ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਹੋਈ

ਗੁਰਦਾਸਪੁਰ

ਵਿਸ਼ੇਸ਼ ਸਰਸਰੀ ਸੁਧਾਈ 2026 ਵਿੱਚ ਦੌਰਾਨ ਬੀ.ਐੱਲ.ਓ. ਦਾ ਸਹਿਯੋਗ ਕਰਨ : ਸੱਤਪਾਲ ਸਿੰਘ

ਬਟਾਲਾ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸ਼ਾਮਲ ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਸ. ਸੱਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ 2026 ਕਰਵਾਈ ਜਾ ਰਹੀ ਹੈ। ਜਿਸ ਵਿੱਚ ਬੀ.ਐੱਲ.ਓ. ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਉਦੇਸ਼ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਤੇ ਅਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ। ਇਸ ਮੌਕੇ ਗੁਰਦਰਸ਼ਨ ਸਿੰਘ ਧਾਮੀ , ਪ੍ਰਿੰਸੀਪਲ ਨਾਨਕ ਸਿੰਘ, ਨਵਤੇਜਪਾਲ ਸਿੰਘ ਪਨੇਸਰ, ਰਘਬੀਰ ਸਿੰਘ ਔਲਖ, ਕਸ਼ਮੀਰ ਸਿੰਘ ਛੀਨਾ , ਪ੍ਰਿਤਪਾਲ ਸਿੰਘ,ਜਸਵੰਤ ਸਿੰਘ, ਕਲਵੰਤ ਸਿੰਘ, ਡਾ. ਗੁਰਿੰਦਰ ਸਿੰਘ ਰੰਧਾਵਾ, ਅਰਵਿੰਦਰਪਾਲ ਸਿੰਘ, ਅਜੈ ਮਹਾਜਨ, ਦਰਸ਼ਨ ਲਾਲ, ਸਵਿੰਦਰ ਸਿੰਘ ਸੰਧੂ, ਬਲਵੰਤ ਸਿੰਘ ਮੱਲੀ, ਡਾ.ਗੁਰਦੇਵ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *