ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)–ਬਠਿੰਡਾ ਦੀ ਫੌਜੀ ਛੌਣੀ’ਚ ਚਾਰ ਜਵਾਨਾਂ ਨੂੰ ਅੰਨੇਵਾਹ ਫਾਇਰਿੰਗ ਕਰਕੇ ਜਚਮਦੀਦ ਗਵਾਹ ਬਣੇ ਦੇਸਾਈ ਮੋਹਨ ਨੂੰ ਕਾਬੂ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੇ ਦੋਸ਼ੀ ਨੂੰ ਫੜਨ ਵਾਲਾ ਕਾਰਵਾਈ ਦੀ ਸ਼ਲਾਘਾ ਕਰਦੀ ਹੈ, ਉਥੇ ਦੇਸਾਈ ਮੋਹਨ ਵੱਲੋਂ ਮਰਨ ਵਾਲੇ ਚਾਰੇ ਫੌਜੀਆਂ ਤੇ ਸਰੀਰਕ ਸ਼ੋਸ਼ਣ ਕਰਨ ਲਾਈ ਦੋਸ਼ਾਂ ਦੀ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਫੜੇ ਗਏ ਫੌਜੀ ਦੇਸਾਈ ਮੋਹਨ ਦੀ ਪੁੱਛ ਗਿੱਛ ਡੂੰਘਾਈ ਕਰਕੇ ਪੂਰੀ ਸਚਾਈ ਨੂੰ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ , ਕਿਉਂਕਿ ਇਹ ਘਟਨਾ ਨੂੰ ਅੰਜਾਮ ਉਸ ਵੇਲੇ ਦਿੱਤਾ ਗਿਆ ,ਜਦੋਂ ਦੇਸ਼ ਵਿਦੇਸ਼ ਦੀਆਂ ਲੱਖਾਂ ਸੰਗਤਾਂ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੀਆਂ ਸਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਠਿੰਡਾ ਛਾਉਣੀ ਵਿਖੇ ਮਾਰੇ ਗਏ ਚਾਰ ਫੌਜੀਆਂ ਦੇ ਦੋਸ਼ੀ ਫੌਜੀ ਦੇਸਾਈ ਮੋਹਨ ਵੱਲੋਂ ਦਿੱਤੇ ਬਿਆਨਾਂ ਦੀ ਨਿੰਦਾ ਕਰਦਿਆਂ ਇਕ ਲਿਖਤੀ ਪ੍ਰੈਸ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਇਸ ਘਟਨਾ ਸਬੰਧੀ ਪੁਲਿਸ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਸੀ ਕਿ ਇਹ ਘਟਨਾ ਫ਼ੌਜੀਆ ਦੇ ਅੰਦਰੂਨੀ ਮਾਮਲੇ ਨਾਲ ਜੁੜੀ ਹੋ ਸਕਦੀ ਹੈ ਭਾਈ ਖਾਲਸਾ ਨੇ ਕਿਹਾ ਪੁਲਿਸ ਦੀ ਇਹ ਗੱਲ ਤਾਂ ਸਾਬਤ ਹੋਈ ਤੇ ਘਟਨਾ ਨੂੰ ਅੰਜਾਮ ਦੇਣ ਵਾਲ਼ਾ ਚਸ਼ਮਦੀਦ ਗਵਾਹ ਆਖਰ ਨਾਲ ਦਾ ਸਾਥੀ ਹੀ ਨਿਕਲਿਆ। ਭਾਈ ਖਾਲਸਾ ਨੇ ਕਿਹਾ ਗੱਲ ਇਥੇ ਨਹੀਂ ਮੁਕਦੀ, ਸਗੋਂ ਪੁਲਿਸ ਨੂੰ ਇਸ ਸਬੰਧੀ ਦੋਸ਼ੀ ਨੂੰ ਸਖ਼ਤੀ ਨਾਲ ਪੁੱਛ ਗਿੱਛ ਕਰਨੀ ਚਾਹੀਦੀ ਹੈ ਕਿ ਆਖਿਰ ਐਂਡੀ ਵੱਡੀ ਘਟਨਾ ਨੂੰ ਅੰਜਾਮ ਉਸ ਨੇ ਕੇਹੜੇ ਕਾਰਨਾਂ ਕਰਕੇ ਕੀਤਾ ਕਿਉਂਕਿ ਮਾਰੇ ਗਏ ਚਾਰੇ ਫੌਜੀ ਜਵਾਨਾਂ ਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਦੇ ਬਿਆਨ ਲੋਕਾਂ ਦੀ ਗਲ਼ੇ ਦੀ ਹੱਡੀ ਤੋਂ ਥੱਲੇ ਨਹੀਂ ਜਾ ਰਹੇ ਅਤੇ ਉਹ ਇਸ ਘਟਨਾ ਦੀ ਪੂਰੀ ਸਚਾਈ ਸਹਾਮਣੇ ਲਿਆਉਣ ਦੀ ਮੰਗ ਕਰ ਰਹੇ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੇ ਦੋਸ਼ੀ ਦੇਸਾਈ ਮੋਹਨ ਨੂੰ ਕਾਬੂ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਫੜੇ ਗਏ ਫੌਜੀ ਦੋਸ਼ੀ ਦੀ ਚੰਗੀ ਤਰ੍ਹਾਂ ਪੁੱਛ ਗਿੱਛ ਕੀਤੀ ਜਾਵੇ ਤੇ ਇਸ ਦੇ ਅਸਲੀ ਕਾਰਨਾਂ ਦਾ ਪਤਾ ਲਾਇਆ ਜਾਵੇ ਕਿ ਇਸ ਘਟਨਾ ਨੂੰ ਅੰਜਾਮ ਦੇਣ ਲਈ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਤੋਂ ਪਹਿਲਾਂ ਹੀ ਕਿਉਂ ਚੁਣਿਆ ਗਿਆ ਜਦੋਂ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਤੇ ਹੋਰ ਆਗੂਆਂ ਵਲੋਂ ਵਿਸਾਖੀ ਮੌਕੇ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੀਆਂ ਸੁਰੱਖਿਆ ਫੋਰਸਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਪਿਰਥੀ ਸਿੰਘ ਧਾਰੀਵਾਲ ਧਰਮਕੋਟ ਆਦਿ ਆਗੂ ਹਾਜਰ ਸਨ