ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ 1,58,671 ਫਾਰਮ ਡਿਜੀਟਾਈਜ਼-ਡੀ.ਸੀ

ਗੁਰਦਾਸਪੁਰ

ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ 25 ਜੂਨ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਐੱਸ.ਆਈ.ਆਰ. ਦੀ ਮੁਹਿੰਮ ਤਹਿਤ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਵੰਡੇ ਜਾਣ ਦੇ ਨਾਲ-ਨਾਲ ਵੋਟਰਾਂ ਪਾਸੋਂ ਪ੍ਰਾਪਤ ਕੀਤੇ ਗਏ ਫਾਰਮਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਾਈਜ਼ ਕਰਨ ਦੇ ਮਕਸਦ ਨਾਲ 1,58,671 ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਸਲ ਫਾਰਮ ਭਰ ਕੇ ਬੀ.ਐੱਲ.ਓ. ਦੀ ਅਗਲੀ ਫੇਰੀ ਸਮੇਂ ਉਸ ਨੂੰ ਵਾਪਸ ਸੌਂਪ ਦੇਣ। ਫਾਰਮ ਪ੍ਰਾਪਤ ਕਰਨ ਤੋਂ ਬਾਅਦ ਬੀ.ਐੱਲ.ਓ. ਵੱਲੋਂ ਰਸੀਦ ਜਾਰੀ ਕੀਤੀ ਜਾਵੇਗੀ ਅਤੇ ਡੁਪਲੀਕੇਟ ਕਾਪੀ ਵੋਟਰ ਕੋਲ ਹੀ ਰਹੇਗੀ। ਜੇਕਰ ਵੋਟਰ ਖ਼ੁਦ ਉਪਲਬਧ ਨਾ ਹੋਵੇ, ਤਾਂ ਇਹ ਫਾਰਮ ਪਰਿਵਾਰ ਦੇ ਕਿਸੇ ਵੀ ਬਾਲਗ ਮੈਂਬਰ ਨੂੰ ਦਿੱਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਐੱਸ ਆਈ ਆਰ ਸਬੰਧੀ ਮੁਸ਼ਕਿਲ ਦੇ ਹੱਲ ਲਈ ਟੋਲ-ਫ੍ਰੀ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਕੀਤੇ ਗਏ ਹੈਲਪ ਡੈਸਕ ਦਫਤਰ ਜ਼ਿਲ੍ਹਾ ਮਾਲ ਅਫਸਰ, ਗੁਰਦਾਸਪੁਰ, ਰੂਮ ਨੰਬਰ 204, ਬੀ ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ
ਸੰਪਰਕ ਕੀਤਾ ਜਾ ਸਕਦਾ ਜਾਂ ਫਿਰ “ਬੀ.ਐੱਲ.ਓ. ਨਾਲ ਕਾਲ ਬੁੱਕ ਕਰੋ” ਸਹੂਲਤ ਦਾ ਲਾਭ ਉਠਾਇਆ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰ-ਘਰ ਗਣਨਾ ਕਰਨ ਦੀ ਇਹ ਮੁਹਿੰਮ 24 ਜੁਲਾਈ 2026 ਤੱਕ ਜਾਰੀ ਰਹੇਗੀ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਵੀ ਮਿਤੀ 24 ਜੁਲਾਈ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ। ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ 2026 ਨੂੰ ਕੀਤੀ ਜਾਵੇਗੀ। ਇਸ ਦੌਰਾਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਰਜ ਕਰਵਾਏ ਜਾ ਸਕਦੇ ਹਨ, ਜਦਕਿ ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾੋ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ।

Leave a Reply

Your email address will not be published. Required fields are marked *