ਅੰਮ੍ਰਿਤਸਰ, ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)–ਦੇਸ਼ ਵਿਦੇਸ਼ ਦੀਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜ ਖੇੜੀ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਨੂੰ ਬੇਨਤੀ ਕੀਤੀ ਕਿ ਉਹ ਪਰਸੋਂ 5 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਤੇ ਦਰਬਾਰ ਸਾਹਿਬ ਮੰਜੀ ਹਾਲ ਵਿਖੇ ਵੱਡੀ ਗਿਣਤੀ ਵਿੱਚ ਹਾਜ਼ਰ ਹੋਣ ਦੀ ਲੋੜ ਤੇ ਜ਼ੋਰ ਦੇਣ , ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨੇ ਇਹ ਵੀ ਐਲਾਨ ਕੀਤਾ ਕਿ ਕਿਸੇ ਵੀ ਨਿਹੰਗ ਸਿੰਘ ਜਾ ਨਿਹੰਗ ਸਿੰਘ ਜਥੇਦਾਰ ਸਾਹਿਬਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਕੋਈ ਕੰਮ ਕਰਵਾਉਣ ਦੀ ਲੋੜ ਹੋਵੇ ਤਾਂ ਉਹ ਮੇਰੇ ਨਾਲ ਸੰਪਰਕ ਕਰ ਸਕਦੇ ਹਨ ਮੈ ਨਿਹੰਗ ਸਿੰਘਾਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਹਾਂ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਭਾਈ ਖਾਲਸਾ ਨੇ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜ ਖੇੜੀ ਦੇ ਹਵਾਲੇ ਨਾਲ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੇ ਦਸਤਖ਼ਤ ਹੇਠ 5 ਜੁਲਾਈ ਦੀ ਇਕੱਤਰਤਾ ਲਈ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਨਾਮਧਾਰੀਏ ਤੇ ਹੋਰ ਸੰਪਰਦਾਵਾਂ ਦੇ ਮੁਖੀਆਂ ਸਾਹਿਬਾਨਾਂ ਨੂੰ ਸੱਦਿਆ ਗਿਆ ਹੈ ਇਸ ਕਰਕੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਨਿਹੰਗ ਸਿੰਘ ਫ਼ੌਜਾਂ ਸਮੇਤ ਇਸ ਪੰਥਕ ਇਕੱਤਰਤਾ ਵਿੱਚ ਠੀਕ 11/30 ਵਜੇ ਪਹੁੰਚਣ ਦੀ ਲੋੜ ਤੇ ਜੋਰ ਦੇਣ ।।


