ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਏ

ਗੁਰਦਾਸਪੁਰ

ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)–ਸਿੱਖ ਧਰਮ ਦੇ ਛੇਵੇਂ ਗੁਰੂ ਤੇ ਮੀਰੀ ਪੀਰੀ ਦੇ ਮਾਲਕ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਬੰਧੀ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਸਮਾਗਮ ਕੀਤੇ ਜਾ ਰਹੇ ਹਨ ,ਉਥੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਤਰਨਤਾਰਨ ਦੇ 16 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ ਦੀ ਅਗਵਾਈ’ਚ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਏ ਗਏ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਹੋਰ ਗੁਰੂ ਘਰ ਆਉਣ ਵਾਲੀਆਂ ਵਿਸ਼ੇਸ਼ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਸਨਮਾਨ ਕੀਤਾ ਗਿਆ,ਕਈ ਪ੍ਰਕਾਰ ਦੀਆਂ ਮਠਿਆਈਆਂ ਦੇ ਨਾਲ ਨਾਲ ਦੇਗਾਂ ਸਰਦਾਈਆ ਦੇ ਅਤੁੱਟ ਲੰਗਰ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।ਉਹਨਾਂ ਦਸਿਆ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਪਰ ਆਰੰਭਤਾ ਹੋਈ, ਜਿਸ ਵਿੱਚ ਹਜ਼ੂਰੀ ਰਾਗੀ ਜਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਇਲਾਵਾ, ਭਾਈ ਰੇਸ਼ਮ ਸਿੰਘ ਬਾਬਾ ਬਕਾਲਾ ਸਾਹਿਬ, ਭਾਈ ਅਮਰਜੀਤ ਸਿੰਘ ਰਤਨ ਗੜ੍ਹ ਦੇ ਕਵੀਸ਼ਰੀ ਜਥੇ ਸਮੇਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਸਬੰਧੀ ਬਹੁਤ ਹੀ ਵਿਸਥਾਰ ਨਾਲ ਚਾਨਣਾ ਪਾ ਕੇ ਗੁਰਬਾਣੀ,ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤਰਨਦਲ ਦੇ 16 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ ਵੱਲੋਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਾ ਸੀਰੀਪਾਉ ਪਾ ਕੇ ਸਨਮਾਨ ਕੀਤਾ ਗਿਆ,ਸਮੂਹ ਸੰਗਤਾਂ ਨੂੰ ਕਈ ਤਰ੍ਹਾਂ ਦੀਆਂ ਮਠਿਆਈਆਂ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਗਏ, ਬਾਬਾ ਜੀ ਵੱਲੋਂ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਵੀ ਮਾਣ ਸਨਮਾਨ ਕੀਤਾ ਗਿਆ ਅਤੇ ਹਜ਼ਾਰਾਂ ਸੰਗਤਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਮਾਗਮਾਂ ਦੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ ।

Leave a Reply

Your email address will not be published. Required fields are marked *