ਗੁਰਦਾਸਪੁਰ 12 ਅਪ੍ਰੈਲ (ਸਰਬਜੀਤ ਸਿੰਘ)–ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜ਼ਨ) –ਕਮ –ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ,ਘੋਤ ਪੋਕਰ , ਸਰਕਾਰੀ ਕੰਨਿਆ ਹਾਈ ਸਕੂਲ , ਬੱਬੇਹਾਲੀ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਬੱਬੇਹਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਿੱਬੜ , ਗੁਰਦਾਸਪੁਰ ਵਿਖੇ ਜਾਗਰੂਕ ਸੈਮੀਨਾਰ ਕਰਵਾਏ ਗਏ । ਇਨ੍ਹਾ ਜਾਗਰੂਕਤਾ ਸੈਮੀਨਾਰਾਂ ਦੌਰਾਨ ਮੈਡਮ ਨਵਦੀਪ ਕੌਰ ਗਿੱਲ , ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ,ਨਾਲਸਾ ਦੀਆਂ ਵੱਖ ਵੱਖ ਸਕੀਮਾਂ , ਚਾਈਲਡ ਹੈਲਪ ਲਾਈਨ ਨੰਬਰ ਅਤੇ ਨੈਸ਼ਨਲ ਲੋਕ ਅਦਾਲਤ ਮਿਤੀ 13 ਮਈ 2023 ਬਾਰੇ ਜਾਗਰੂਕ ਕੀਤਾ । ਇਹਨਾਂ ਸੈਮੀਨਾਰਾਂ ਦੌਰਾਨ ਉਨ੍ਹਾਂ ਨੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਜਾਗਰੂਕ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਆਪਣੇ ਆਸ ਪਾਸ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ ਤੋ ਵੱਧ ਲੋਕ ਮੁਫਤ ਕਾਨੂੰਨੀ ਸਹਾਇਤਾ ਲੈ ਸਕਣ । ਇਹਨਾਂ ਸੈਮੀਨਾਰਾਂ ਦੌਰਾਨ ਸਕੂਲਾਂ ਦੇ ਲੱਗ ਭਗ 650 ਵਿਦਿਆਰਥੀਆਂ ਅਤੇ ਅਧਿਅਪਕਾਂ ਦੁਆਰਾ ਹਿੱਸਾ ਲਿਆ ਗਿਆ ।