ਗੁਰਦੁਆਰਾ ਸੰਤ ਸਰ ਸਾਹਿਬ ਵਿਖੇ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਹਜ਼ਾਰਾਂ ਸੰਗਤਾਂ ਨੇ ਸਰੋਵਰ’ਚ ਇਸ਼ਨਾਨ ਕਰਕੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ– ਭਾਈ ਖਾਲਸਾ

ਪੰਜਾਬ

ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)–ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਅੱਜ ਖਾਲਸਾ ਦਾ ਸਾਜਨਾ ਦਿਵਸ ( ਵਿਸਾਖੀ ਦਿਹਾੜਾ) ਹਰ ਸਾਲ ਦੀ ਤਰ੍ਹਾਂ ਇਸ ਵਾਰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਦੁਖੀਆ ਤੇ ਹੋਰ ਸੁੱਖ ਸਹੂਲਤਾਂ ਦੀਆਂ ਅਰਦਾਸਾਂ ਬਾਬਾ ਜੀ ਵੱਲੋਂ ਕੀਤੀਆਂ ਗਈਆਂ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਪਤਵੰਤਿਆਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਾਜਨਾ ਦਿਵਸ ਵਿਸਾਖੀ ਦਿਹਾੜਾ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਦੋ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸ਼ਾਨਦਾਰ ਸਜਾਏ ਸੁੰਦਰ ਪੰਡਾਲ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗਿਆਨੀ ਜੋਗਿੰਦਰ ਸਿੰਘ ਕਾਲਾ ਗੁਰਾਇਆ ਵਾਲੇ, ਗਿਆਨੀ ਸੁਲੱਖਣ ਸਿੰਘ ਰਿਆੜ, ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ , ਬੀਬੀ ਬਲਜਿੰਦਰ ਕੌਰ ਢਾਡੀ ਜਥਾ ਤੋਂ ਇਲਾਵਾ ਦੋ ਦਰਜ਼ਨ ਤੋਂ ਵੱਧ ਧਾਰਮਿਕ ਜਥਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਖਾਲਸਾ ਦੇ ਸਾਜਨਾ ਦਿਵਸ ਸਬੰਧੀ ਬੜੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏਂ ਆਈ ਐਸ ਐਸ ਐਫ ਖਾਲਸਾ ਨੇ ਬੋਲਦਿਆਂ ਆਖਿਆ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਨ ਲਈ ਆਪਣਾਂ ਸਾਰਾ ਸਰਬੰਸ ਵਾਰਿਆ ,ਇਸ ਕਰਕੇ ਅੱਜ ਦੇ ਦਿਨ ਖਾਲਸਾ ਸਾਜਨਾ ਦਿਵਸ਼ ਨੂੰ ਸਮਰਪਿਤ ਹੋ ਕੇ ਸਮੂਹ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਬਾਣੀ ਦੇ ਲੜ ਲੱਗਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਧਾਰਮਿਕ ਬੁਲਾਰਿਆਂ ਦਾ ਸੰਤ ਪਰਮਜੀਤ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਰਮੀਦੀ ਪ੍ਰਧਾਨ ਸ੍ਰ ਕਸ਼ਮੀਰ ਸਿੰਘ ਰਮੀਦੀ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਪ੍ਰਸ਼ਾਦਾ ਸਕਿਆਂ, ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਰਮੀਦੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੋਂ ਇਲਾਵਾ ਕਈ ਇਲਾਕੇ ਨਿਵਾਸੀ ਪਤਵੰਤੇ ਦੇ ਨਾਲ ਨਾਲ ਪਵਿੱਤਰ ਸਰੋਵਰ ਦੇ ਇਸ਼ਨਾਨ ਕਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ

Leave a Reply

Your email address will not be published. Required fields are marked *