ਗੁਰਦਾਸਪੁਰ, 21 ਜੂਨ (ਸਰਬਜੀਤ)–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ.ਐਸ.ਐਸ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ 7 ਦਹਾਕਿਆ ਤੋਂ ਵੱਖ-ਵੱਖ ਸਰਕਾਰਾਂ ਵੱਲੋਂ ਪੰਜਾਬ ਵਿੱਚ ਰਾਜ ਕੀਤਾ ਗਿਆ ਹੈ, ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਧਰਤੀ ਹੇਠਲੇ ਪਾਣੀ ਬਚਾਓਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਮੂੰਗੀ ਅਤੇ ਤੇਲ ਬੀਜਾ ’ਤੇ ਐਮ.ਐਸ.ਪੀ ਦਿੱਤੀ ਹੈ। ਜਿਸ ਕਰਕੇ ਖੇਤੀਬਾੜੀ ਲਾਹੇਵੰਦ ਧੰਦਾ ਨਾ ਹੋਣ ਕਰਕੇ ਕਿਸਾਨ ਕਰਜਾਈ ਹੋ ਚੁੱਕਾ ਹੈ।
ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਵੱਲ ਹੈ। ਉਨਾਂ ਵੱਲੋਂ ਇਹ ਪਹਿਲ ਕਦਮੀ ਕੀਤੀ ਗਈ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾਵੇ ਅਤੇ ਬਿਜਲੀ ਦਾ ਵੀ ਸੰਕਟ ਨਾ ਆਵੇ। ਜਿਸ ਕਰਕੇ ਉਨਾਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਉਤੇਜਨਾ ਕੀਤੀ ਕਿ ਉਹ ਕਿਸਾਨਾਂ ਨੂੰ ਨਵੀਂ ਤਕਨੀਕ ਨਾਲ ਜਾਣੂ ਕਰਵਾਉਣ ਤਾਂ ਜੋ ਝੋਨੇ ਦੀ ਸਿੱਧੀ ਬਿਜਾਈ ਹੋ ਸਕੇ। ਹੁਣ ਤੱਕ ਪੰਜਾਬ ਵਿੱਚ 21 ਲੱਖ ਏਕੜ ਜਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ ਅਤੇ ਸਵਾ ਲੱਖ ਮੂੰਗੀ ਦੀ ਫਸਲ ਪੰਜਾਬ ਵਿੱਚ ਬੀਜੀ ਗਈ ਹੈ। ਜਿਸ ਨਾਲ ਧਰਤੀ ਹੇਠਲਾ ਪਾਣੀ ਬੱਚੇਗਾ ਅਤੇ ਕਿਸਾਨਾਂ ਨੂੰ ਐਮ.ਐਸ.ਪੀ ਦੇ ਨਾਲ ਮੂੰਗੀ ਦੀ ਫਸਲ ਦੇ ਪੈਸੇ ਆਨਲਾਈਨ ਦਿੱਤੇ ਜਾ ਰਹੇ ਹਨ। ਹੁਣ ਪੰਜਾਬ ਦਾ ਕਿਸਾਨ ਜਾਗਰੂਕ ਹੋ ਗਿਆ ਹੈ ਕਿ ਭਵਿੱਖ ਵਿੱਚ ਕਾਫੀ ਮਾਤਰਾ ਵਿੱਚ ਕਿਸਾਨ ਸਿੱਧੀ ਬਿਜਾਈ ਕਰਨਗੇ ਅਤੇ ਫਸਲ ਵਿਭਿੰਨਤਾ ਵੀ ਲਿਆਉਣਗੇ ਕਿਉਕਿ ਮੁੱਖ ਮੰਤਰੀ ਪੰਜਾਬ ਵੱਲੋਂ ਦਾਲਾਂ ਅਤੇ ਤੇਲ ਬੀਜਾਂ ’ਤੇ ਐਮ.ਐਸ.ਪੀ ਦੇਣਾ ਯਕੀਨੀ ਬਣਾਇਆ ਗਿਆ ਹੈ।