ਹੁਸ਼ਿਆਰਪੁਰ, ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)—ਮਨੁੱਖੀ ਅਧਿਕਾਰ ਕਾਰਕੁੰਨ ਅਤੇ ਪੁਲਸ ਵੱਲੋਂ ਨਜਾਇਜ਼ ਮਾਰੇ ਗਏ 25000 ਹਜ਼ਾਰ ਲਾਵਾਰਸ ਲਾਸ਼ਾਂ ਦਾ ਖੁਲਾਸਾ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਅਦਾਰਤ ਬਣੀ ਫਿਲਮ ਬੈਨ ਹੋਣ ਤੋਂ ਬਾਅਦ ਪੂਰੇ ਭਾਰਤ ਵਿੱਚ ਭਾਈ ਜਸਜੀਤ ਸਿੰਘ ਖਾਲੜਾ ਦੀ ਚਰਚਾ ਜ਼ੋਰਾਂ ਤੇ ਹੈ ਅਤੇ ਇਸ ਦਰਮਿਆਨ ਪਤਾ ਲੱਗਾ ਕਿ ਭਾਈ ਜਸਵੰਤ ਸਿੰਘ ਖਾਲੜਾ ਦਾ ਝੂਠਾ ਪੁਲਸ ਮੁਕਾਬਲਾ ਬਣਾ ਕੇ ਮਾਰਨ ਵਾਲਾ ਡੀ ਐਸ ਪੀ ਜਸਪਾਲ ਸਿੰਘ ਜੋ ਨਾਭਾ ਜੇਲ੍ਹ ਉਮਰਕੈਦ ਦੀ ਸਜ਼ਾ ਕੱਟ ਰਿਹਾ ਸੀ ਜ਼ਮਾਨਤ ਤੇ ਰਿਹਾਅ ਹੋਣ ਤਾਂ ਬਾਹਦ ਕਿਥੇ ਭਗੌੜਾ ਹੋ ਗਿਆ ਸਰਕਾਰ ਨੇ ਹੁਸ਼ਿਆਰਪੁਰ ਪੁਲਸ ਨੂੰ ਹਦਾਇਤ ਕੀਤੀ ਕਿ ਉਸ ਨੂੰ ਜਲਦੀ ਲੱਭਿਆ ਜਾਵੇ,ਆਪ ਸਰਕਾਰ ਤੇ ਇਹ ਵੀ ਦੋਸ਼ ਲੱਗ ਰਹੇ ਹਨ ਕਿ ਡੀ ਐਸ ਪੀ ਨੂੰ ਰਿਹਾਅ ਕਰਾਉਣ ਲਈ ਸਿਫਾਰਸ਼ ਕੀਤੀ ਗਈ ਸੀ ਪਰ ਜਦੋਂ ਕਿ ਜਸਵੰਤ ਸਿੰਘ ਖਾਲੜਾ ਦੇ ਅਧਾਰਤ ਬਣੀ ਫਿਲਮ ਸਤਲੁਜ ਨੂੰ ਬੈਨ ਕੀਤਾ ਗਿਆ ਤਾਂ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਥਕ ਜਥੇਬੰਦੀਆਂ ਨੇ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕੀਤਾ ਤੇ ਭਾਈ ਜਸਵੰਤ ਸਿੰਘ ਖਾਲੜਾ ਪੂਰੇ ਭਾਰਤ ਵਿੱਚ ਚਰਚਾ ਦਾ ਵਿਸ਼ਾ ਬਣੇਂ ਤਾਂ ਉਸ ਵਕਤ ਤੋਂ ਭਾਈ ਜਸਵੰਤ ਸਿੰਘ ਖਾਲੜਾ ਦਾ ਕਾਤਲ ਡੀ ਐਸ ਪੀ ਜੋ ਨਾਭਾ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ ਜ਼ਮਾਨਤ ਤੋਂ ਬਾਅਦ ਕਿਥੇ ਲਾ ਲਾਪਤਾ ਹੋ ਗਿਆ ਕਿਸੇ ਨੂੰ ਕੁਝ ਪਤਾ ਨਹੀਂ ? ਹੁਣ ਸਰਕਾਰ ਨੇ ਹੁਸ਼ਿਆਰਪੁਰ ਪੁਲਸ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਲਾਪਤਾ ਹੋਏ ਡੀ ਐਸ ਪੀ ਦਾ ਪਤਾ ਲਾਉਣ ਕਿ ਉਹ ਕਿਥੇ ਚਲਿਆ ਗਿਆ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵੱਲੋਂ ਭਗੌੜੇ ਹੋਏ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲ ਡੀ ਐਸ ਪੀ ਨੂੰ ਲੱਭਣ ਦੀ ਹੁਸ਼ਿਆਰਪੁਰ ਪੁਲਸ ਨੂੰ ਦਿੱਤੀ ਹਦਾਇਤ ਦਾ ਸਵਾਗਤ ਅਤੇ ਡੀ ਐਸ ਪੀ ਨੂੰ ਜਲਦੀ ਕਾਬੂ ਕਰਕੇ ਜੇਲ੍ਹ ‘ਚ ਸੁੱਟਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਅਜਿਹੇ ਦੋਸ਼ੀ ਨੂੰ ਜ਼ਮਾਨਤ ਤੇ ਰਿਹਾਅ ਕਰਨਾ ਸਰਕਾਰ ਦਾ ਨਿੰਦਣਯੋਗ ਵਰਤਾਰਾ ਕਿਹਾ ਜਾ ਸਕਦਾ ਹੈ ਅਤੇ ਅਸੀਂ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕਰਦੇ ਹਾਂ, ਭਾਈ ਖਾਲਸਾ ਨੇ ਇਹ ਵੀ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਨੇ ਦੋਸ਼ੀ ਡੀ ਐਸ ਪੀ ਨੂੰ ਰਿਹਾਅ ਕਰਾਉਣ ਦੀ ਵੀ ਸਿਫ਼ਾਰਸ਼ ਕੀਤੀ ਸੀ ਪਰ ਹੁਣ ਦੇ ਬਣੇ ਮਹੌਲ ‘ਚ ਸਰਕਾਰ ਇਸ ਸਬੰਧੀ ਕੀ ਜੁਆਬ ਦਿੰਦੀ ਹੈ ਇਹ ਤਾਂ ਬਾਅਦ ਵਿੱਚ ਪਤਾ ਲੱਗੇਗਾ ਪਰ ਸਰਕਾਰ ਵਿਰੋਧੀ ਧਿਰਾਂ ਖਾਸ ਕਰਕੇ ਅਕਾਲੀ ਦਲ ਬਾਦਲ, ਵਾਰਿਸ ਪੰਜਾਬ ਤੇ ਕਾਂਗਰਸ ਸਰਕਾਰ ਤੇ ਨਿਸ਼ਾਨਾ ਵਿਨ ਰਹੀਆਂ ਹਨ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੀ ਦੋਗਲੀ ਨੀਤੀ ਦੀ ਨਿੰਦਾ ਕਰਦੀ ਹੋਈ ਹੋਈ ਮੰਗ ਕਰਦੀ ਹੈ ਕਿ ਭਾਈ ਜਸਪਾਲ ਸਿੰਘ ਖਾਲੜਾ ਦੇ ਭਗੌੜੇ ਹੋਏ ਕਾਤਲ ਡੀ ਐਸ ਪੀ ਨੂੰ ਜਲਦੀ ਕਾਬੂ ਕਰਕੇ ਜੇਲ੍ਹ ਵਿੱਚ ਸੁੱਟਿਆ ਜਾਵੇ ਅਤੇ ਇਸ ਨੂੰ ਕੋਈ ਮੁਵਾਫੀ ਨਾਂ ਦਿੱਤੀ ਜਾਵੇ,ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫੌਜੀ ਭਾਈ ਇੰਦਰਜੀਤ ਸਿੰਘ ਤੇ ਭਾਈ ਜੱਸਾ ਸਿੰਘ ਬਿਆਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ ।


