ਅੰਮ੍ਰਿਤਸਰ, ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)— ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਦਲ ਪੰਥ ਦੇ ਮੁੱਖ ਹੈਡਕੁਆਰਟਰ ਗੁਰਦੁਆਰਾ ਟਿੱਬਾ ਸਾਹਿਬ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸਮੂਹ ਦਲ ਦੀਆਂ ਨਿਹੰਗ ਸਿੰਘ ਫੌਜੀ ਦੀ ਇੱਕ ਗੈਰ ਰਸਮੀ ਮੀਟਿੰਗ ਵਿੱਚ ਐਲਾਨ ਕੀਤਾ ਕਿ ਸਮੂਹ ਮਾਝਾ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀਆਂ ਸਾਰੀਆਂ ਫੌਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੱਲੋਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਸਤਖ਼ਤਾਂ ਹੇਠ 5 ਜੁਲਾਈ ਨੂੰ ਦਰਬਾਰ ਸਾਹਿਬ ਮੰਜੀ ਹਾਲ ਵਿਖੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਸੰਪਰਦਾਵਾਂ ਟਕਸਾਲਾਂ ਤੇ ਹੋਰ ਸੰਤਾਂ ਨੂੰ ਪਹੁੰਚਣ ਵਾਲੇ ਜਾਰੀ ਕੀਤੇ ਸੱਦੇ ਪੱਤਰ ਦਾ ਸਵਾਗਤ ਕਰਦਾ ਹੈ ਅਤੇ ਵੱਡੀ ਗਿਣਤੀ ਵਿੱਚ ਫੌਜਾਂ ਸਮੇਤ ਮੰਜੀ ਹਾਲ ਦੀ ਇਕੱਤਰਤਾ ਵਿੱਚ ਸ਼ਾਮਲ ਲਈ ਪੂਰੀ ਤਰ੍ਹਾਂ ਵਚਨ ਬੱਧ ਹੈ, ਉਨ੍ਹਾਂ ਕਿਹਾ ਸ਼ਹੀਦ ਬਾਬਾ ਜੀਵਨ ਸਿੰਘ ਮਾਂਝਾ ਤਰਨਦਲ ਹਮੇਸ਼ਾ ਮੀਰੀ ਪੀਰੀ ਸਿਧਾਂਤ ਦੀ ਰਾਖੀ ਕਰਨ ਹਿੱਤ ਬਣਾਏ ਗਏ ਅਕਾਲ ਤਖ਼ਤ ਸਾਹਿਬ ਨੂੰ ਹਮੇਸ਼ਾ ਸਮਰਪਿਤ ਰਹਿਆਂ ਹੈ ਅਤੇ ਜੋ ਵੀ ਹੁਕਮ ਹੁੰਦਾ ਹੈ ਦਲ ਪੰਥ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ ਉਸ ਤਾਮੀਲ ਕਰਦਾ ਤੇ ਕਰਦਾ ਰਹੇਗਾ ਅਤੇ ਇਸੇ ਤਰ੍ਹਾਂ 5 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲਪੰਥ ਨੂੰ 5 ਜੁਲਾਈ ਦੀ ਹੋਣ ਦਰਬਾਰ ਸਾਹਿਬ ਮੰਜੀ ਹਾਲ ਅੰਮ੍ਰਿਤਸਰ


