ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)–ਵੱਖਵਾਦੀ ਤੇ ਸਿੱਖ ਵਿਰੋਧੀ ਭਾਜਪਾ ਨੇ ਸਮੇਂ ਸਮੇਂ ਸਿੱਖ਼ਾਂ ਦੇ ਧਰਮ ਅਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਸਿੱਖਾਂ ਤੇ ਜੁਲਮ ਅਤੇ ਧਰਮੀ ਮਨ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਸਿੱਖ ਵਿਰੋਧੀ ਲਹਿਰ ਚਲਾਈ ਹੋਈ ਹੈ ਤਾਂ ਕਿ ਸਿੱਖਾਂ ਨੂੰ ਬਿਗਾਨਗੀ ਦਾ ਅਹਿਸਾਸ ਕਰਾਇਆ ਜਾ ਸਕੇ, ਅਤੇ ਇਸੇ ਕੜੀ ਤਹਿਤ ਅਰੁਣਾਚਲ ਪ੍ਰਦੇਸ਼’ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਬਣੇ ਅਸਥਾਨ ਨੂੰ ਬੋਧ ਧਰਮ ਵਿੱਚ ਤਬਦੀਲ ਕਰਕੇ ਸਿੱਖਾਂ ਅਤੇ ਘੱਟ ਗਿਣਤੀਆਂ ਦੇ ਧਰਮ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਦਾ ਦੇਸ਼ਾਂ ਵਿਦੇਸ਼ਾਂ ਵਿਚ ਵੱਸ ਰਹੀਆਂ ਸਿੱਖ ਸੰਗਤਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਇਸ ਸਿੱਖ ਵਿਰੋਧੀ ਵਰਤਾਰੇ ਨੂੰ ਬਰਦਾਸ਼ਤ ਨਹੀਂ ਕਰਨਗੇ, ਇਸ ਕਰਕੇ ਅਰੁਣਾਚਲ ਪ੍ਰਦੇਸ਼ ਸਰਕਾਰ ਗੁਰੂ ਨਾਨਕ ਪਾਤਸ਼ਾਹ ਜੀ ਦੇ ਇਤਿਹਾਸਕ ਅਸਥਾਨ ਤੇ ਬੁੱਧ ਧਰਮ ਨਾਲ ਸਬੰਧਤ ਮੂਰਤੀਆਂ ਤੁਰੰਤ ਹਟਾਉਣ ਦੀ ਲੋੜ ਤੇ ਜ਼ੋਰ ਦੇਵੇ, ਨਹੀਂ ਤਾਂ ਇਸ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਲਈ ਵਖਵਾਦੀ ਭਾਜਪਾ ਸਰਕਾਰ ਜੁਮੇਵਾਰ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅਰੁਣਾਚਲ ਪ੍ਰਦੇਸ਼ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਇਤਿਹਾਸਕ ਇਸਥਾਨ ਨੂੰ ਉਥੇ ਦੀ ਸਰਕਾਰ ਵੱਲੋਂ ਬੋਧ ਧਰਮ’ਚ ਤਬਦੀਲ ਕਰਨ ਦੀ ਨਿੰਦਾ ਅਤੇ ਇਸ ਅਸਥਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਸਥਾਨ ਹੀ ਰਹਿਣ ਦੇਣ ਦੀ ਸਰਕਾਰ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ, ਸਿੱਖ ਵਿਰੋਧੀ ਭਾਜਪਾ ਦੇਸ਼ ਵਿਚ ਘਟ ਗਿਣਤੀਆਂ ਦੇ ਧਰਮ ਅਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਵਾਲੇ ਵੱਖਵਾਦੀ ਏਜੰਡੇ ਤੇ ਲਗਾਤਾਰ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਪਹਿਲਾਂ ਹਰਦੁਵਾਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰੇ ਸਾਹਿਬ ਤੇ ਹੱਲਾ ਬੋਲਿਆ ਗਿਆ,ਅਸਾਮ ਵਿਖੇ ਨੌਵੇਂ ਪਾਤਸ਼ਾਹ ਦੇ ਅਸਥਾਨ ਅਤੇ ਮੰਗੋ ਮੱਠ ਕਰਨਾਟਕ ਸਮੇਤ ਕਈ ਸੂਬਿਆਂ’ਚ ਸਿੱਖ ਇਤਿਹਾਸਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਅਤੇ ਹੁਣ ਅਰੁਣਾਚਲ ਪ੍ਰਦੇਸ਼’ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਇਸਥਾਨ ਨੂੰ ਬੋਧ ਧਰਮ ਵਿੱਚ ਤਬਦੀਲ ਕਰਨ ਵਾਲੇ ਸਿੱਖ ਵਿਰੋਧੀ ਵਰਤਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਘੱਟ ਗਿਣਤੀਆਂ ਦੇ ਧਰਮ ਅਸਥਾਨ ਸੁਰੱਖਿਆ ਨਹੀਂ ? ਭਾਈ ਖਾਲਸਾ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਮੁੱਖ ਸਕੱਤਰ ਸਾਹਿਬ ਤੋਂ ਮੰਗ ਅਤੇ ਬੇਨਤੀ ਕਰਦੀ ਹੈ ਕਿ ਉਹ ਅਰੁਣਾਚਲ ਪ੍ਰਦੇਸ਼ ਦੀ ਸਰਕਾਰ ਨਾਲ ਗੱਲਬਾਤ ਕਰਕੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਅਸਥਾਨ ਨੂੰ ਬੋਧ ਧਰਮ ਵਿੱਚ ਤਬਦੀਲ ਕਰਨ ਵਾਲੇ ਸਿੱਖ ਵਿਰੋਧੀ ਵਰਤਾਰੇ ਨੂੰ ਤੁਰੰਤ ਰੁਕਵਾਉਣ ਲਈ ਲੋੜੀਂਦੇ ਜਤਨ ਕਰਨ ,ਕਿਉਂਕਿ ਸਿੱਖ ਦੀਆਂ ਅਰੁਣਾਚਲ ਪ੍ਰਦੇਸ਼ ਵਾਲੇ ਗੁਰੂ ਨਾਨਕ ਦੇਵ ਜੀ ਦੇ ਇਸ ਇਤਿਹਾਸਕ ਅਸਥਾਨ ਨਾਲ ਧਰਮੀ ਭਾਵਨਾਵਾਂ ਜੁੜੀਆਂ ਹੋਈਆਂ ਹਨ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਪਿਰਥੀ ਸਿੰਘ ਧਾਰੀਵਾਲ ਧਰਮਕੋਟ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਆਦਿ ਆਗੂ ਹਾਜਰ ਸਨ।


