ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਮਹਿਤਾ ਰੋਡ ਵੱਲਾ ‘ਚ ਬਾਬਾ ਜੀਵਨ ਸਿੰਘ ਰੰਘਰੇਟਾ ਯੂਨੀਵਰਸਿਟੀ ਸਥਾਪਤ ਕਰੇ ਸਰਕਾਰ ਤੇ ਐਸਜੀਪੀਸੀ- ਜਥੇ ਬਲਦੇਵ ਸਿੰਘ ਵੱਲਾ,ਭਾਈ ਵਿਰਸਾ ਸਿੰਘ ਖਾਲਸਾ।

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਆਪਣੇ ਆਪਣੇ ਸਥਾਨਕ ਗੁਰਦੁਆਰਿਆਂ ਵਿੱਚ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ,ਪੰਜਾਬ ਸਰਕਾਰ,ਕੇਂਦਰ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਇਹਨਾਂ ਸ਼ਤਾਬਦੀ ਸਮਾਗਮ ਤੇ ਕਰੋੜਾਂ ਅਰਬਾਂ ਰੁਪਏ ਖਰਚ ਕੀਤੇ ਤਾਂ ਕਿ ਗੁਰੂ ਸਾਹਿਬ ਜੀ ਦੀ ਹਿੰਦੂ ਧਰਮ ਲਈ ਕੀਤੀ ਕੁਰਬਾਨੀ ਨੂੰ ਵਿਸ਼ਵ ਦੀ ਦੁਨੀਆਂ ਵਿੱਚ ਪ੍ਰਚਾਰਿਆ ਜਾ ਸਕੇ,ਇਹ ਸਰਕਾਰਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਧੀਆ ਤੇ ਸ਼ਲਾਘਾਯੋਗ ਉਪਰਾਲਾ ਕਿਹਾ ਜਾ ਸਕਦਾ ਹੈ,ਪਰ ਇਸ ਦੇ ਨਾਲ ਨਾਲ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਸੀ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਗੁਰੂ ਗੋਬਿੰਦ ਸਿੰਘ ਜੀ ਦੇ ਭੇਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਮ ਤੇ (ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟਾ) ਯੂਨੀਵਰਸਿਟੀ ਸਥਾਪਤ ਕਰਨ ਦੀ ਲੋੜ ਤੇ ਜ਼ੋਰ ਦਿੰਦੇ ਤਾਂ ਕਿ ਗਰੀਬ ਬੱਚਿਆਂ ਨੂੰ ਫ੍ਰੀ ਉੱਚ ਪੜ੍ਹਾਈ ਕਰਨ ਦੀ ਸਹਾਇਤਾ ਮਿਲਦੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਕੁਰਬਾਨੀ ਤੋਂ ਪ੍ਰੇਰਿਤ ਕੀਤਾ ਜਾ ਸਕਦਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਇੱਕ ਧਾਰਮਿਕ ਸਮਾਗਮ ‘ਚ ਬੋਲਦਿਆਂ ਕਹੇ, ਉਹਨਾਂ ਭਾਈ ਖਾਲਸਾ ਨੇ ਦੱਸਿਆ ਅੱਜ ਦੇ ਸਮੇਂ ਗ਼ਰੀਬ ਬੱਚਿਆਂ ਨੂੰ ਉੱਚ ਵਿੱਦਿਆ ਪ੍ਰਾਪਤ ਕਰਨ ਦੀ ਵੱਡੀ ਸਮੱਸਿਆ ਸਹਾਮਣੇ ਆ ਰਹੀ ਹੈ ਅਤੇ ਪਿਛਲੇ ਦਿਨੀਂ ਅੰਮ੍ਰਿਤਸਰ’ਚ ਗਰੀਬ ਲੜਕੀ ਨੇ ਫ਼ੀਸ ਕਰਕੇ ਖੁਦਕੁਸ਼ੀ ਕਰ ਲਈ ਸੀ ਕਿਉਂਕਿ ਸਕੂਲਾਂ ਕਾਲਜਾਂ ਦੀਆਂ ਵੱਡੀਆਂ ਵੱਡੀਆਂ ਫੀਸਾਂ ਦੇਣੀਆਂ ਗਰੀਬ ਬੱਚਿਆਂ ਦੇ ਮਾਪਿਆਂ ਲਈ ਬਹੁਤ ਮੁਸ਼ਕਲ ਸਮੱਸਿਆ ਹੈ, ਭਾਈ ਖਾਲਸਾ ਨੇ ਕਿਹਾ ਇਸ ਸਮੱਸਿਆਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਊ ਕਲੋਨੀ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਇੱਕ (ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟਾ) ਯੁਨੀਵਰਸਿੱਟੀ ਸਥਾਪਤ ਕਰਨ ਦੀ ਲੋੜ ਤੇ ਜ਼ੋਰ ਦੇਵੇ,ਜਿਥੇ ਗਰੀਬ ਮਜਬੀ ਸਿੱਖਾਂ,ਰਾਮਦਾਸੀ ਸਿਖਾਂ ਤੇ ਹੋਰ ਗ਼ਰੀਬ ਭਾਈਚਾਰੇ ਨਾਲ ਸਬੰਧਤ ਗਰੀਬ ਬੱਚਿਆਂ ਨੂੰ ਫ੍ਰੀ ਉੱਚ ਵਿੱਦਿਆ ਪ੍ਰਾਪਤ ਕਰਨ ਦਾ ਮੌਕਾ ਮਿਲ ਸਕੇ ਅਤੇ ਨੌਜਵਾਨਾਂ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੀਤੀ ਕੁਰਬਾਨੀ ਤੋਂ ਪ੍ਰੇਰਨਾ ਮਿਲ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਵੱਲੋਂ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ‘ਚ ਮਨਾਏ ਗਏ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਲਾਨਾ ਜੋੜ ਮੇਲਾ ਮਨਾਉਣ ਵਾਲੇ ਉਪਰਾਲੇ ਦੀ ਸ਼ਲਾਘਾ ਕਰਦੀ ਹੈ, ਇਸ ਮੌਕੇ ਤੇ ਬਲਬੀਰ ਸਿੰਘ ਚੀਮਾ ਚੇਅਰਮੈਨ ਭਾਰਤ ਦਸਮੇਸ਼ ਤਰਨਾ ਦਲ 11 ਨਿਹੰਗ ਸਿੰਘ ਜਥੇਬੰਦੀਆਂ ਦਾ ਸਾਂਝਾ ਮੰਚ ਭਾਰਤ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜ ਖੇੜੀ, ਸਮਾਜਸੇਵਕ ਗਗਨਦੀਪ ਸਿੰਘ ਵੇਰਕਾ, ਸ੍ਰ ਸਾਹਿਬ ਸਿੰਘ ਵੇਰਕਾ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ ਕਲਾਂ,ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਦਲੇਰ ਸਿੰਘ ਗਤਕਾ ਮਾਸਟਰ ਤੋਂ ਇਲਾਵਾ ਕਈ ਜਥੇਦਾਰ ਸਾਹਿਬਾਨਾਂ, ਧਾਰਮਿਕ, ਸਿਆਸੀ ਸਮਾਜਿਕ ਅਤੇ ਸਮਾਜਸੇਵਕ ਨੇ ਵੀ ਹਾਜ਼ਰੀ ਲਵਾਈ ।।

Leave a Reply

Your email address will not be published. Required fields are marked *