ਬਠਿੰਡਾ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਅਤੇ ਬਾਬਾ ਗੁਰਪ੍ਰੀਤ ਸਿੰਘ ਘਾਲ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਸਾਮ ਨੂੰ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ, ਇਸ ਮੌਕੇ ਤੇ ਦੇਗਾਂ ਸਰਦਾਈਆ ਤੇ ਹੋਰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗ਼ਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਲਾਨਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰੂ ਹਰਿਗੋਬਿੰਦ ਸਾਹਿਬ ਜੀ ਮੀਰੀ ਪੀਰੀ ਲਹਿਰ ਜਥੇਬੰਦੀ ਮਿਸਲ ਸਹੀਦ ਭਾਈ ਕੜਾਕਾ ਸਿੰਘ ਅਤੇ ਭਾਈ ਖੜਕ ਸਿੰਘ ਸਪੁਤਰ ( ਭਾਈ ਜੈ ਸਿੰਘ ) ਨਿਹੰਗ ਸਿੰਘ ਖਾਲਸਾ ਤਰਨਾ ਦਲ ਵੱਲੋਂ ਦੀ ਮਰਯਾਦਾ ਤਹਿਤ ਭਗਤ ਰਵਿਦਾਸ ਗੁਰਦੁਆਰਾ ਰਾਮਪੁਰਾ ਬਠਿੰਡਾ ਵਿਖੇ ਮਨਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ ਤੋਂ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮਾਗਮ ਦੀ ਆਰੰਭਤਾ ਹਜ਼ੂਰੀ ਰਾਗੀ ਜਥੇ ਦੇ ਸਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਹੋਈ , ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਕਥਾ ਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਜਿਥੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਬੋਲਦਿਆਂ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨੇ ਕਿਹਾ 5 ਜੁਲਾਈ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਜੋ ਵੀ ਹੁਕਮ ਕੀਤਾ ਜਾਵੇਗਾ ਮਾਮਲਾ ਤਰਨਾ ਦਲ ਉਸ ਤੇ ਹਰ ਤਰ੍ਹਾਂ ਪਹਿਰਾ ਦੇਵਾਂਗਾ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਬਠਿੰਡਾ ਹਾਜੀ ਰਤਨ ਸਾਹਿਬ ਜੀ ਦੇ ਹੈਂਡ ਗ੍ਰੰਥੀ ਸਿੰਘ ਸਾਹਿਬ ਜੀ ਅਤੇ ਹੋਰ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਵਿਸ਼ੇਸ਼ ਹਾਜਰੀ ਲਵਾਈ ਗਈ,ਸਮੂਹ ਧਾਰਮਿਕ ਬੁਲਾਰਿਆਂ ਅਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਅਤੇ ਸਮਾਗਮ ਦੇ ਪ੍ਰਬੰਧਕ ਜਥੇਦਾਰ ਗੁਰਪ੍ਰੀਤ ਸਿੰਘ ਘਾਲ ਵੱਲੋਂ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ ਸ਼ਾਮ 5 ਵਜੇ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋ ਧਾਰੇ ਕਿਰਪਾਨਾਂ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਮੁਖੀ ਦੀ ਅਗਵਾਈ ਹੇਠ ਸਥਾਨਕ ਰਾਮਪੁਰਾ ਵਿਖੇ ਸ਼ਾਨਦਾਰ ਮਹੱਲਾ ਖੇਡਿਆ ਗਿਆ ਜਿਸ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾ ਨੇ ਆਈਆਂ ਸੰਗਤਾਂ ਨੂੰ ਨੇਜ਼ਾ ਬਾਜ਼ੀ,ਘੌੜਸਵਾਰੀ, ਨੇਜ਼ਾ ਬਾਜ਼ੀ,ਗਤਕਾ ਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਨਾਲ ਜੌਹਰ,ਦੋ ਦੋ ਤਿੰਨ ਤਿੰਨ ਘੌੜਿਆਂ ਦੀ ਇੱਕ ਸਵਾਰ ਨੇ ਦੌੜ ਲਗਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਮਹੱਲਾ ਖੇਡਣ ਵਾਲੀਆਂ ਫੌਜਾਂ ਨੂੰ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਅਤੇ ਗੁਰਪ੍ਰੀਤ ਸਿੰਘ ਵੱਲੋਂ ਇਨਾਮ ਵੰਡੇ ਗਏ , ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾ ਸਰਦਾਈਆ ਅਤੁੱਟ ਵਰਤਾਏ ਗਏ, ਸਮਾਗਮ ਵਿੱਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ।



