ਜ਼ਿਲ੍ਹਾ ਵਾਸੀ ਆਨ-ਲਾਈਨ ਜੂਮ ਐਪ ਰਾਹੀਂ ਸਮੱਸਿਆ ਦੱਸਣ ਸਬੰਧੀ ਹੋਏ ਜਾਗਰੂਕ

ਪੰਜਾਬ

ਘਰ ਬੈਠੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੇ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਪਹਿਲਕਦਮੀ ਦੀ ਸ਼ਲਾਘਾ

ਆਨਲਾਈਨ ਜੂਮ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਿਲ ਭੇਜ ਸਕਦੇ ਹਨ

ਗੁਰਦਾਸਪੁਰ, 18 ਜੂਨ (ਸਰਬਜੀਤ) ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਦੀਆਂ ਘਰ ਬੈਠਿਆਂ ਮੁਸ਼ਕਿਲਾਂ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਆਨ ਲਾਈਨ ਜੂਮ ਮੀਟਿੰਗ ਦਾ ਜ਼ਿਲਾ ਵਾਸੀ ਪੂਰਾ ਲਾਭ ਰਹੇ ਹਨ ਅਤੇ ਡਿਪਟੀ ਕਮਿਸ਼ਨਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਨੂੰ ਉਨਾਂ ਨੂੰ ਘਰੋਂ, ਦੂਰ ਢੁਰਾਡੇ ਦਫਤਰਾਂ ਵਿਚ ਜਾ ਕੇ ਆਪਣੀ ਮੁਸ਼ਕਿਲ ਦੱਸਣੀ ਪੈਂਦੀ ਸੀ ਪਰ ਹੁਣ ਪ੍ਰਸਾਸਨ ਵਲੋਂ ਖੁਦ ਆਨ ਲਾਈਨ ਘਰਾਂ ਤਕ ਪਹੁੰਚ ਕੀਤੀ ਗਈ ਹੈ।

ਅੱਜ ਆਨ-ਲਾਈਨ ਜੂਮ ਮੀਟਿੰਗ ਵਿਚ ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਗੁਰਦਾਸਪੁਰ ਵਲੋਂ ਜ਼ਿਲਾ ਵਾਸੀਆਂ ਦੀ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਅੱਜ ਕੀਤੀ ਗਈ ਜੂਮ ਮੀਟਿੰਗ ਵਿਚ ਦਫਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਪਬਲਿਕ ਵਿਜ਼ਟਰ ਰੂਮ ਵਿਚ ਪਹੁੰਚੇ ਵਿਅਕਤੀਆਂ ਵਲੋਂ ਆਪਣੀ ਸਮੱਸਿਆਵਾਂ/ਸ਼ਿਕਾਇਤਾਂ ਦੱਸਿਆ ਗਈਆਂ। ਜਿਸ ਵਿਚ ਘੁਮਾਣ ਵਿਖੇ ਹਾਈ ਵੋਲਟੇਜ਼ ਬਿਜਲੀ ਆਉਣ ਨਾਲ ਦੁਕਾਨ ਤੇ ਘਰ ਦਾ ਸਮਾਨ ਸੜ ਜਾਣ ਸਬੰਧੀ, ਰਸਤੇ ਦੀ ਨਿਸ਼ਾਨਦੇਹੀ ਕਰਨ ਸਬੰਧੀ, ਹਸਪਤਾਲ ਵਿਖੇ ਦਵਾਈ ਨਾ ਮਿਲਣ ਸਬੰਧੀ, ਘਰ ਦੇ ਪਾਣੀ ਦੀ ਨਿਕਾਸੀ ਸਬੰਧੀ ਮੁਸ਼ਕਿਲਾਂ ਦੱਸੀਆਂ ਗਈਆਂ, ਜਿਨਾਂ ਨੂੰ ਵਧੀਕ ਡਿਪਟੀ ਕਮਿਸਨਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸੇ ਤਰਾਂ ਜੂਮ ਮੀਟਿੰਗ ਵਿਚ ਸ਼ਿਰਕਤ ਕਰਦਿਆਂ ਕੂੜੇ ਦੀ ਸਮੱਸਿਆ ਸਬਧੀ, ਗਲੀ ਪੱਕੀ ਕਰਨ ਸਬੰਧੀ, ਕਾਦੀਆਂ ਬਾਜ਼ਾਰ ਵਿਚ ਕੀਤੇ ਨਾਜਾਇਜ਼ ਕਬਜ਼ਿਆਂ ਸਬੰਧੀ, ਘਰ ਦੇ ਪਾਣੀ ਦੀ ਨਿਕਾਸੀ ਸਬੰਧੀ ਆਦਿ ਸਮੱਸਿਆਵਾਂ ਦੱਸੀਆਂ, ਜਿਨਾਂ ਨੂੰ ਸੁਣਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਲਈ ਸਮਾਂਬੱਧ ਕੀਤਾ ਗਿਆ। 

ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੋਰ ਨੇ ਦੱਸਿਆ ਕਿ ਜੂਮ ਮੀਟਿੰਗ ਸ਼ੁਰੂ ਕਰਨ ਦਾ ਮੁੱਖ ਮੰਤਵ ਵੀ ਇਹੀ ਹੈ ਕਿ ਲੋਕ ਘਰੋਂ ਹੀ ਜਾਂ ਆਪਣੇ ਨੇੜਲੇ ਕਿਸੇ ਵੀ ਦਫਤਰ ਜਾ ਕੇ ਆਪਣੀ ਮੁਸ਼ਕਿਲ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਸਕਦੇ ਹਨ। ਉਨਾਂ ਦੱਸਿਆ ਕਿ ਆਨਲਾਈਨ ਜੂਮ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਿਲ ਭੇਜ ਸਕਦੇ ਹਨ। ਦੱਸਣਯੋਗ ਹੈ ਕਿ ਜ਼ਿਲਾ ਵਾਸੀ ਆਪਣੀ ਮੁਸ਼ਕਿਲ ਦੱਸਣੀ ਚਾਹੁੰਦਾ ਹੋਵੇ ਤਾਂ ਉਹ ਰੋਜ਼ਾਨਾਂ ( ਸੋਮਵਾਰ ਤੋਂ ਸ਼ੁੱਕਰਵਾਰ-ਵਰਕਿੰਗ ਡੇਅ ਵਾਲੇ ਦਿਨ) ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਦਰਮਿਆਨ ਜੂਮ ਮੀਟਿੰਗ ਜ਼ਰੀਏ ਯੂਜਰ ਆਈ.ਡੀ 96469-76098 ਅਤੇ ਪਾਸਵਰਡ 22 ਲਗਾ ਕੇ, ਡਿਪਟੀ ਕਮਿਸ਼ਨਰ ਨਾਲ ਗੱਲ ਕਰ ਸਕਦੇ ਹਨ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਿਲੇ ਦੀਆਂ ਸਾਰੀਆਂ ਤਹਿਸੀਲਾਂ, ਸਬ ਤਹਿਸੀਲਾਂ, ਸਮੂਹ ਕਾਰਜ ਸਾਧਕ ਨਗਰ ਕੋਂਸਲਾਂ, ਕਾਰਪੋਰੇਸ਼ਨ ਬਟਾਲਾ, ਸਮੂਹ ਬੀਡੀਪੀਓ, ਸੀਡੀਪੀਓ ਅਤੇ ਜਨਰਲ ਮੈਨੇਜਰ ਇੰਡਸਟਰੀ (ਜੀਐਮ-ਡੀਆਈ.ਸੀ) ਬਟਾਲਾ ਦੇ ਦਫਤਰਾਂ ਵਿਚ ਵੀ ਡਿਪਟੀ ਕਮਿਸ਼ਨਰ ਨਾਲ ਜੂਮ ਮੀਟਿੰਗ ਕਰਵਾਉਣ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਲੋਕ ਆਪਣੇ ਨੇੜਲੇ ਉਪਰੋਕਤ ਕਿਸੇ ਵੀ ਦਫਤਰ ਵਿਚ ਜਾ ਕੇ ਆਪਣੀ ਮੁਸ਼ਕਿਲ, ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਸਕਦੇ ਹਨ, ਜਿਸ ਨੂੰ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਇਆ ਜਾਂਦਾ ਹੈ।

Leave a Reply

Your email address will not be published. Required fields are marked *