇ ਪਿੰਡ ਪੱਧਰ ‘ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਵੀ ਸਰਕਾਰ ਵੱਲੋਂ ਵੱਡੇ ਕਦਮ ਚੁੱਕ ਰਹੀ ਹੈ।10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਏ ਗਏ ਹਨ। ਇਸ ਨਾਲ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਨ੍ਹਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਛੁਟਕਾਰਾ ਮਿਲਿਆ ਹੈ।

Leave a Reply

Your email address will not be published. Required fields are marked *