ਗਣਨਾ ਫਾਰਮ ਇਕੱਠੇ ਕਰਨ ਅਤੇ ਪੋਲਿੰਗ ਬੂਥਾਂ ਦੀ ਰੈਸ਼ਨਲਾਈਜੇਸ਼ਨ ਦੇ ਸਬੰਧ ਵਿੱਚ ਵਿਸਥਾਰ ਵਿੱਚ ਲਈ ਜਾਣਕਾਰੀ
ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਚੱਲ ਰਹੀ ਪ੍ਰਕਿਰਿਆ ਸੰਬੰਧੀ ਸਮੂਹ ਚੋਣ ਅਧਿਕਾਰੀਆਂ ਨਾਲ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਮੌਜੂਦ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜ਼ਿਲ੍ਹੇ ਵਿੱਚ ਐੱਸ ਆਈ ਆਰ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਗਣਨਾ ਫਾਰਮ ਇਕੱਠੇ ਕਰਨ, ਡਿਜੀਟਾਈਜ ਕਰਨ ਅਤੇ ਪੋਲਿੰਗ ਬੂਥਾਂ ਦੀ ਰੈਸ਼ਨਲਾਈਜੇਸ਼ਨ ਕਰਨ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਉਨ੍ਹਾਂ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਉਹ ਘਰ ਘਰ ਗਣਨਾ ਮੁਹਿੰਮ ਤਹਿਤ ਵੰਡੇ ਗਏ ਗਣਨਾ ਫਾਰਮਾਂ ਨੂੰ ਭਰਨ ਉਪਰੰਤ ਕੁਲੈਕਟ ਕਰਕੇ ਡਿਜੀਟਾਈਜ ਕਰਨ ਨੂੰ ਸੁਨਿਸ਼ਚਿਤ ਕਰਨ।
ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਰੋਜ਼ਾਨਾ ਬੀ ਐੱਲ ਓ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗਾਂ ਕਰਕੇ ਡਿਜੀਟਾਈਜ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਹਦਾਇਤ ਕੀਤੀ।
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਕਿਹਾ ਕਿ ਐੱਸ ਆਈ ਆਰ 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ।
ਉਨ੍ਹਾਂ ਦੱਸਿਆ ਬੀ ਐਲ ਓ ਦੁਆਰਾ ਘਰ ਘਰ ਜਾ ਕੇ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। ਫਾਰਮ ਵਿੱਚ ਸਾਰੀ ਜਾਣਕਾਰੀ ਭਰਣ ਉਪਰੰਤ ਇੱਕ ਕਾਪੀ ਵੋਟਰ ਵਲੋਂ ਦਸਤਖ਼ਤ ਕਰਕੇ ਬੀ ਐਲ ਓ ਕੋਲ ਜਮ੍ਹਾਂ ਕਰਵਾਈ ਗਈ ਹੈ ਅਤੇ ਇੱਕ ਕਾਪੀ ਬੀ ਐਲ ਓ ਦੁਆਰਾ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਗਈ ਹੈ।


