ਜ਼ਿਲੇ ਦੀਆਂ ਮੰਡੀਆਂ ਵਿਚ ਆਈ 368988 ਮੀਟਰਕ ਟਨ ਕਣਕ ਵਿਚੋਂ 360074 ਮੀਟਰਕ ਟਨ ਦੀ ਹੋਈ ਖਰੀਦ

ਗੁਰਦਾਸਪੁਰ

ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਕੀਤੀ ਜਿਣਸ ਦੀ ਲਿਫਟਿੰਗ ’ਚ ਵੀ ਆਈ ਤੇਜੀ

ਖਰੀਦ ਤੇ ਲਿਫਟਿੰਗ ਨੂੰ ਸੁਚੱਜੇ ਢੰਗ ਨਾਲ ਜਾਰੀ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਰੋਜ਼ਾਨਾ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ ਸਮੀਖਿਆ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਮੰਡੀਆਂ ਅੰਦਰ ਖਰੀਦ ਕੀਤੀ ਫਸਲ ਦੀ ਨਾਲੋ-ਨਾਲ ਲਿਫਟਿੰਗ ਤੇ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਾ ਆਵੇ।

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦੇ ਹੋਏ ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ਅੰਦਰ ਪੀਣ ਵਾਲੇ ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਆਉਣ ’ਤੇ ਉਸ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਡੀਆਂ ਅੰਦਰ ਲਿਆਂਦੀ ਕਣਕ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤੀ ਜਾ ਰਹੀ ਹੈ, ਜਿਸ ਲਈ ਸਮੂਹ ਅਧਿਕਾਰੀਆਂ ਵੱਲੋਂ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾਂ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਅੰਦਰ 368988 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 360074 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਖਰੀਦ ਕੀਤੀ ਕਣਕ ਦੀ ਮਿੱਥੇ ਸਮੇਂ ਅੰਦਰ ਲਿਫਟਿੰਗ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਉਨਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 110524 ਮੀਟਰਕ ਟਨ, ਮਾਰਕਫੈੱਡ ਵੱਲੋਂ 86035 ਮੀਟਰਕ ਟਨ, ਪਨਸਪ ਵੱਲੋਂ 83990 ਮੀਟਰਕ ਟਨ, ਵੇਅਰ ਹਾਊਸ ਵੱਲੋਂ 69005 ਮੀਟਰਕ ਟਨ, ਐੱਫ.ਸੀ.ਆਈ ਵੱਲੋਂ 10520 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਖਰੀਦੀ ਗਈ ਕਣਕ ਵਿੱਚੋਂ 131063 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।  

Leave a Reply

Your email address will not be published. Required fields are marked *