ਮੋਗਾ ਸਦਰ ਥਾਣੇ ਬਾਹਰ ਹੋਏ ਬੰਬ ਧਮਾਕੇ ਦੀ ਹੋਵੇ ਉੱਚ ਪੱਧਰੀ ਜਾਂਚ, ਦੋਸ਼ੀਆਂ ਨੂੰ ਗ੍ਰਿਫ਼ਤਾਰ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਮੋਗਾ, ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਮੋਗਾ ਸਦਰ ਥਾਣੇ ਦੇ ਬਾਹਰ ਬੰਬ ਧਮਾਕੇ ਦੀ ਮੰਦਭਾਗੀ ਘਟਨਾ ਵਾਰਦਾਤ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਸ ਦੀ ਉੱਚਪੱਧਰੀ ਕਰਵਾਉਣ ਅਤੇ ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਕਰਨ ਦੇ ਨਾਲ ਨਾਲ ਸੂਬੇ ਵਿੱਚ ਵਧ ਰਹੀਆਂ ਸਮਾਜ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੋਗਾ ਸਦਰ ਥਾਣੇ ਬਾਹਰ ਹੋਏ ਬੰਬ ਧਮਾਕੇ ਵਾਲੇ ਵਾਰਦਾਤ ਤੇ ਗਹਿਰੀ ਚਿੰਤਾ, ਉੱਚਪੱਧਰੀ ਜਾਂਚ ਅਤੇ ਸਰਕਾਰ ਤੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਸੂਬਾ ਵਿੱਚ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਪੂਰੀ ਤਰ੍ਹਾਂ ਸਰਗਰਮੀ ਨਾਲ ਆਪਣੀਆਂ ਗਤੀਵਿਧੀਆਂ ਅੰਜਾਮ ਦੇ ਰਹੇ ਹਨ ਅਤੇ ਸਰਕਾਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਉਪਰਾਲੇ ਕਰਨ’ਚ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ, ਭਾਈ ਖਾਲਸਾ ਨੇ ਦੱਸਿਆ ਸੂਬੇ ਵਿਚ ਦਿਨ ਦਿਹਾੜੇ ਲੁਟਾਂ ਖੋਹਾਂ ਚੋਰੀਆਂ ਡਿਕੈਤੀਆ,ਕਤਲਾ ਫਿਰੌਤੀ ਦੀਆਂ ਧਮਕੀਆਂ ਵਾਲੀਆਂ ਵਾਰਦਾਤਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਅਤੇ ਸੂਬੇ ਦੇ ਲੋਕ ਪੂਰੀ ਦਾਹਿਸਤ ਦੇ ਮਹੌਲ ਵਿੱਚ ਜਿਊਣ ਲਈ ਮਜਬੂਰ ਹਨ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਪਹਿਲਾਂ ਅਜਿਹਾ ਧਮਾਕੇ ਚੌਕੀਆਂ ਅਤੇ ਲੋਕਾਂ ਦੇ ਘਰਾਂ ਮੂਹਰੇ ਹੁੰਦੇ ਸਨ ਪਰ ਹੁਣ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਦੇ ਦਿਲ ਇਨੇ ਵਧ ਗਏ ਹਨ ਕਿ ਵੱਡੇ ਸਹਿਰਾ ਦੇ ਥਾਣਿਆਂ ਵਿੱਚ ਹੋਣੇ ਸ਼ੁਰੂ ਹੋ ਗਏ ਹਨ, ਭਾਈ ਖਾਲਸਾ ਨੇ ਸੂਬੇ ਦੇ ਲੋਕ ਸਰਕਾਰ ਤੋਂ ਆਪਣੀ ਜਾਨ ਮਾਲ ਦੀ ਰਾਖੀ ਦੀ ਗੁਹਾਰ ਲਾ ਰਹੇ ਹਨ ਅਤੇ ਇਹ ਕਹੇਂ ਰਹੇ ਹਨ ਕਿ ਜਦੋਂ ਸੂਬੇ ਦੇ ਥਾਣੇ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੋਗੇ ਸ਼ਹਿਰ ਦੇ ਥਾਣਾ ਸਦਰ ਬਾਹਰ ਹੋਏ ਬੰਬ ਧਮਾਕੇ ਵਾਲੀ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਅਤੇ ਘਟਨਾ ਦੀ ਜਾਂਚ , ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਕਰਨ ਦੇ ਨਾਲ ਸਮਾਜ ਵਿਰੋਧੀ ਅਨਸਰਾਂ ਦੀਆਂ ਅਜਿਹੀਆਂ ਹਰਕਤਾਂ ਠੱਲ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕਰਦੀ ਹੈ ਤਾਂ ਕਿ ਸੂਬੇ ਦੇ ਸਹਿਮੇਂ ਹੋਏ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾ ਸਕੇ ਕਿਉਂਕਿ ਕਿ ਸੂਬੇ ਵਿੱਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ ।

Leave a Reply

Your email address will not be published. Required fields are marked *