ਕਣਕ ਦੀ ਨਿਰਵਿਘਨ ਖਰੀਦ ਦੇ ਨਾਲ ਮੰਡੀਆਂ ਵਿੱਚ ਲਿਫਟਿੰਗ ਨੂੰ ਤੇਜ਼ ਕੀਤਾ

ਗੁਰਦਾਸਪੁਰ

424123 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਕੀਤੀ ਜਾ ਰਹੀ ਸਰਕਾਰੀ ਖਰੀਦ ਦੇ ਨਾਲ ਹੁਣ ਕਣਕ ਦੀ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਬੀਤੀ ਸ਼ਾਮ ਤੱਕ 424123 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਗਿਆ ਹੈ।
ਕਣਕ ਦੀ ਖਰੀਦ ਅਤੇ ਲਿਫਟਿੰਗ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 614080 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 611589 ਮੀਟਿ੍ਰਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਲਗਭਗ ਸਾਰੀ ਕਣਕ ਦੀ ਫਸਲ ਖਰੀਦ ਲਈ ਗਈ ਹੈ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ ’ਚ 167201 ਮੀਟਿ੍ਰਕ ਟਨ ਕਣਕ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਸਭ ਤੋਂ ਮੋਹਰੀ ਬਣੀ ਹੋਈ ਹੈ। ਇਸੇ ਤਰਾਂ ਸਰਕਾਰੀ ਖਰੀਦ ਏਜੰਸੀ ਮਾਰਕਫੈਡ ਨੇ 144872 ਮੀਟਿ੍ਰਕ ਟਨ, ਪਨਸਪ ਵੱਲੋਂ 144641 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 135679 ਮੀਟਿ੍ਰਕ ਟਨ ਅਤੇ ਐੱਫ.ਸੀ.ਆਈ ਵੱਲੋਂ 19196 ਮੀਟਿ੍ਰਕ ਟਨ ਕਣਕ ਦੀ ਫਸਲ ਖਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਜਾਵੇ ਜਿਸ ਤਹਿਤ ਲਿਫਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਆਈ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ 424123 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ।  

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। 

Leave a Reply

Your email address will not be published. Required fields are marked *