ਤਲਵੰਡੀ ਸਾਬੋ, ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ)–ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਗੌਰਵ ਯਾਦਵ ਦੀ ਰਹਿਨੁਮਾਈ ਹੇਠ ਤਲਵੰਡੀ ਸਾਬੋ ਵਿਖੇ ਲਾਅ ਐਂਡ ਆਰਡ ਨੂੰ ਮੱਦੇਨਜਰ ਰੱਖਦੇ ਹੋਏ ਇੱਕ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਸੂਬੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾਵੇ |

ਇਸ ਸਬੰਧੀ ਪੰਜਾਬ ਦੇ ਆਲਾ ਅਫਸਰਾਂ ਨੇ ਇਹ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਡੀਜੀਪੀ ਪੰਜਾਬ ਨੇ ਇਸ ਸਪੱਸ਼ਟ ਕੀਤਾ ਕਿ ਪੰਜਾਬ ਪੁਲਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵੱਚਨਬੱਧ ਹੈ ਅਤੇ ਹਮੇਸ਼ਾ ਹੀ ਰਹੇਗੀ |ਜਿਸ ਕਰਕੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |

ਇਸ ਲਈ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਹ ਪੰਜਾਬ ਪੁਲਸ ਦਾ ਸਾਥ ਦੇਣ ਤਾਂ ਜੋ ਪੰਜਾਬ ਵਿੱਚ ਅਮਨ ਸ਼ਾਂਤੀ ਬਣਾਈ ਰੱਖੀਏ |



