ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)-ਨਿਡਰ, ਬਹੁਤ ਹੀ ਬੁੱਧੀਮਾਨ, ਭਾਰਤ ਦੇ ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਕਿ ਉਨ੍ਹਾਂ ਦੇ ਮਾਤਾ ਜੀ ਦਾ ਦੇਹਾਂਤ ਹੋ ਗਿਆ | ਪਤਾ ਲੱਗਾ ਹੈ ਕਿ ਉਨ੍ਹਾਂ ਦੀ ਮਾਤਾ ਜੀ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ | ਪਰ ਰਵੀਸ਼ ਕੁਮਾਰ ਵੱਲੋਂ ਉਨ੍ਹਾਂ ਦੀ ਦਿਨ ਰਾਤ ਸੇਵਾ ਕੀਤੀ ਗਈ | ਪਰ ਫਿਰ ਵੀ ਉਹ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ | ਇਸ ਦੁੱਖ ਦੀ ਘੜੀ ਵਿੱਚ ਰਵੀਸ਼ ਕੁਮਾਰ ਦੇ ਨਾਲ ਭਾਰਤ ਦੇਸ਼ ਦਾ ਹਰ ਬੁੱਧੀਜੀਵੀ ਉਨ੍ਹਾਂ ਨਾਲ ਘੜਾ ਹੈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਜਾਂਦੀ ਹੈ ਕਿ ਉਨ੍ਹਾਂ ਦੀ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਸਮੁੱਚੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ |


