ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਗੁਰਮਤਿ ਸਮਾਗਮ ਯਾਦਗਾਰੀ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ- ਜਥੇਦਾਰ ਬਾਬਾ ਗੁਰਦੀਪ ਸਿੰਘ

ਮਾਲਵਾ

ਫਿਰੋਜ਼ਪੁਰ , ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਗੁਰਮਤਿ ਸਮਾਗਮ ਯਾਦਗਾਰੀ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਲੜੀਵਾਰ ਚੱਲ ਰਹੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ, ਅਖੰਡਪਾਠ ਸਾਹਿਬ ਰਖਵਾਉਣ ਵਾਲੇ ਸ਼ਰਧਾਲੂਆਂ, ਸੰਤਾਂ ਮਹਾਪੁਰਸ਼ਾਂ ਅਤੇ ਹੋਰ ਆਈਆਂ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ, ਮਾਤਾ ਸੁਖਵਿੰਦਰ ਕੌਰ, ਬਲਜਿੰਦਰ ਸਿੰਘ ਖਾਲਸਾ ਹੈਂਡ ਗ੍ਰੰਥੀ, ਸ੍ਰ ਅਮਰੀਕ ਸਿੰਘ ਸ਼ਹਿਜ਼ਾਦੀ ਸੈਕਟਰੀ ਅਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਵੱਲੋਂ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਸ਼ਾਮ ਪੰਜ ਵਜੇ ਨਿਹੰਗ ਸਿੰਘਾਂ ਵੱਲੋਂ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਹਰ ਸਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਇਸ ਅਸਥਾਨ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਵੱਲੋਂ ਮਨਾਉਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਅਨੁਸਾਰ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ 15 ਜੂਨ ਤੋਂ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਸੀ ਅਤੇ ਅੰਤਿਮ ਲੜੀ ਦੇ ਅਖੰਡਪਾਠ ਸਾਹਿਬ 3 ਜੁਲਾਈ ਨੂੰ ਅਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਮਤਿ ਸਮਾਗਮ ਦੀ ਆਰੰਭਤਾ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਤੋਂ ਬਾਅਦ ਹੋਈ, ਸਮਾਗਮ ਵਿੱਚ ਗਿਆਨੀ ਦਲਬੀਰ ਸਿੰਘ ਦਰਦੀ, ਭਾਈ ਜਸਵਿੰਦਰ ਸਿੰਘ ਪਾਰਸ ਤੋਂ ਇਲਾਵਾ ਡੇਡ ਦਰਜਨ ਦੇ ਲਗਭਗ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾ ਵਾਚਕਾਂ ਨੇ ਵਿਸ਼ੇਸ਼ ਤੌਰ ਹਾਜ਼ਰੀ ਲਵਾਈ ਅਤੇ ਆਈ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪਵਿੱਤਰ ਇਤਹਾਸ ਦੇ ਨਾਲ ਨਾਲ ਗੁਰਬਾਣੀਂ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਬਾਅਦ ਅਕਾਲਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ ਬਰਛੇ ਬਰਛੀਆਂ,ਨੇਜੇ, ਖੰਡੇ, ਕਿਰਪਾਨਾਂ ਤੇ ਹੋਰ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਮੁਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਜੀ ਭਾਈ ਕੇ ਦੀ ਅਗਵਾਈ ‘ਚ ਪਿੰਡ ਫੇਮੀਵਾਲਾ ਦੀਆਂ ਪਰਕਰਮਾਂ ਤੋਂ ਬਾਅਦ ਮੱਖੂ ਮੋਗਾ ਰੋਡ ਤੇ ਸ਼ਾਨਦਾਰ ਮਹੱਲਾ ਖੇਡਿਆ ਆਈ ਸੰਗਤ ਨੂੰ ਘੌੜਸਵਾਰੀ, ਗਤਕਾਬਾਜੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਦੇ ਜੌਹਰ ਅਤੇ ਦੋ ਦੋ ਤਿੰਨ ਤਿੰਨ ਘੌੜਿਆ ਤੇ ਇੱਕ ਸਵਾਰ ਨੇ ਦੌੜਾਂ ਲਗਾਉਣ ਵਰਗੀਆਂ ਕਈ ਤਰ੍ਹਾਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਮਹੱਲਾ ਖੇਡਣ ਵਾਲੀਆਂ ਫੌਜਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਨੂੰ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਵੱਲੋਂ ਮਾਇਆ ਦੇ ਗੱਫੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ,ਵਾਰਸ ਜਥੇਬੰਦੀ ਨਾਲ ਸਬੰਧਤ ਬਹੁਤ ਸਾਰੇ ਆਗੂਆਂ ਨੇ ਹਾਜ਼ਰੀ ਇਸ ਮੌਕੇ ਤੇ ਸੈਕਟਰੀ ਫਲੌਰ ਜਥੇਦਾਰ ਗੁਰਮੀਤ ਸਿੰਘ, ਜਥੇਦਾਰ ਪ੍ਰਗਟ ਸਿੰਘ ਤੇ ਬਾਬਾ ਰਾਜੂ ਮਜੀਠਾ ਬਾਈਪਾਸ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਫੈਡਰੇਸ਼ਨ, ਜਥੇਦਾਰ ਬਾਬਾ ਪਿਆਰਾ ਸਿੰਘ, ਜਥੇਦਾਰ ਬਾਬਾ ਬਲਕਾਰ ਸਿੰਘ, ਬਾਬਾ ਜੱਗਾ ਸਿੰਘ,ਅਮਰੀਕ ਸਿੰਘ ਸੈਕਟਰੀ, ਜਥੇਦਾਰ ਗੁਰਜੰਟ ਸਿੰਘ, ਮਾਤਾ ਸੁਖਵਿੰਦਰ ਕੌਰ, ਬਲਜਿੰਦਰ ਸਿੰਘ ਖਾਲਸਾ ਬਾਬਾ ਬੱਚੀ, ਜਥੇਦਾਰ ਮਹਿੰਦਰ ਆਦਿ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਹਾਜ਼ਰ ਸਨ ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

Leave a Reply

Your email address will not be published. Required fields are marked *