ਸਰਕਾਰੀ ਮਿਡਲ ਸਕੂਲ ਢਡਿਆਲਾ ਨੱਤ ਵਿਖੇ ਸਿਹਤ ਵਿਭਾਗ ਵੱਲੋਂ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਗੁਰਦਾਸਪੁਰ

ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)–ਸਿਵਲ ਸਰਜਨ ਗੁਰਦਾਸਪੁਰ ਦੀ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ ਫ਼ਤਹਿਗੜ੍ਹ ਚੂੜੀਆਂ ਡਾ ਲਖਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਮਿਡਲ ਸਕੂਲ ਢਡਿਆਲਾ ਨੱਤ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ,ਇਸ ਮੌਕੇ ਸਿਹਤ ਵਿਭਾਗ ਦੀ ਟੀਮ ਜਿਨ੍ਹਾਂ ਮਿਰਚ ਜੋਗਾ ਸਿੰਘ ਐਮ ਪੀ ਐਸ ,ਲਖਵਿੰਦਰ ਸਿੰਘ ਐਮ ਪੀ ਐਸ ,ਗੁਰਸਰਨ ਸਿੰਘ ਐਮ ਪੀ ਐਚ ਡਬਲਯੂ ,ਮੈਡਮ ਪ੍ਰਭਬੀਰ ਕੌਰ ਆਦਿ ਨੇ ਬੱਚਿਆਂ ਨੂੰ ਮਲੇਰੀਆ ਬੁਖਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ,ਕੀ ਇਹ ਬੁਖਾਰ ਕਿਵੇ ਹੁੰਦਾ ਹੈ ਅਤੇ ਇਸ ਦੀ ਰੋਕਥਾਮ ਕਿਵੇਂ ਕੀਤੀ ਜਾਂਦੀ ਹੈ ਉਨ੍ਹਾਂ ਅੱਗੇ ਦੱਸਿਆ ਕਿ ਮਲੇਰੀਆ ਬੁਖਾਰ ਤੋਂ ਬਚਣ ਲਈ ਸਾਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖਣੀ ਚਾਹੀਦੀ ਹੈ ਅਤੇ ਜ਼ਿਆਦਾ ਗੰਦਾ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ,ਅਤੇ ਸਾਫ ਸੁਥਰਾ ਪਾਣੀ ਪੀਣਾ ਚਾਹੀਦਾ ਹੈ ,ਇਸ ਮੌਕੇ ਸਕੂਲ ਦਾ ਸਾਰਾ ਸਟਾਫ ਅਤੇ ਬੱਚੇ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *