ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)–ਆਪ ਦੀ ਭਗਵੰਤ ਮਾਨ ਸਰਕਾਰ ਨੇ ਆਖਿਰ ਨਸ਼ਾ ਤਸਕਰਾਂ ਤੇ ਭਿਰ੍ਸ਼ਟਾਚਾਰੀਆਂ ਵਿਰੁੱਧ ਸਿਕੰਜਾ ਕੱਸਦਿਆਂ ਏ ਆਈ ਜੀ ਰਾਜਜੀਤ ਸਿੰਘ ਪੰਜਾਬ ਪੁਲਿਸ ਅਧਿਕਾਰੀ ਨੂੰ ਨੌਕਰੀ ਤੋਂ ਪਹਿਲਾ ਬਰਖ਼ਾਸਤ ਕੀਤਾ ਅਤੇ ਹੁਣ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ’ਚ ਵਿਜੀਲੈਂਸ ਵਿਭਾਗ ਵੱਲੋਂ ਸ਼ੁਰੂ ਕੀਤੀ ਕਾਰਵਾਈ ਬਹੁਤ ਹੀ ਸ਼ਲਾਘਾਯੋਗ ਅਤੇ ਨਸ਼ਾ ਤਸਕਰਾਂ ਸਮੇਤ ਭਿਰਸ਼ਟਾਚਾਰੀ ਸਿਆਸਤਦਾਨਾਂ ਤੇ ਉੱਚ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਨੂੰ ਠੱਲ੍ਹ ਪਾਉਣ ਵਾਲੀ ਵਧੀਆ ਮੁਹਿੰਮ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ ਕਿਹਾ ਜਾ ਸਕਦਾ ਹੈ, ਏ ਆਈ ਜੀ ਰਾਜਜੀਤ ਸਿੰਘ ਹੁੰਦਲ ਦੀ ਨੌਕਰੀ ਬਰਖਾਸਤ ਤੋਂ ਇਲਾਵਾ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ’ਚ ਵਿਜੀਲੈਂਸ ਵਿਭਾਗ ਵੱਲੋਂ ਪੜਤਾਲ ਸ਼ੁਰੂ ਕਰਨਾ, ਸਮੂਹ ਪ੍ਰਵਾਰਕ ਮੈਂਬਰਾਂ ਦੇ ਖਾਤਿਆਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ, ਜਦੋਂ ਕਿ ਰਾਜ ਦਾ ਕੋਈ ਵੀ ਪੁਲਿਸ ਉੱਚ ਅਧਿਕਾਰੀ ਰਾਜਜੀਤ ਸਿੰਘ ਦੇ ਹੱਕ’ਚ ਨਹੀਂ ਬੋਲਿਆ? ਪਰ ਲੋਕ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਦੇ ਵਿਕਾਊ ਉੱਚ ਪੁਲਿਸ ਅਧਿਕਾਰੀਆਂ ਅਤੇ ਭਿਰਸ਼ਟਾਚਾਰੀ ਮੰਤਰੀਆਂ ਸੰਤਰੀਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਵਾਲੀ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਹੋਰ ਤੇਜ਼ ਕਰਨ ਦੀ ਮੰਗ ਕਰ ਰਹੇ ਹਨ, ਤਾਂ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਅਤੇ ਭਿਰਸ਼ਟਾਚਾਰ ਵਾਲੇ ਕੋਹੜ ਤੋਂ ਬਚਾ ਕੇ ਰਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਰਾਜਜੀਤ ਸਿੰਘ ਪੁਲਿਸ ਅਧਿਕਾਰੀ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਤੇ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ’ਚ ਪੁੱਛ ਗਿੱਛ ਵਾਲੀ ਕਾਰਵਾਈ ਦੀ ਪੂਰਨ ਹਮਾਇਤ ਅਤੇ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ, ਕਿ ਹਾਈਕੋਰਟ ਵਾਲੇ ਬੰਦ ਲਿਫ਼ਾਫ਼ੇ ਵਾਲੀ ਚੌਥੀ ਰੀਪੋਰਟ ਨੂੰ ਖੋਲ ਕੇ ਜਨਤਕ ਕੀਤਾ ਜਾਵੇ ਜਿਸ ਵਿੱਚ ਹੋਰ ਪੁਲਿਸ ਅਧਿਕਾਰੀ ਅਤੇ ਵੱਡੇ ਸਿਆਸਤਦਾਨਾਂ ਦਾ ਖੁਲਾਸਾ ਹੋ ਸਕਦਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਭਗਵੰਤ ਸਿੰਘ ਮਾਨ ਸਰਕਾਰ ਨੇ ਹਾਈਕੋਰਟ ਵਾਲੇ ਲਫਾਫੇ ਨੂੰ ਖੋਲ ਕੇ ਏ ਆਈ ਜੀ ਰਾਜਜੀਤ ਸਿੰਘ ਹੁੰਦਲ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਅਤੇ ਹੁਣ ਵਿਜੀਲੈਂਸ ਵਿਭਾਗ ਵੱਲੋਂ ਰਾਜਜੀਤ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਸਰੋਤਾਂ ਦੇ ਮਾਮਲੇ ਵਿੱਚ ਪੜਤਾਲ ਤੇਜ ਕਰਦਿਆਂ ਸਮੂਹ ਪ੍ਰਵਾਰ ਦੇ ਖ਼ਾਤੇ ਚੈੱਕ ਕੀਤੇ ਜਾ ਰਹੇ ਹਨ ,ਜੋਂ ਸਰਕਾਰ ਦੀ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦਾ ਪੰਜਾਬ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਠੱਲ੍ਹ ਪਾਉਣ ਤੇ ਭਿਰਸ਼ਟਾਚਾਰ ਨੂੰ ਖਤਮ ਕਰਨ ਹਿੱਤ ਵਿੱਢੀ ਮੁਹਿੰਮ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਅਤੇ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਹਾਈ ਕੋਰਟ ਵਾਲੇ ਆਖ਼ਰੀ ਲਫ਼ਾਫ਼ੇ ਨੂੰ ਖੋਲ ਕੇ ਉਸ ਵਿਚਲੇ ਉਚ ਸਿਆਸੀ ਤੇ ਪੁਲਿਸ ਅਧਿਕਾਰੀਆਂ ਸਮੇਤ ਹੋਰ ਨਸ਼ਾ ਤਸਕਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਦੇ ਦਾਇਰੇ’ਚ ਲਿਆਂਦਾ ਜਾਵੇ ਤਾਂ ਕਿ ਪੰਜਾਬ ਵਿਚੋਂ ਨਸ਼ਿਆਂ ਵਾਲੇ ਕੌਹੜ ਦੇ ਸੁਦਾਗਰਾਂ ਨੂੰ ਨੱਥ ਪਾ ਰਾਜ ਨੂੰ ਨਸ਼ਾ ਮੁਕਤ ਰਾਜ ਬਣਾਇਆ ਜਾ ਸਕੇ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਵਾਹਦੇ ਵੱਲੋਂ ਵਧਿਆ ਜਾ ਸਕੇ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਪਿਰਥੀ ਸਿੰਘ ਧਾਰੀਵਾਲ ਧਰਮਕੋਟ ਭਾਈ ਸਵਰਨਜੀਤ ਸਿੰਘ ਮਾਨੋਕੇ ਆਦਿ ਆਗੂ ਹਾਜਰ ਸਨ


