13 ਜੁਲਾਈ ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ/ਲੋਨ ਮੇਲਾ

ਗੁਰਦਾਸਪੁਰ

ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਆਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਣ ਹਿੱਤ ਸਵੈ ਰੋਜਗਾਰ /ਰੋਜਗਾਰ ਮੇਲੇ ਲਗਾਏ ਜਾ ਰਹੇ ਹਨ ਜਿਹੜੇ ਪ੍ਰਾਰਥੀ ਸਵੈ-ਰੋਜਗਾਰ ਕਰਨ ਦੇ ਚਾਹਵਾਨ ਹਨ ਉਹਨਾਂ ਨੂੰ ਸਵੈ-ਰੋਜਗਾਰ ਦੀਆਂ ਸਕੀਮਾਂ  ਅਧੀਨ ਲੋਨ ਦਿੱਤੇ ਜਾ ਰਹੇ ਹਨ ਅਤੇ ਜਿਹੜੇ ਨੌਜਵਾਨ ਪ੍ਰਾਰਥੀ ਆਪਣਾ ਸਵੈ-ਰੋਜਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਪ੍ਰਾਰਥੀ  ਪ੍ਰਧਾਨ ਮੰਤਰੀ ਮੁਦਰਾ ਸਕੀਮ,ਪ੍ਰਧਾਨ ਮੰਤਰੀ ਰੋਜਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟੈਂਡ ਅਪ ਇੰਡੀਆ ਦੇ ਤਹਿਤ ਆਪਣਾ ਸਵੈ ਰੋਜਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ।

ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨਰੇਸ਼ ਕੁਮਾਰ ਵਲੋਂ ਦੱਸਿਆ ਗਿਆ ਕਿ ਜਿਲ੍ਹਾ ਗੁਰਦਾਸਪੁਰ ਵਿਖੇ 13 ਜੁਲਾਈ ਨੂੰ ਕਮਰਾ ਨੰ:217 ਬੀ-ਬਲਾਕ, ਡੀ.ਏ.ਸੀ. ਕੰਪਲੈਕਸ ਜਿਲ੍ਹਾ ਰੋਜਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫਤਰ ਗੁਰਦਾਸਪੁਰ ਵਿਖੇ ਸਵੈ ਰੋਜਗਾਰ/ਲੋਨ ਮੇਲਾ ਲਗਾਇਆ ਜਾ ਰਿਹਾ ਹੈ।

ਇਸ ਮੇਲੇ ਵਿੱਚ ਸਵੈ ਰੋਜਗਾਰ ਦੇ ਨਾਲ ਸਬੰਧਤ ਸਾਰੇ ਵਿਭਾਗ , ਸਰਕਾਰੀ ਅਤੇ ਪ੍ਰਾਇਵੇਟ  ਬੈਂਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ  ਜਿਹੜੇ ਪ੍ਰਰਾਥੀ ਸਵੈ ਰੋਜਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਹਨ, ਉਹ ਇਸ ਸੁਨਹਰੇ ਮੌਕੇ ਦਾ ਲਾਭ ਲੈਣ ਦੇ ਲਈ ਸਵੈ ਰੋਜਗਾਰ/ਲੋਨ ਮੇਲੇ ਦੇ ਵਿੱਚ ਸ਼ਾਮਲ ਹੋਣ। ਬੇਰੋਜਗਾਰ ਪ੍ਰਾਰਥੀ ਮਿਤੀ 13 ਜੁਲਾਈ ਨੂੰ ਸਮਾਂ 10.00 ਵਜੇ ਦਿਨ ਸੋਮਵਾਰ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਪਹੁੰਚ ਕਰਕੇ ਵੀ ਇਹ ਲੋਨ ਫਾਰਮ ਭਰ ਸਕਦੇ ਹਨ।

ਸਵੈ-ਰੋਜਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਵਧੇਰੇ ਜਾਣਕਾਰੀ ਦੇ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਸੰਪਰਕ ਕਰ ਸਕਦੇ ਹਨ ।

Leave a Reply

Your email address will not be published. Required fields are marked *