ਚੰਡੀਗੜ੍ਹ, ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਸੀ ਪੇਚਾਂ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨਾਲ਼ ਸੁਖਬੀਰ ਬਾਦਲ ਦੀ ਸ਼ਹਿ ਤੇ ਪਿਆ ਹੋਇਆ ਹੈ, ਮੁੱਖ ਮੰਤਰੀ ਨੂੰ ਇੱਕ ਗਹਿਰੀ ਸਾਜ਼ਿਸ਼ ਰਚ ਕੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ‘ਚ ਸੋਧ ਕਰਕੇ ਸਖਤ ਕਾਨੂੰਨ ਬਣਾਉਣ ਤੇ ਇੱੱਕ ਵੀਡੀਓ ਨੂੰ ਮੁੱਦਾ ਬਣਾ ਕੇ ਪੰਥ ਦੋਖੀ, ਗੁਰੂ ਦੋਖੀ ਦੱਸ ਕੇ ਵੱਡੇ ਵੱਡੇ ਪੋਸਟਰ ਗੁਰਦਵਾਰਿਆਂ ‘ਚ ਲਗਵਾਏ ਜਾ ਰਹੇ ਹਨ ਤੇ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਭਗਵੰਤ ਮਾਨ ਨੂੰ ਮੂੰਹ ਨਾ ਲਾਉਣ, ਜਦੋਂ ਕਿ ਇਸ ਮਾਮਲੇ ਵਿੱਚ ਹੁਣ ਇੱਕ ਨਵਾਂ ਮੋੜ ਉਸ ਵਕਤ ਆਇਆ, ਜਦੋਂ ਪੰਜਾਬ ਸਰਕਾਰ ਦੇ ਇਕ ਮੰਤਰੀ ਨੇ ਅਕਾਲਤਖਤ ਸਾਹਿਬ ਦੇ ਦੋ ਸਾਬਕਾ ਜਥੇਦਾਰ ਸਾਹਿਬਾਨਾਂ (ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ) ਨਾਲ ਗੁਪਤ ਮੀਟਿੰਗ ਕੀਤੀ ਹੈ,ਜੋ ਪੰਜਾਬ ਦੇ ਲੋਕਾਂ ਲਈ ਚਰਚਾ ਦਾ ਵਿਸ਼ਾ ਬਣੀ ਹੋਈ ਹੈ,ਇਸ ਮੀਟਿੰਗ ਤੋਂ ਸਾਫ਼ ਜ਼ਾਹਰ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਬੇਅਦਬੀ ਮਾਮਲੇ ਤੇ ਬਣੇ ਸਖ਼ਤ ਕਾਨੂੰਨ ਅਤੇ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਨਵਾਂ ਮੋੜ ਆ ਸਕਦਾ ਹੈ ਜੋ ਸੁਖਬੀਰ ਬਾਦਲ ਦੀਆਂ ਮੁਸੀਬਤਾਂ ਵਿਚ ਵੱਡਾ ਵਾਧਾ ਪੈਦਾ ਕਰ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੀਤੇ ਦਿਨੀਂ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਸਰਕਾਰ ਨਾਲ ਕੀਤੀ ਗਈ ਗੁਪਤ ਦੀ ਸ਼ਲਾਘਾ ਕਰਦੀ ਹੈ ਉਥੇ ਬਾਦਲਾਂ ਦੇ ਬਣਾਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦੀ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਤੇ ਸਿੱਖੀ ਸਿਧਾਂਤਾਂ ਨੂੰ ਮੁੱਖ ਰੱਖਦਿਆਂ ਸਿੱਖਾਂ ਦੀ ਸੁਪਰੀਮ ਪਾਵਰ ਅਕਾਲ ਤਖ਼ਤ ਸਾਹਿਬ ਨੂੰ ਬਾਦਲਾਂ ਦੀ ਸਿਆਸਤ ਬਦਲੇ ਦਾਅ ਤੇ ਨਾ ਲਾਇਆ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਦੋ ਸਾਬਕਾ ਜਥੇਦਾਰ ਸਾਹਿਬਾਨਾਂ ਦੀ ਪੰਜਾਬ ਸਰਕਾਰ ਨਾਲ ਹੋਈ ਗੁਪਤ ਮੀਟਿੰਗ ਦਾ ਸਵਾਗਤ ਅਤੇ ਜਥੇਦਾਰ ਸਾਹਿਬਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲਤਖਤ ਦੀ ਦੁਰਵਰਤੋ ਨਾਂ ਕਰਨ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਸੂਤਰਾਂ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਜੀ ਸਾਬਕਾ ਜਥੇਦਾਰ ਸਾਹਿਬ ਨੇ ਇਸ ਮੀਟਿੰਗ ਰਾਹੀਂ ਇਹ ਮੁੱਖ ਮੰਤਰੀ ਨੂੰ ਇਹ ਸਲਾਹ ਦਿੱਤੀ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਉਹਨਾਂ ਨੂੰ ਬਦਨਾਮ ਕਰਨ ਦੀ ਬਾਦਲਾਂ ਵੱਲੋਂ ਇੱਕ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ, ਇਸ ਕਰਕੇ ਤੁਸੀਂ ਅਕਾਲ ਤਖ਼ਤ ਸਾਹਿਬ ਪੇਸ਼ ਹੋ ਜਾਓ, ਭਾਈ ਖਾਲਸਾ ਨੇ ਦੱਸਿਆ ਇਹ ਮੀਟਿੰਗ ਪੰਜਾਬ ਸਰਕਾਰ ਦੇ ਇਕ ਮੰਤਰੀ ਵੱਲੋਂ ਗੁਪਤ ਕੀਤੀ ਗਈ ਸੀ ਅਤੇ ਅਤੇ ਇਸ ਦੇ ਏਜੰਡੇ ਨੂੰ ਵੀ ਗੁਪਤ ਹੀ ਰੱਖਿਆ ਗਿਆ,ਪਰ ਸੂਤਰ ਦੱਸ ਰਹੇ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਮਾਨ ਸਾਹਿਬ ਨੂੰ ਮੁੱਖ ਮੰਤਰੀ ਨੂੰ ਪੇਸ਼ ਹੋਣ ਦੀ ਸਲਾਹ ਦਿੱਤੀ ਹੈ, ਭਾਈ ਖਾਲਸਾ ਨੇ ਕਿਹਾ,ਇਹ ਤਾਂ ਪੰਜਾਬ ਦੇ ਬੱਚੇ ਬੱਚੇ ਨੂੰ ਪਤਾ ਹੈ ਕਿ ਬਾਦਲਕਿਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਜ਼ਿਸ਼ ਰਚ ਕੇ ਧਰਮੀ ਮੁੱਦੇ ਰਾਹੀਂ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਬਾਦਲਾਂ ਨੂੰ ਆ ਰਹੀਆਂ 2027 ਦੀਆਂ ਚੋਣਾਂ ਵਿੱਚ ਲਾਭ ਪਹੁੰਚਾਇਆ ਜਾ ਸਕੇ, ਭਾਈ ਖਾਲਸਾ ਨੇ ਆਖਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਦੋ ਸਾਬਕਾ ਜਥੇਦਾਰ ਸਾਹਿਬਾਨਾਂ ਵਲੋਂ ਪੰਜਾਬ ਸਰਕਾਰ ਨਾਲ ਕੀਤੀ ਗਈ ਗੁਪਤ ਮੀਟਿੰਗ ਦਾ ਸਵਾਗਤ ਕਰਦੀ ਹੈ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਗਰੀਬ ਦਾ ਮੂੰਹ ਮੇਰੀ ਗੋਲਕ ਵਾਲੇ ਗੁਰ ਉਪਦੇਸ਼ ਨੂੰ ਅਣਗੌਲਿਆਂ ਕਰਕੇ ਸਿਆਸਤ ਦੀ ਭੇਂਟ ਚੜ੍ਹਾਉਣ ਵਾਲ਼ੀ ਨੀਤੀ ਦਾ ਤਿਆਗ ਕੀਤਾ ਜਾਵੇ ਦੇ ਨਾਲ ਨਾਲ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕਰਦੀ ਹੈ ਕਿ ਕਿਸੇ ਇੱਕ ਵਿਅਕਤੀ ਦੀ ਸਿਆਸੀ ਹੋਂਦ ਨੂੰ ਬਚਾਉਣ ਲਈ ਅਕਾਲਤਖਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖੀ ਸਿਧਾਂਤਾਂ ਨੂੰ ਦਾਅ ਤੇ ਲਾਉਣ ਵਾਲੀ ਕੂੜ ਨੀਤੀ ਦਾ ਤਿਆਗ ਕੀਤਾ ਜਾਵੇ,ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਸਿੰਦਾ ਸਿੰਘ ਨਿਹੰਗ ਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ ਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ।


