ਛੋਟੇ ਸਾਹਿਬਜ਼ਾਦੇ, ਮਾਤਾ ਗੁੱਜ਼ਰ ਕੌਰ ਦੀ ਯਾਦ ਨੂੰ ਸਮਰਪਿਤ ਮੋਰਿੰਡਾ ਵਿਖੇ ਬਣੇ ਗੁਰਦੁਆਰੇ ਸਾਹਿਤ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਕਰਨ ਵਾਲੇ ਦੋਸ਼ੀ ਨੂੰ ਹੋਵੇ ਮੌਤ ਦੀ ਸਜ਼ਾ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)– ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਯਾਦ’ਚ ਮੋਰਿੰਡਾ ਕੋਤਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਅਖੰਡ ਪਾਠਾਂ ਦੀ ਲੜੀ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਵਾਲੀ ਦੁੱਖਦਾਈ ਘਟਨਾ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਦੋਸ਼ੀ ਨੂੰ ਮੌਤ ਦੀ ਸਜ਼ਾ ਅਤੇ ਘਟਨਾ ਦੀ ਉੱਚ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ, ਦੋਸ਼ੀ ਘਟਨਾ ਨੂੰ ਅੰਜਾਮ ਦੇ ਕੇ ਭੱਜ ਨਿਕਲਿਆ ਤੇ ਹੁਣ ਪੁਲਿਸ ਦੀ ਹਿਰਾਸਤ ਵਿੱਚ ਹੈ ਇਹ ਘਟਨਾ ਜੰਗਲ਼ ਦੀ ਅੱਗ ਵਾਂਗ ਫੈਲ ਗਈ ਤੇ ਇਸ ਨਾਲ ਦੇਸ਼ਾਂ ਵਿਦੇਸ਼ਾਂ ਵਿੱਚ ਵਸ ਰਹੇ ਸਿੱਖਾਂ ਦੀਆਂ ਮਨ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਉਹ ਦੁਖੀ ਹੋ ਕੇ ਘਟਨਾ ਨੂੰ ਅੰਜਾਮ ਦੇਣ ਵਾਲੇ ਕਲਯੁਗੀ ਸਰਕਾਰੀ ਏਜੰਟ ਦੋਸ਼ੀ ਨੂੰ ਮੌਤ ਦੀ ਸਜ਼ਾ ਅਤੇ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਜਾਵੇ ਅਤੇ ਇਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਜੁਰਅਤ ਨਾ ਕਰ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਮੋਰਿੰਡਾ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਵਾਲੀ ਦੁੱਖਦਾਈ ਘਟਨਾ ਦੀ ਨਿੰਦਾ, ਦੋਸ਼ੀ ਨੂੰ ਮੌਤ ਦੀ ਸਜ਼ਾ ਅਤੇ ਘਟਨਾ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਭਾਈ ਖਾਲਸਾ ਨੇ ਬੀਤੀਆਂ ਸ੍ਰਕਾਰਾਂ ਤੇ ਮਜੌਦਾ ਸਰਕਾਰ ਦੀ ਬੇਅਬਦੀ ਘਟਨਾਵਾਂ ਦੇ ਇਨਸਾਫ ਲਈ ਖੇਡੀ ਜਾ ਰਹੀ ਗੰਦੀ ਰਾਜਨੀਤੀ ਨੂੰ ਇਹਨਾਂ ਘਟਨਾਵਾਂ ਲਈ ਮੁੱਖ ਜੁਮੇਵਾਰ ਦੱਸਿਆ ਭਾਈ ਖਾਲਸਾ ਨੇ ਦੋਸ਼ ਲਾਇਆ ਇਹ ਸਰਕਾਰਾਂ ਚੋਣਾਂ ਤੋਂ ਪਹਿਲਾਂ ਗੁਰਬਾਣੀ ਘਟਨਾ ਦਾ ਇਨਸਾਫ ਦੇਣ ਲਈ ਵਾਹਦਾ ਕਰਦੀਆਂ ਤੇ ਸਤਾ ਤੇ ਕਾਬਜ ਹੋ ਕੇ ਮੁੱਕਰ ਜਾਂਦੀਆਂ ਹਨ ਭਾਈ ਖਾਲਸਾ ਨੇ ਕਿਹਾ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ ਤਾਂ ਹੀ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ, ਸਮੂਹ ਸਰਕਾਰਾਂ ਦੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀਤੀਆਂ ਬੇਅਦਬੀ ਘਟਨਾਵਾਂ ਦੇ ਇਨਸਾਫ ਲਈ ਰਾਜਨੀਤੀ ਕਰਨ ਤੇ ਇਸ ਲਈ ਸਖ਼ਤ ਕਾਨੂੰਨ ਬਣਾਉਣ ਵਿੱਚ ਢਿੱਲ ਮੱਠ ਕਰਨ ਕਰਕੇ ਹੀ ਲਗਾਤਾਰ ਸਿੱਖਾਂ ਉਹਨਾਂ ਇਤਿਹਾਸਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਜਿੰਨਾ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਭਾਈ ਖਾਲਸਾ ਨੇ ਕਿਹਾ ਇਹਨਾਂ ਘਟਨਾਵਾਂ ਪਿੱਛੇ ਸਿੱਖ ਅਤੇ ਸਿੱਖ ਧਰਮ ਵਿਰੋਧੀ ਸਰਕਾਰੀ ਏਜੰਸੀਆਂ ਦੇ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ ਇਸ ਮੌਕੇ ਹੋਰਨਾਂ ਤੋਂ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਪਿਰਥੀ ਸਿੰਘ ਧਾਰੀਵਾਲ ਤੇ ਭਾਈ ਅਮਰਜੀਤ ਸਿੰਘ ਰਤਨ ਗੜ੍ਹ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *