‘ਮੁੱਖ ਮੰਤਰੀ ਮਾਵਾਂ ਧੀਆਂ ਸਤਕਾਰ ਯੋਜਨਾ’ ਪੰਜਾਬ ਦੀ ਹਰ ਮਾਂ, ਧੀਅ ਅਤੇ ਭੈਣ ਦਾ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ-ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਗੁਰਦਾਸਪੁਰ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਹੋ ਜਾਣ ਦੀ ਮਹਿਲਾਵਾਂ ਨੂੰ ਦਿੱਤੀ ਮੁਬਾਰਕਬਾਦ

ਡੇਰਾ ਬਾਬਾ ਨਾਨਕ/ਡੇਰਾ ਬਾਬਾ ਨਾਨਕ, 2 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ  ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਾਵਾਂ-ਧੀਆਂ ਦਾ ਸਤਿਕਾਰ ਕਰਦਿਆਂ ਅਤੇ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰਦਿਆਂ,ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ 3000 ਰੁਪਏ ਤੇ 4500 ਰੁਪਏ ਦੀ ਰਾਸ਼ੀ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਹਲਕੇ ਦੀਆਂ ਮਹਿਲਾਵਾਂ ਲਈ ਰੱਖੇ ਪ੍ਰੋਗਰਾਮ ਦੌਰਾਨ ਹਲਕੇ ਦੀਆਂ ਹਜ਼ਾਰਾਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ ਮਾਵਾਂ-ਭੈਣਾਂ ਦੇ ਖਾਤਿਆਂ ‘ਚ 3 ਮਹੀਨਿਆਂ ਦੇ ਪੈਸੇ ਆਉਣੇ ਸ਼ੁਰੂ ਹੋ ਗਏ ਹਨ ਜੋ ਕਿ ਜਨਰਲ ਵਰਗ ਦੀਆਂ ਮਹਿਲਾਵਾਂ ਦੇ 3 ਹਜ਼ਾਰ ਅਤੇ ਐੱਸ.ਸੀ. ਵਰਗ ਨਾਲ ਸਬੰਧਿਤ ਮਹਿਲਾਵਾਂ ਦੇ 45 ਹਜ਼ਾਰ ਰੁਪਏ ਬਣਦੇ ਹਨ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਕਾਰ ਯੋਜਨਾ’ ਪੰਜਾਬ ਦੀ ਹਰ ਮਾਂ, ਧੀਅ ਅਤੇ ਭੈਣ ਦਾ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜੋ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਤੇ ਸਰਕਾਰ ਵੱਲੋਂ ਸੂਬੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕੀਤੀ ਗਈ ਹੈ।

Leave a Reply

Your email address will not be published. Required fields are marked *