ਪੰਜਾਬ ਸਰਕਾਰ ਵੱਲੋਂ ਸੋ਼ਕ ਵਜੋਂ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ

ਗੁਰਦਾਸਪੁਰ

27 ਅਪ੍ਰੈਲ ਨੂੰ ਹੋਵੇਗਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ

ਚੰਡੀਗੜ੍ਹ, ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)— ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ਦੇ ਦਿਹਾਂਤ ਨੂੰ ਲੈ ਕੇ ਸੋਸ਼ਲ ਮੀਡੀਆ ਤੇ 26 ਅਪ੍ਰੈਲ ਨੂੰ ਛੁੱਟੀ ਹੋਣ ਦੀ ਉਠ ਰਹੀ ਅਫਵਾਹ ਤੇ ਵਿਰਾਮ ਲਗਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਵਰਣਯੋਗ ਹੈ ਕਿ ਜਿਸ ਤਰ੍ਰਾ ਹੀ ਸਾਬਕਾ ਮੁੱਖ ਮੰਤਰੀ ਬਾਦਲ ਦੇ ਦਿਹਾਂਤ ਦੀ ਖਬਰ ਫੈਲੀ ਤਾਂ  ਸ਼ੋਸ਼ਲ ਮੀਡੀਆ ਤੇ ਇਹ ਹੀ ਅਫਵਾਹ ਉਠ ਗਈ ਕਿ 26 ਅਪ੍ਰੈਲ ਨੂੰ ਸਰਕਾਰੀ ਤੇ ਅਰਧ ਸਰਕਾਰੀ ਮਹਿਕਮਿਆ ਤੇ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਹੋਵੇਗੀ। ਪਰ ਪੰਜਾਬ ਸਰਕਾਰ ਨੇ ਇਸਦੇ ਥੋੜੇ ਸਮੇਂ ਬਾਅਦ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਕਿ ਛੁੱਟੀ 26 ਨੂੰ ਨਹੀਂ ਬਲਕਿ 27 ਅਪ੍ਰੈਲ ਨੂੰ ਹੋਵੇਗੀ।

Leave a Reply

Your email address will not be published. Required fields are marked *