ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)–ਬਠਿੰਡਾ ਜੇਲ੍ਹ’ਚ ਦੇਸ਼ ਦੇ ਚਰਚਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈਕੇ ਡੀ ਜੀ ਪੀ ਸਾਹਿਬ ਨੇ ਦਾਵਾ ਕੀਤਾ ਸੀ ,ਕਿ ਬਠਿੰਡਾ ਜੇਲ੍ਹ’ਚ ਫੋਨ ਜਾਂ ਹੀ ਨਹੀਂ ਸਕਦਾ, ਪਰ ਹੁਣ ਬਠਿੰਡਾ ਜੇਲ੍ਹ ਦੇ ਕੈਦੀਆਂ ਵੱਲੋਂ ਇਕ ਨਵੀਂ ਵੀਡੀਓ ਰਾਹੀਂ ਮੋਬਾਈਲ ਫੋਨਾਂ ਦਾ ਪ੍ਰਦਰਸ਼ਨ ਕਰਕੇ ਜੇਲ੍ਹ ਪ੍ਰਸ਼ਾਸਨ ਅਧਿਕਾਰੀਆਂ ਦੇ ਪ੍ਰਬੰਧਾਂ ਦੀ ਅਸਲੀਅਤ ਨੂੰ ਲੋਕਾਂ ਸਾਹਮਣੇ ਨੇ ਸਾਬਤ ਕਰ ਦਿੱਤਾ ਹੈ ,ਕਿ ਜੇਲ੍ਹ ਪ੍ਰਸ਼ਾਸਨ ਹੀ ਲਾਲਚਵੱਸ ਹੋ ਕੇ ਕੈਦੀਆਂ ਨੂੰ ਨਸ਼ਿਆਂ ਅਤੇ ਮੋਬਾਈਲ ਫੋਨਾਂ ਦੀ ਸਪਲਾਈ ਕਰਦਾ ਹੈ, ਜਿਸ ਨਾਲ ਕੈਦੀ ਜੇਲ੍ਹਾਂ ਵਿੱਚੋਂ ਹੀ ਕਤਲੇਆਮ, ਅਗਵਾਹ,ਫ਼ਿਰੌਤੀਆਂ ਲੈਣ ਤੇ ਹੋਰ ਸਮਾਜ ਵਿਰੋਧੀ ਕੰਮਾਂ ਵਾਲਾ ਨੈੱਟਵਰਕ ਸ਼ਰੇਆਮ ਚਲਾ ਰਹੇ ਹਨ ਜੋਂ ਰਾਜ ਦੀਆਂ ਜੇਲਾਂ ਦਾ ਵੱਡਾ ਪੋਲ ਖੋਲ੍ਹ ਰਿਹਾ ਹੈ ਅਤੇ ਲੋਕ ਇਸ ਵੀਡੀਓ ਨੂੰ ਦੇਖ ਕੇ ਜਿਥੇ ਜੇਲ੍ਹ ਪ੍ਰਸ਼ਾਸਨ ਨੂੰ ਲਾਹਨਤਾਂ ਪਾ ਰਹੇ ਹਨ, ਉਥੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਜੇਲ੍ਹਾਂ ਵਿੱਚ ਕੈਦੀਆਂ ਨੂੰ ਨਸ਼ੇ ਅਤੇ ਮੋਬਾਈਲ ਫੋਨਾਂ ਦੀ ਸਪਲਾਈ ਕਰਨ ਵਾਲੇ ਪ੍ਰਸ਼ਾਸਨ ਅਧਿਕਾਰੀਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਜੇਲ੍ਹਾਂ ਵਿੱਚ ਵਧ ਰਹੇ ਲੜਾਈ ਝਗੜੇ ਤੇ ਹੋਰ ਵਧ ਰਹੀਆਂ ਸਮਾਜ ਵਿਰੋਧੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਠਿੰਡਾ ਜੇਲ੍ਹ ਵਿੱਚੋਂ ਕੈਦੀਆਂ ਦੀ ਮੋਬਾਈਲ ਫੋਨਾਂ ਦੇ ਪ੍ਰਦਰਸ਼ਨ ਵਾਲੀ ਵਾਇਰਲ ਹੋਈ ਵੀਡੀਓ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਜੇਲ੍ਹ’ਚ ਬੰਦ ਕੈਦੀਆਂ ਨੂੰ ਫੋਨ ਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੀਆਂ ਕਾਲੀਆਂ ਭੇਡਾਂ ਦਾ ਪਰਦਾਫਾਸ਼ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਕਿਹਾ ਇਸ ਵੀਡੀਓ ਨੇ ਸਾਬਤ ਕਰ ਦਿੱਤਾ ਹੈ ਕਿ ਜੇਲ੍ਹਾਂ’ਚ ਬੰਦ ਕੈਦੀ ਜੇਲ ਵਿਚਲਾ ਸਮਾਜ ਵਿਰੋਧੀ ਨੈਟਵਰਕ ਜੇਲ੍ਹ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੀ ਚਲਾ ਰਹੇ ਹਨ ਉਨ੍ਹਾਂ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕਰਦੀ ਹੈ ਕਿ ਅਜਿਹੇ ਲੋਕਾਂ ਨੂੰ ਨੱਥ ਪਾਉਣ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਕਿ ਅੱਗੇ ਤੋਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਲੜਾਈ ਝਗੜਿਆਂ ਤੇ ਨਸ਼ਿਆਂ ਦੀ ਦਲਦਲ ਵਿਚੋਂ ਬਚਾਇਆ ਜਾ ਸਕੇ ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਵੱਲੋਂ ਇਸ ਘਟਨਾ ਤੋਂ ਬਾਅਦ ਏਡੀਜੀਪੀ ਜੇਲਾਂ ਦੀ ਬਦਲੀ ਕਰਨੀ ਵਧੀਆ ਫੈਸਲਾ ਹੈ ਅਤੇ ਵਿਰੋਧੀਆਂ ਵੱਲੋਂ ਮੁਖਮੰਤਰੀ ਨੂੰ ਦੋਸ਼ੀ ਕਹਿਣਾ ਬਿਲਕੁਲ ਗ਼ਲਤ ਤੇ ਨਿੰਦਣ ਯੋਗ ਹੈ ਭਾਈ ਖਾਲਸਾ ਨੇ ਸਪਸ਼ਟ ਕੀਤਾ ਲੰਮਾਂ ਸਮਾਂ ਰਾਜ ਕਰਨ ਵਾਲੀਆਂ ਵਿਰੋਧੀ ਸਰਕਾਰਾਂ ਵੇਲੇ ਵੀ ਅਕਸਰ ਅਜਿਹੇ ਜੇਲ੍ਹ ਕਾਂਡ ਹੁੰਦਾ ਰਹਿੰਦਾ ਰਹੇ ਹਨ ਇਸ ਵਕਤ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਸਵਰਨ ਜੀਤ ਸਿੰਘ ਮਾਨੋਕੇ ਭਾਈ ਪਿਰਥੀ ਸਿੰਘ ਧਾਰੀਵਾਲ ਆਦਿ ਆਗੂ ਹਾਜ਼ਰ ਸਨ ।