ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਕਰਵਾਇਆ- ਸੰਤ ਪਰਮਜੀਤ ਸਿੰਘ ਰਮੀਦੀ

ਗੁਰਦਾਸਪੁਰ

ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)–ਵਿਸਾਖ ਮਹੀਨੇ ਦੀ ਮੱਸਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਸਮੂਹ ਸੰਗਤਾਂ ਦੀਆਂ ਦੁੱਖ ਸੁੱਖ ਦੀਆਂ ਅਰਦਾਸਾਂ ਕੀਤੀਆਂ ਗਈਆਂ ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਹਰ ਮਹੀਨੇ ਦੀ ਇਸ ਵਾਰ ਵਿਸਾਖ ਮਹੀਨੇ ਦੀ ਮੱਸਿਆ ਦੇ ਦਿਹਾੜੇ ਮਨਾਉਣ ਲਈ ਪਰਸੋਂ ਦੇ ਰੋਜ਼ ਗੁਰਦੁਆਰਾ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਅਖੰਡ ਪਾਠ ਰਖਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਭਾਈ ਜੋਗਿੰਦਰ ਸਿੰਘ ਹਜ਼ੂਰੀ ਰਾਗੀ ਦੇ ਜਥਾ ਵੱਲੋਂ ਹਾਜ਼ਰੀ ਲਵਾਈ ਅਤੇ ਸੰਗਤਾਂ ਸ਼ਬਦ ਗੁਰਬਾਣੀ ਕੀਰਤਨ ਨਾਲ ਜੋੜਨ ਤੋਂ ਉਪਰੰਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਕਥਾਵਾਚਕ ਤੇ ਪ੍ਰਚਾਰਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਵੀ ਧਾਰਮਿਕ ਦੀ ਹਾਜ਼ਰੀ ਲਵਾਈ ਇਸ ਮੌਕੇ ਭਾਈ ਸਤਨਾਮ ਸਿੰਘ ਕਵੀਸ਼ਰ ਜਥਾ, ਭਾਈ ਸਕੱਤਰ ਸਿੰਘ ਤੇ ਭਾਈ ਧਰਮ ਸਿੰਘ ਕਵੀਸ਼ਰ ਜਥਾ ਬੂਹ, ਭਾਈ ਮਹਿੰਦਰ ਸਿੰਘ ਤੇ ਅਮਰਜੀਤ ਸਿੰਘ ਰਤਨ ਗੜ੍ਹ ਦੇ ਕਵੀਸ਼ਰੀ ਜਥਿਆਂ ਤੋਂ ਇਲਾਵਾ ਤਿੰਨ ਦਰਜਨ ਤੋਂ ਵੱਧ ਧਾਰਮਿਕ ਜਥਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦਾ ਉਪਰਾਲਾ ਕੀਤਾ ਸਮੂਹ ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਸਮੇਤ ਸੰਤਾਂ ਮਹਾਪੁਰਸ਼ਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਮੈਂਬਰ ਪੰਚਾਇਤ, ਪ੍ਰਧਾਨ ਸ੍ਰ ਕਸ਼ਮੀਰ ਸਿੰਘ ਰਮੀਦੀ ਆਦਿ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਤੇ ਹਰ ਐਤਵਾਰ, ਮੱਸਿਆ, ਸੰਗਰਾਂਦ ਅਤੇ ਸਮੂਹ ਗੂਰੂ ਸਾਹਿਬਾਨ ਨਾਲ ਸਬੰਧਤ ਗੁਰਪੁਰਬਾਂ ਤੇ ਅਖੰਡ ਪਾਠ ਸਾਹਿਬਾਂ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਸੁਖ ਦੁਖ ਦੀਆਂ ਅਰਦਾਸਾਂ ਵੀ ਕੀਤੀਆਂ ਜਾਂਦੀਆਂ ਹਨ

Leave a Reply

Your email address will not be published. Required fields are marked *