ਅੰਮ੍ਰਿਤਸਰ , ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)– 5 ਜੁਲਾਈ ਨੂੰ ਦਰਬਾਰ ਸਾਹਿਬ ਮੰਜੀ ਹਾਲ ਵਿਚ ਹੋ ਰਹੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ’ਚ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਫੂਲ ਨੇ ਐਲਾਨ ਕੀਤਾ ਕਿ ਮਾਲਵਾ ਤਰਨਾ ਦਲ ਜਿਥੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿੰਘ ਸਾਹਿਬਾਂ ਦੇ ਹੁਕਮ ਦੀ ਤਾਮੀਲ ਕਰੇਗਾ,ਉਥੇ 5 ਜੁਲਾਈ ਨੂੰ ਮੰਜੀ ਹਾਲ ਦੀ ਪੰਥਕ ਇਕੱਤਰਤਾ ਵਿੱਚ ਜੋ ਵੀ ਖਾਲਸਾ ਪੰਥ ਦੇ ਆਗੂਆਂ ਤੇ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਜੋ ਵੀ ਫੈਸਲਾ ਕੀਤਾ ਜਾਵੇਗਾ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਵੱਲੋਂ ਉਸ ਫੈਸਲੇ ਦਾ ਸਵਾਗਤ ਅਤੇ ਉਸ ਤੇ ਹਰ ਪ੍ਰਕਾਰ ਦਾ ਪਹਿਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਦੇ ਹਵਾਲੇ ਨਾਲ ਦੱਸਿਆ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਸੱਦਾ ਪੱਤਰ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਹੈਂਡ ਕੁਵਾਟਰ ਗੁਰਦੁਆਰਾ ਵਿਵੇਕਸਰ ਸਾਹਿਬ ਫੂਲ ਬਠਿੰਡਾ ਵਿਖੇ ਪ੍ਰਾਪਤ ਹੋਇਆ ਹੈ ਅਤੇ ਉਸ ਮੁਤਾਬਿਕ 5 ਜੁਲਾਈ ਨੂੰ ਪੂਰਾ ਦਲਪੰਥ ਬਠਿੰਡਾ ਤੋਂ ਅੰਮ੍ਰਿਤਸਰ ਦਰਬਾਰ ਸਾਹਿਬ ਮੰਜੀ ਹਾਲ ਨੂੰ ਰਵਾਨਾ ਹੋਵੇਗਾ, ਜਥੇਦਾਰ ਬਾਬਾ ਸੁਖਪਾਲ ਸਿੰਘ ਅਜ ਰਾਮਪੁਰਾ ਬਠਿੰਡਾ ਵਿਖੇ ਇੱਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਉਹਨਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਦੇ ਦਸਤਖਤਾਂ ਹੇਠ ਮਿਲ਼ੀ ਚਿਠੀ ਮੁਤਾਬਕ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੀਆਂ ਸੈਂਕੜੇ ਫੌਜਾਂ ਦੇ ਕਾਫਲੇ ਜਿਥੇ ਪੰਜ ਜੁਲਾਈ ਨੂੰ ਦੀਵਾਨ ਹਾਲ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਚੜਦੀ ਕਲਾ ਨਾਲ ਪਹੁੰਚਣਗੇ, ਉਥੇ ਜੋ ਵੀ ਸਿੱਖ ਪੰਥ ਵੱਲੋਂ ਹੁਕਮ ਮਿਲੇਗਾ ਉਸ ਨੂੰ ਅਮਲੀ ਰੂਪ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ , ਇਸ ਵਕਤ ਉਹਨਾਂ ਨਾਲ ਭਾਈ ਗੁਰਪ੍ਰੀਤ ਸਿੰਘ ਘਾਲ ਤੇ ਇਲਾਵਾ ਬਹੁਤ ਸਾਰੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ ।


