ਗੁਰਦਾਸਪੁਰ,23 ਅਪ੍ਰੈਲ (ਸਰਬਜੀਤ ਸਿੰਘ)–ਦੇਸ਼ ਦੀ ਆਜ਼ਾਦੀ ਅਤੇ ਦੇਸ਼ ਦੀ ਰਾਖੀ ਲਈ 90 ਫੀਸਦੀ ਕੁਰਬਾਨੀਆਂ ਦੇਣ ਵਾਲੇ ਸਿੱਖਾਂ ‘ਤੇ ਸਮੁੱਚੇ ਦੇਸ਼ ਵਾਸੀਆਂ ਨੂੰ ਮਾਣ ਹੋਣਾ ਚਾਹੀਦਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਵਲੋਂ ਫੌਜੀ ਗੱਡੀ ਤੇ ਹੈਂਡ ਗਰਨੇਡ ਨਾਲ ਕੀਤੇ ਹਮਲੇ’ਚ ਪੰਜ ਫ਼ੌਜੀਆਂ ਦੇ ਸ਼ਹੀਦਾਂ ਵਿੱਚੋ ਚਾਰ ਸਿੱਖ ਫੌਜੀਆਂ ਦੇ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧੇ ਦੇ ਫੁੱਲ ਭੇਂਟ, ਸਰਕਾਰ ਤੋਂ ਸ਼ਹੀਦ ਹੋਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1.25 ਕਰੋੜ ਰੁਪਏ ਦੇ ਮੁਆਵਜ਼ਾ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ਹੀਦ ਹੋਣ ਵਾਲੇ ਸਾਰੇ ਫੌਜੀਆਂ ਦੇ ਪਰਵਾਰਾਂ ਨੂੰ ਇੱਕ ਇੱਕ ਕਰੌੜ ਰੁਪਏ ਦੀ ਮੁਵਾਅਜਾ ਰਾਸ਼ੀ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਦੱਸਿਆ, ਭਾਈ ਖਾਲਸਾ ਨੇ ਕਿਹਾ ਸਿੱਖਾਂ ਨੂੰ ਫ਼ਕਰ ਅਤੇ ਮਾਣ ਹੈ ਕਿ ਪੰਜਾਬ ਦੇ ਸਿੱਖ ਨੌਜਵਾਨ ਦੇਸ਼ ਦੀ ਆਜ਼ਾਦੀ ਅਤੇ ਦੇਸ਼ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਲਈ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰੀ ਬੈਠੇ ਹਨ, ਭਾਈ ਖਾਲਸਾ ਨੇ ਕਿਹਾ ਪੰਜਾਬ ਦੇ ਬਹਾਦਰ ਸੂਰਬੀਰ ਯੋਧੇ ਸਿੱਖਾਂ ਦੀ ਇਸ ਮਹਾਨ ਇਤਿਹਾਸਕ ਕੁਰਬਾਨੀ ਵਾਲੀ ਸ਼ਹੀਦੀ ਫੁਲਵਾੜੀ ਨੂੰ ਜੰਮੂ ਵਿਖੇ ਪੰਜ ਚੋ ਚਾਰ ਪੰਜਾਬੀ ਸਿਖਾਂ ਨੇ ਸ਼ਹੀਦੀ ਖੂਨ ਦੇ ਕੇ ਹਰਿਆ ਭਰਿਆ ਕੀਤਾ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਨ੍ਹਾਂ ਸਿੱਖ ਸ਼ਹੀਦਾਂ ਦੀ ਕੁਰਬਾਨੀ ਨੂੰ ਸਲਾਮ ਕਰਦੀ ਹੈ, ਉਥੇ ਉਨ੍ਹਾਂ ਪ੍ਰਵਾਰਾਂ ਨਾਲ ਦਿਲੋਂ ਹਮਦਰਦੀ ਰੱਖਦੀ ਹੈ ਕਿਉਕਿ ਉਹ ਸ਼ਹੀਦ ਆਪਣੇ ਬੱਚਿਆਂ ਨੂੰ ਸਦਾ ਸਦਾ ਲਈ ਛੱਡ ਕੇ ਚਲੇ ਗਏ ਜੋਂ ਕਦੇ ਨਹੀਂ ਮਿਲਨਗੇ ਅਤੇ ਉਨ੍ਹਾਂ ਪ੍ਰਵਾਰਾਂ ਨੂੰ ਪਿਆ ਘਾਟਾ ਕਦੇ ਪੂਰਾ ਨਹੀਂ ਹੋਵੇਗਾ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜੰਮੂ ਵਿਖੇ ਫੌਜੀ ਟਰੱਕ’ਚ ਅੱਗ ਲੱਗਣ ਕਾਰਨ ਪੰਜ ਫ਼ੌਜੀਆਂ ਦੇ ਸ਼ਹੀਦ ਹੋਣ ਵਾਲੀ ਦੁੱਖ ਦਾਈ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਸ਼ਹੀਦ ਹੋਣ ਵਾਲੇ ਸ਼ਹੀਦਾਂ ਦੇ ਪ੍ਰਵਾਰਾ ਨੂੰ ਸਵਾ ਸਵਾ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ, ਪ੍ਰਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਤੇ ਬੱਚਿਆਂ ਨੂੰ ਸੈਨਿਕ ਸਕੂਲਾਂ ਵਿਚ ਫ੍ਰੀ ਪੜਾਈ ਕਰਵਾਉਣ ਦੀ ਲੋੜ ਦੇਵੇ ,ਤਾਂ ਕਿ ਨੌਜਵਾਨਾਂ ਨੂੰ ਦੇਸ਼ ਦੀ ਰਾਖੀ ਲਈ ਫੌਜ’ਚ ਭਰਤੀ ਹੋਣ ਤੇ ਦੇਸ ਦੀ ਰਾਖੀ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕੀਤਾ ਜਾ ਸਕੇ। ਭਾਈ ਖਾਲਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਇਨਾਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਇੱਕ ਇੱਕ ਕਰੌੜ ਰੁਪਏ ਦਾ ਮੁਆਵਜਾ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਨੂੰ ਸਵਾ ਸਵਾ ਕਰੋੜ ਰੁਪਏ ਦਾ ਮੁਆਵਜ਼ਾ ,ਪ੍ਰਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਬੱਚਿਆਂ ਨੂੰ ਸੈਨਿਕ ਸਕੂਲਾ’ਚ ਫ੍ਰੀ ਪੜਾਈ ਕਰਵਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਭਾਈ ਖਾਲਸਾ ਨੇ ਉਨ੍ਹਾਂ ਸਾਰੇ ਸਿਆਸਤਦਾਨਾਂ ਨੂੰ ਆਪਣੀ ਗੰਦੀ ਸਿਆਸਤ ਰਾਹੀਂ ਨਫ਼ਰਤ ਫਲਾਂ ਕੇ ਲੋਕਾਂ ਦੇ ਪੁੱਤ ਮਰਵਾਉਣ ਵਾਲ਼ੀ ਨੀਤੀ ਨੂੰ ਛੱਡ ਦੇਣ ਦੀ ਮੰਗ ਕੀਤੀ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਪਿਰਥੀ ਸਿੰਘ ਧਾਰੀਵਾਲ ਧਰਮਕੋਟ ਭਾਈ ਅਮਰਜੀਤ ਸਿੰਘ ਰਤਨ ਗੜ੍ਹ ਆਦਿ ਆਗੂ ਹਾਜ਼ਰ ਸਨ ।


