*ਗੁਰਦਾਸਪੁਰ 19 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਕਈ ਸਕੂਲਾਂ ‘ਚ ਐੱਨ. ਐੱਸ. ਕਿਯੂ.ਐੱਫ .ਅਧੀਨ ਵੱਖ-ਵੱਖ ਵੋਕੇਸ਼ਨਲ ਕੋਰਸਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸੇ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਖੂਬਸੂਰਤੀ ਅਤੇ ਤੰਦਰੁਸਤੀ ਤੇ ਸਿਹਤ ਸੰਭਾਲ਼ ਨਾਲ਼ ਸੰਬੰਧਤ ਕੋਰਸ ਚਲਾਏ ਜਾ ਰਹੇ ਹਨ। ਇਹ ਕੋਰਸ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਖ਼ੂਬਸੂਰਤੀ ਅਤੇ ਤੰਦਰੁਸਤੀ ਤੇ ਸਿਹਤ ਸੰਭਾਲ਼ ਨਾਲ਼ ਸੰਬੰਧਤ ਕਿੱਟਾਂ ਵੰਡੀਆਂ ਗਈਆਂI ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਇਹ ਕੋਰਸ ਵਿਦਿਆਰਥੀਆਂ ਵਿੱਚ ਹੁਨਰ ਪੈਦਾ ਕਰਨ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਬੱਚਿਆਂ ਨੂੰ ਮਿਹਨਤ ਤੇ ਲਗਨ ਨਾਲ਼ ਕੰਮ ਕਰਨ ਲਈ ਪ੍ਰੇਰਿਤ ਕੀਤਾI ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ , ਸੰਬੰਧਤ ਵਿਸ਼ਾ ਅਧਿਆਪਕ ਜਤਿੰਦਰ ਕੌਰ ਅਤੇ ਕਮਲਪ੍ਰੀਤ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ।