ਚੰਡੀਗੜ੍ਹ, ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਲੰਮੇ ਸਮੇਂ ਅਦਾਲਤਾ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਕੇਦਰ ਸਰਕਾਰ ਬਹੁਤ ਸਾਰੇ ਸਿੰਘਾਂ ਨੂੰ ਨਜਾਇਜ਼ ਤੌਰ ਤੇ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ ਅਤੇ ਇਹਨਾਂ ਨੂੰ ਛੁਡਾਉਣ ਲਈ ਕੌਮ ਦੇ ਆਗੂਆਂ ਨੇ ਵੱਡੀ ਜੱਦੋਜਹਿਦ ਕੀਤੀ ਪਰ ਸਰਕਾਰ ਇਨ੍ਹਾਂ ਬੰਦੀ ਸਿੰਘਾਂ ਨੂੰ ਛੱਡਣ ਲਈ ਤਿਆਰ ਨਹੀਂ ਅਤੇ ਹੁਣ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ਼ ਮੋਰਚਾ ਲੱਗਿਆ ਹੋਇਆ ਹੈ ਅਤੇ ਸਰਕਾਰ ਨੂੰ ਜਗਾਉਣ ਲਈ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਲਗਾਤਾਰ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਰਹਿੰਦੇ ਹਨ ਅਤੇ ਇਸੇ ਕੜੀ ਤਹਿਤ ਅੱਜ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ਤੇ ਰੇਲਾਂ ਰੋਕ ਕੇ ਸੁੱਤੀ ਸਰਕਾਰ ਨੂੰ ਜਗਾਇਆ ਜਾ ਰਿਹਾ ਹੈ ਅਤੇ ਇਹ ਪਰੋਟੈਸਟ 2 ਵਜੇ ਤੱਕ ਜਾਰੀ ਰਹੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ਤੇ ਗੱਡੀਆਂ ਰੋਕ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਵਾਲੇ ਪ੍ਰਦਰਸ਼ਨ ਦੀ ਪੂਰਨ ਹਮਾਇਤ ਕਰਦੀ ਹੋਈ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਨਜਾਇਜ਼ ਤੌਰ ਤੇ ਜੇਲ੍ਹਾਂ ਵਿੱਚ ਬੰਦ ਕੀਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਸਿੱਖਾਂ ਵਿਚੋਂ ਦੇਸ ਪ੍ਰਤੀ ਬੇਗਾਨਗੀ ਦਾ ਪਾਇਆ ਜਾ ਰਿਹਾ ਅਹਿਸਾਸ ਦੂਰ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਖ ਰੱਖਦਿਆਂ ਸਰਹਿੰਦ ਰੇਲਵੇ ਸਟੇਸ਼ਨ ਤੇ ਦੋ ਵਜੇ ਤੱਕ ਰੇਲ ਗੱਡੀਆਂ ਰੋਕਣ ਵਾਲੇ ਕੀਤੇ ਜਾ ਰੋਸ ਪ੍ਰਦਰਸ਼ਨ ਦੀ ਪੂਰਨ ਹਮਾਇਤ ਅਤੇ ਕੇਂਦਰ ਦੀ ਮੋਦੀ ਸਰਕਾਰ ਤੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਬਹੁਤ ਭਰੇ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਸਿੱਖਾਂ ਨਾਲ ਸ਼ਰੇਆਮ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰਕੇ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ ਜੋ ਕੇਂਦਰ ਸਰਕਾਰ ਦੀ ਬਹੁਤ ਹੀ ਨਿੰਦਣਯੋਗ ਨੀਤੀ ਹੈ, ਭਾਈ ਖਾਲਸਾ ਨੇ ਕਿਹਾ ਕੋਈ ਵੀ ਕਾਨੂੰਨ ਅਜ਼ਾਜ਼ਤ ਨਹੀਂ ਦਿੰਦਾ ਕਿ ਅਦਾਲਤ ਵੱਲੋਂ ਦਿੱਤੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਕਿਸੇ ਦੋਸੀ ਨੂੰ ਜੇਲ੍ਹ ਵਿੱਚ ਰੱਖਿਆ ਜਾਵੇ ਪਰ ਭਾਰਤ ਦੀ ਕੇਂਦਰ ਸਰਕਾਰ ਅਜਿਹਾ ਸਿੱਖਾਂ ਨਾਲ ਸ਼ਰੇਆਮ ਕਰ ਰਹੀ ਹੈ ਜੋ ਸਰਕਾਰ ਦੀ ਬਹੁਤ ਹੀ ਨਿੰਦਣਯੋਗ ਨੀਤੀ ਹੈ ਅਤੇ ਇਸ ਦਾ ਸਿਖਾਂ ਵਿੱਚ ਵੱਡਾ ਰੋਸ ਹੈ ਤੇ ਬੇਗਾਨਗੀ ਦਾ ਅਹਿਸਾਸ ਪੈਦਾ ਹੋ ਰਿਹਾ ਹੈ ਜਿਸ ਨੂੰ ਦੂਰ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਸਰਹਿੰਦ ਰੇਲਵੇ ਟਰੈਕ ਤੇ ਦੋ ਵਜੇ ਤੱਕ ਰੇਲ ਗੱਡੀਆਂ ਰੋਕਣ ਵਾਲੇ ਪ੍ਰਦਰਸ਼ਨ ਦੀ ਪੂਰਨ ਹਮਾਇਤ ਕਰਦੀ ਹੋਈ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਨਜਾਇਜ਼ ਤੌਰ ਤੇ ਜੇਲ੍ਹਾਂ ਵਿੱਚ ਬੰਦ ਸਾਰੇ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਿੱਖਾਂ ਵਿੱਚ ਪਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ਦੂਰ ਕੀਤੀ ਜਾ ਸਕੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਮਨਜਿੰਦਰ ਸਿੰਘ ਕਮਾਲਕੇ ਅਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।


