ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)—ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਹਥਿਆਰਾਂ ਰਾਹੀਂ ਲੋਕਾਂ ਵਿਚ ਨਫ਼ਰਤ ਫੈਲਾਉਣ ਵਾਲੇ ਰੁਝਾਨ ਨੂੰ ਛੱਡ ਕੇ ਕਿਤਾਬਾਂ ਫੜ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦੀ ਪ੍ਰੇਰਨਾ ਦੇਣਾਂ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਬਿਆਨ ਕਿਹਾ ਜਾ ਸਕਦਾ ਹੈ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਦੇ ਇਸ ਬਿਆਨ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਅਤੇ ਸ਼ਲਾਘਾ ਕਰਦੀ ਹੋਈ ਜਿਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੜੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਨਸ਼ਿਆਂ,ਹਥਿਆਰਾਂ ਤੇ ਹੋਰ ਸਮਾਜ ਵਿਰੋਧੀ ਕੰਮਾਂ ਤੋਂ ਦੂਰ ਰੱਖਣ ਲਈ ਨੌਕਰੀਆਂ ਜਾ ਫਿਰ ਕਰਜ਼ਾ ਦੇ ਕੇ ਕਾਰੋਬਾਰ ਵਿਚ ਲਾਉਣ ਦੀ ਸਰਕਾਰੀ ਵਿਉਂਤ ਬੰਦੀ ਬਣਾਉਣ ਦੀ ਲੋੜ ਤੇ ਜ਼ੋਰ ਦੇਣ, ਉਥੇ ਨੌਜਵਾਨਾਂ ਨੂੰ ਆਪਣੀ ਗੰਦੀ ਸਿਆਸਤ ਰਾਹੀਂ ਲੋਕਾਂ ਵਿਚ ਨਫ਼ਰਤ ਫੈਲਾਉਣ ਵਾਲੇ ਸਿਆਸਤ ਦਾਨਾ ਨੂੰ ਅਪੀਲ ਕਰਦੀ ਹੈ ਕਿ ਉਹ ਨੌਜਵਾਨਾਂ ਨੂੰ ਹਥਿਆਰਾਂ ਰਾਹੀਂ ਲੋਕਾਂ ਵਿਚ ਨਫ਼ਰਤ ਫੈਲਾਉਣ ਵਾਲੀ ਗੰਦੀ ਨੀਤੀ ਛੱਡ ਕੇ ਕਿਤਾਬਾਂ ਰਾਹੀਂ ਸਰਬੱਤ ਦੇ ਭਲੇ ਅਤੇ ਆਪਸੀ ਭਾਈਚਾਰੇ ਤੇ ਪਿਆਰ ਭਾਵਨਾ ਨਾਲ ਰਹਿਣ ਵਾਲਾ ਸਬਕ਼ ਪੜਾਉਣ, ਤਾਂ ਕਿ ਗੁਰੂਆਂ ਪੀਰਾਂ ਪੈਗੰਬਰਾਂ ਰਿਸ਼ੀਆਂ ਮੁਨੀਆਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਪੰਜਾਬ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਰਾਹੀਂ ਦੇਸ਼ ਦੀ ਤਰੱਕੀ ਵੱਲ ਮੋੜਿਆ ਜਾ ਸਕੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਤੋਂ ਉਪਰੰਤ ਨੌਂਜਵਾਨਾਂ ਨੂੰ ਹਥਿਆਰ ਨਹੀਂ? ਕਿਤਾਬਾਂ ਦੇਣ ਵਾਲੇ ਦਿਤੇ ਬਿਆਨ ਦੀ ਸ਼ਲਾਘਾ ਹਮਾਇਤ, ਨੌਜਵਾਨਾਂ ਨੂੰ ਨੌਕਰੀਆਂ ਤੇ ਕਾਰੋਬਾਰ ਖੋਲ੍ਹਣ ਲਈ ਕਰਜ਼ਾ ਦੇਣ ਦੀ ਸਰਕਾਰ ਤੋਂ ਮੰਗ ਦੇ ਨਾਲ ਨਾਲ ਨੌਜਵਾਨਾਂ ਨੂੰ ਹਥਿਆਰਾਂ ਰਾਹੀਂ ਲੋਕਾਂ ਵਿਚ ਨਫ਼ਰਤ ਦਾ ਪਾਠ ਪੜਾਉਣ ਵਾਲੇ ਸਿਆਸਤ ਦਾਨਾ ਨੂੰ ਅਪੀਲ ਕਰਦਿਆਂ ਇਕ ਲਿਖਤੀ ਪ੍ਰੈਸ ਰਾਹੀਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੀਤਾ। ਭਾਈ ਖਾਲਸਾ ਨੇ ਕਿਹਾ ਅੱਜ ਨੌਜਵਾਨਾਂ ਨੂੰ ਨਸ਼ਿਆਂ ਹਥਿਆਰਾਂ ਤੇ ਹੋਰ ਸਮਾਜ ਵਿਰੋਧੀ ਕੰਮਾਂ ਤੋਂ ਰੋਕ ਕੇ ਪੜਾਈ ਲਿਖਾਈ ਰਾਹੀਂ ਦੇਸ਼ ਦੀ ਤਰੱਕੀ ਤੇ ਸਰਬੱਤ ਦੇ ਭਲੇ ਲਈ ਕੰਮ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਬਿਆਨ ਦਾ ਸਮੱਰਥਨ ਕਰਦੀ ਹੈ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਭਾਈ ਬਲਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਰਤਨ ਗੜ੍ਹ ਭਾਈ ਦਿਲਬਾਗ ਸਿੰਘ ਬਾਗੀ, ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਪਿਰਥੀ ਸਿੰਘ ਧਾਰੀਵਾਲ ਆਦਿ ਆਗੂ ਹਾਜਰ ਸਨ ।


