ਬੀਤੀ ਸ਼ਾਮ ਤੱਕ ਜ਼ਿਲਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ 595660 ਮੀਟਿ੍ਰਕ ਟਨ ਦੀ ਖਰੀਦ ਹੋਈ – ਡਿਪਟੀ ਕਮਿਸ਼ਨਰ

ਗੁਰਦਾਸਪੁਰ

ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਗੁਰਦਾਸਪੁਰ ’ਚ ਕਣਕ ਦੀ ਫ਼ਸਲ ਦੀ ਸਰਕਾਰੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਮਿਤੀ 5 ਮਈ ਦੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ’ਚ 597532 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 595660 ਮੀਟਿ੍ਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਸਾਰੀ ਕਣਕ ਦੀ ਫਸਲ ਖਰੀਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ ’ਚ 163856 ਮੀਟਿ੍ਰਕ ਟਨ ਕਣਕ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਸਭ ਤੋਂ ਮੋਹਰੀ ਬਣੀ ਹੋਈ ਹੈ। ਇਸੇ ਤਰਾਂ ਸਰਕਾਰੀ ਖਰੀਦ ਏਜੰਸੀ ਮਾਰਕਫੈਡ ਨੇ 140196 ਮੀਟਿ੍ਰਕ ਟਨ, ਪਨਸਪ ਵੱਲੋਂ 140629 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 132775 ਮੀਟਿ੍ਰਕ ਟਨ ਅਤੇ ਐੱਫ.ਸੀ.ਆਈ ਵੱਲੋਂ 18204 ਮੀਟਿ੍ਰਕ ਟਨ ਕਣਕ ਦੀ ਫਸਲ ਖਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਜਾਵੇ ਜਿਸ ਤਹਿਤ ਲਿਫਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਆਈ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ 380112 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।  

Leave a Reply

Your email address will not be published. Required fields are marked *