ਜਗਜੀਵਨ ਰਾਮ ਨੂੰ ਸਬ ਇੰਸਪੈਕਟਰ ਤੋਂ ਇੰਸਪੈਕਟਰ ਪਦਉੱਨਤ ਕੀਤਾ

ਗੁਰਦਾਸਪੁਰ

ਖੰਨਾ, ਗੁਰਦਾਸਪੁਰ,20 ਅਪ੍ਰੈਲ (ਸਰਬਜੀਤ ਸਿੰਘ)–ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਸਬ ਇੰਸਪੈਕਟਰ ਜਗਜੀਵਨ ਰਾਮ ਨੂੰ ਇੰਸਪੈਕਟਰ ਦੇ ਸਥਾਨਕ ਰੈਂਕ ‘ਤੇ ਪਦਉੱਨਤ ਕੀਤਾ ਗਿਆ ਹੈ।

ਖੰਨਾ ਪੁਲਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, ਦੀ ਮੁਹਾਰਤ, ਤਜ਼ਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ ਵਿਰੋਧੀ ਅਨਸਰ ਭੱਜ ਨਹੀਂ ਸਕਿਆ। ਜਗਜੀਵਨ ਰਾਮ ਦੀ ਆਪਣੀ ਡਿਊਟੀ ਪ੍ਰਤੀ ਅਸਾਧਾਰਨ ਸਮਰਪਣ ਨੂੰ ਮਾਨਤਾ ਦਿੰਦਿਆਂ ਹੋਇਆ ਇਹ ਰੈਂਕ ਤੋਂ ਨਿਵਾਜਿਆ ਗਿਆਹੈ।

Leave a Reply

Your email address will not be published. Required fields are marked *