ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)–ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ) – ਕਮ-ਸੀ.ਜੇ.ਐਮ. ਸਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਬਿਰਧ ਆਸ਼ਰਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਪ੍ਰਭਦੀਪ ਸਿੰਘ ਸੰਧੂ ਵੀ ਮੌਜੂਦ ਸਨ। ਇਸ ਮੌਕੇ ਨਵਦੀਪ ਕੌਰ ਗਿੱਲ ਦੁਆਰਾ ਬਿਰਧ ਆਸ਼ਰਮ ਵਿੱਚ ਰਹਿੰਦੇ 16 ਬਜੁਰਗਾਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਨੇ ਬਜੁਰਗਾਂ ਨੂੰ ਨਾਲਸਾ ਦੀ ਸਕੀਮ (ਲੀਗਲ ਸਰਵਿਸਜ ਟੂ ਸੀਨੀਅਰ ਸਿਟੀਜ਼ਨ ਸਕੀਮ) 2016 ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਤੇ ਬਿਰਧ ਆਸ਼ਰਮ ਦੀ ਮੈਨੇਜਰ, ਮੈਡਮ ਅਰਚਨਾ ਸ਼ਰਮਾ ਤੋਂ ਇਲਾਵਾ ਬਿਰਧ ਆਸ਼ਰਮ ਦਾ ਬਾਕੀ ਸਟਾਫ ਵੀ ਮੌਜੂਦ ਸੀ। ਨਵਦੀਪ ਕੌਰ ਗਿੱਲ ਦੁਆਰਾ ਬਿਰਧ ਆਸ਼ਰਮ ਵਿੱਚ ਰਹਿ ਰਹੇ ਸਾਰੇ ਬਜੁਰਗ ਨੂੰ ਆਪਸ ਵਿੱਚ ਪਿਆਰ, ਮੁਹੱਬਤ ਤੇ ਇਤਫ਼ਾਕ ਨਾਲ ਮਿਲ-ਜੁਲ ਕੇ ਰਹਿਣ ਲਈ ਕਿਹਾ ਗਿਆ।