ਸੰਤ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਮਿੱਤੀ 5 ਅਗਸਤ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ – ਭਾਈ ਮਨਪ੍ਰੀਤ ਸਿੰਘ

ਮਾਲਵਾ

ਮਲੇਰਕੋਟਲਾ, ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਡਾ ਗੁਰਮਤਿ ਸਮਾਗਮ ਮਿੱਤੀ 5 ਅਗਸਤ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ, ਕੁੱਪ ਕਲਾਂ ( ਮਲੇਰਕੋਟਲਾ ) ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਸਮਾਗਮ ਵਿੱਚ ਉੱਚਕੋਟੀ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤ ਮਹਾਂਪੁਰਸ਼ ਪਹੁੰਚ ਰਹੇ ਹਨ ਜੋ ਆਈਆਂ ਸੰਗਤਾਂ ਨੂੰ ਗੁਰਬਾਣੀ,ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸ਼ਾਨਾਮੱਤੇ ਵਿਰਸੇ ਇਤਿਹਾਸ ਨਾਲ ਜੋੜਨ ਹੋਏ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਦੇ ਜਨਮ ਦਿਹਾੜੇ ਤੇ ਵਧਾਈਆਂ ਦੇ ਨਾਲ ਨਾਲ ਉਹਨਾਂ ਦੇ ਜੀਵਨ ਇਤਿਹਾਸ ਅਤੇ ਲੋਕ ਭਲਾਈ ਕਾਰਜਾਂ ਤੇ ਪੰਥਕ ਸੇਵਾਵਾਂ ਤੋਂ ਜਾਣੂ ਕਰਵਾਉਣਗੇ, ਇਸ ਮੌਕੇ ਤੇ ਅਖੰਡਪਾਠਾ ਦੇ ਲੜੀਵਾਰ ਪਾਠ ਅਰੰਭ ਕੀਤੇ ਜਾਣਗੇ ਅਤੇ ਸਮਾਗਮ ਦੀ ਆਖਰੀ ਲੜੀ ਦੇ ਅਖੰਡ ਪਾਠ ਸਾਹਿਬ 3 ਅਗੱਸਤ ਨੂੰ ਅਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 5 ਅਗੱਸਤ ਦਿਨ ਬੁੱਧਵਾਰ ਨੂੰ ਪਾਏ ਜਾਣਗੇ ਅਤੇ ਗੁਰਮਤਿ ਸਮਾਗਮ ਦੀ ਆਰੰਭਤਾ ਕੀਤੀ ਜਾਵੇਗੀ, ਗੁਰਮਤਿ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਭਾਈ ਮਨਪ੍ਰੀਤ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਹਨਾਂ ਧਾਰਮਿਕ ਸਮਾਗਮ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸਮੇਂ ਸਿਰ ਪਹੁੰਚ ਤਨੋਂ ਮਨੋਂ ਤੇ ਧਨੋ ਸੇਵਾ ਕਰਨ ਦੀ ਲੋੜ ਤੇ ਜੋਰ ਦੇਣ, ਸਮਾਗਮ ਦੌਰਾਨ ਤਰ੍ਹਾਂ ਤਰ੍ਹਾਂ ਦੇ ਪਦਾਰਥੀ ਲੰਗਰ ਅਤੁੱਟ ਵਰਤਾਏ ਜਾਣਗੇ ਅਤੇ ਆਈ ਹੋਏ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਜਾਵੇਗਾ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ।

Leave a Reply

Your email address will not be published. Required fields are marked *