ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)–ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ’ਚ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ, ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਗਿ ਜੋਗਿੰਦਰ ਸਿੰਘ ਕਾਲਾ ਗੋਰਾਇਆਂ,ਗਿ ਸੁਲੱਖਣ ਸਿੰਘ ਰਿਆੜ , ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਬੀਬੀ ਬਲਜਿੰਦਰ ਕੌਰ ਢਾਡੀ ਜਥਾ ਸਮੇਤ ਦਰਜਨ ਤੋਂ ਵੱਧ ਧਾਰਮਿਕ ਬੁਲਾਰੇ ਤੇ ਸੰਤ ਮਹਾਂਪੁਰਸ਼ ਹਾਜ਼ਰੀ ਲਵਾਕੇ ਆਈ ਸੰਗਤ ਨੂੰ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਤਿਉਹਾਰ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣ ਗੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਅਤੇ ਧਾਰਮਿਕ ਬੁਲਾਰਿਆਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਵੀ ਕੀਤਾ ਜਾਵੇਗਾ । ਇਸ ਸਬੰਧੀ ਪ੍ਰੈਸ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਪਰਮਜੀਤ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਤੇ ਪ੍ਰਧਾਨ ਕਸ਼ਮੀਰ ਸਿੰਘ ਰਮੀਦੀ ਨਾਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਸਮਾਗਮ ਸਬੰਧੀ ਕੱਲ 12 ਅਪਰੈਲ ਨੂੰ ਗੁਰਦੁਆਰਾ ਸੰਤ ਸਰ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਹੋ ਜਾਣਗੇ ਅਤੇ 13 ਨੂੰ ਮੱਦ ਦੀ ਅਰਦਾਸ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ ਜਾਵੇਗੀ ਅਤੇ 14 ਅਪਰੈਲ ਨੂੰ ਰੱਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਮਹਾਨ ਧਾਰਮਿਕ ਦੀਵਾਨ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਇਆ ਜਾਵੇ ਗਾ ਸਮੂਹ ਸੰਗਤਾਂ ਨੂੰ ਆਪਣੇ ਪ੍ਰਵਾਰਾਂ ਸਮੇਤ ਹਾਜ਼ਰ ਹੋ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਜਾਂਦੀ ਹੈ ਇਹ ਅਸਥਾਨ ਸੁਭਾਨਪੁਰ ਬੱਸ ਅੱਡੇ ਤੋਂ ਅੱਧਾ ਕਿਲੋਮੀਟਰ ਦੀ ਦੂਰੀ ਹੈ