ਅੰਮ੍ਰਿਤਸਰ, ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਨੌਵੀਂ ਪਾਤਸ਼ਾਹੀ ਟਿੱਬਾ ਸਾਹਿਬ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ ਅਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ, ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਗਏ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਸ੍ਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆ ਦੇ ਨਾਲ ਨਾਲ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਅਤੇ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਮਾਝਾ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾਂਦਾ ਹੈ ਅਤੇ ਉਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਇਸ ਸਾਲ ਇਹ ਸਲਾਨਾਂ ਜੋੜ ਮੇਲਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਮਨਾਇਆ ਗਿਆ, ਸਮਾਗਮ ਸਬੰਧੀ ਪਰਸੋ ਦੇ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਅਰਦਾਸ ਤੇ ਹੁਕਮਨਾਮੇ ਤੋਂ ਭਾਈ ਹਰਜਿੰਦਰ ਸਿੰਘ ਦੇ ਕੀਰਤਨ ਜਥੇ ਦੇ ਕੀਰਤਨ ਕਰਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਉੱਚ ਕੋਟੀ ਦੇ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾ ਤੇ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਤੇ ਆਈ ਸੰਗਤਾਂ ਨੂੰ ਜਿਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਜਾਣੂ ਕਰਵਾਇਆ,ਉਥੇ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ ਜੀ) ਦੇ ਜੀਵਨ ਇਤਿਹਾਸ ਅਤੇ ਸ਼ਹਾਦਤ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਗੁਰਸਿੱਖੀ ਦੇ ਸੁਨਹਿਰੀ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਸ੍ਰ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਨੇ ਬੋਲਦਿਆਂ ਕਿਹਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੱਲੋਂ ਕੀਤੀ ਕੁਰਬਾਨੀ ਮਜ਼ਬੀ ਸਿੰਘ ਕੌਮ ਲਈ ਬਹੁਤ ਮਾਣ ਤੇ ਸਤਿਕਾਰ ਵਾਲੀ ਹੈ ਅਤੇ ਉਹਨਾਂ ਦੀ ਬਦੌਲਤ ਹੀ ਮਜਬੀ ਸਿੱਖ ਕੌਮ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਰੰਗਰੇਟਾ ਗੁਰ ਕਾ ਬੇਟਾ ਵਰਦਾਨ ਬਖਸ਼ਿਆ ਕੀਤਾ ਅਤੇ ਸਪੱਸ਼ਟ ਕੀਤਾ ਇੰਨ ਗਰੀਬਨ ਕੋ ਦੇਹੂ ਪਾਤਸ਼ਾਹੀ ਵਰਗੇ ਵਰਦਾਨ ਦਿੱਤੇ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਵਿੱਚ ਬਹੁਤ ਸਾਰੇ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ, ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ ਵਿਚ ਬਰਛੇ ਬਰਛੀ, ਖੰਡੇ ਕਿਰਪਾਨਾਂ, ਦੋ ਧਾਰੇ ਅਤੇ ਹੋਰ ਜੰਗੀ ਰਵਾਇਤੀ ਹਥਿਆਰਾਂ ਦੀ ਲੈਸ ਹੋ ਕੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਾ ਦਲ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਘੌੜ ਸਵਾਰੀ ਨੇਜ਼ਾ ਬਾਜ਼ੀ, ਗਤਕਾ ਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਦੇ ਜੌਹਰ,ਕਿੱਲੀ ਤੇ ਕਿਲਾ ਪੁੱਟਣ,ਕਿਲਾ ਫਤਿਹ ਕਰਨ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਸਮੂਹ ਧਾਰਮਿਕ ਬੁਲਾਰਿਆਂ, ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਨਮਾਨ ਕੀਤਾ ਗਿਆ, ਗੁਰੂ ਕੀਆਂ ਦੇਗਾਂ ਸਰਦਾਈਆ ਤੇ ਹੋਰ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਏ ਗਏ, ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ,ਜਥੇਦਾਰ ਬਲਦੇਵ ਸਿੰਘ ਮੁਸਤਫ਼ਾ ਪੁਰ,ਜਥੇਦਾਰ ਪ੍ਰਗਟ ਸਿੰਘ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਚੀਮਾ ਸਾਹਿਬ ਜੀ, ਜਥੇਦਾਰ ਮੱਖਣ ਸਿੰਘ ਜੀ, ਸ੍ਰ ਸਤਨਾਮ ਸਿੰਘ ਗੁਮਟਾਲਾ ਪ੍ਰਧਾਨ ਐਸ ਵੀ ਵਿੰਗ,ਬਾਬਾ ਭਜਨ ਸਿੰਘ ਸੋਢੀ, ਜਥੇਦਾਰ ਬਾਬਾ ਬਲਬੀਰ ਸਿੰਘ ਜੇਠੂਵਾਲ, ਬਾਬਾ ਨਰਿੰਦਰ ਸਿੰਘ ਵੱਲਾ ,ਬਾਬਾ ਗੁਰਦਿੱਤ ਸਿੰਘ ਰੀਟਾਉਲ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਅਜ਼ੈਬ ਸਿੰਘ ਹੋਠੀਆ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ ਤੋਂ ਇਲਾਵਾ ਸੈਂਕੜੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਤੇ ਲਾਡਲੀਆਂ ਨਿਹੰਗ ਫੌਜ਼ਾਂ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ।



