ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਇਕ ਵਰਦਾਨ-ਡਿਪਟੀ ਕਮਿਸ਼ਨਰ

ਪੰਜਾਬ

ਗੁਰਦਾਸਪੁਰ, 22 ਜੂਨ (ਸਰਬਜੀਤ )  ਅੱਠਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਅੱਜ ਜ਼ਿਲੇ ਦੇ ਵੱਖ-ਵੱਖ ਸਥਾਨਾਂ ’ਤੇ ਯੋਗਾ ਦਿਵਸ ਸਬੰਧੀ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ, ਨੌਜਵਾਨਾਂ, ਖਿਡਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਿਲਾ ਆਯੂਰਵੈਦਿਕ ਵਿਭਾਗ ਵਲੋਂ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ, ਫਿਸ਼ ਪਾਰਕ ਗੁਰਦਾਸਪੁਰ, ਸ਼ਹੀਦੀ ਸਮਾਰਕ (ਪੀ.ਡਬਲਿਊ.ਡੀ ਰੈਸਟ ਹਾਊਸ) ਡੇਰਾ ਬਾਬਾ ਨਾਨਕ ਅਤੇ  ਹਜ਼ੀਰਾ ਪਾਰਕ ਬਟਾਲਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਸਮਾਗਮ ਕਰਵਾਏ ਗਏ। ਇਸ ਤੋਂ ਇਲਾਵਾ ਜੁਡੀਸ਼ੀਅਲ ਕੰਪਲੈਕਸ ਗੁਰਦਾਸਪੁਰ ਅਤੇ ਬਟਾਲਾ ਵਿਖੇ ਵੀ ਸਮਾਗਮ ਕਰਵਾਏ ਗਏ।

ਜ਼ਿਲ੍ਹਾ ਹੈਰੀਟੇਜ ਸੁਸਾਇਟੀ ਤੇ ਜ਼ਿਲ੍ਹਾ ਆਯੂਰਵੈਦਿਕ ਵਿਭਾਗ ਵਲੋਂ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਅੱਠਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਹੈ ਤੇ ਤੰਦਰੁਸਤੀ ਲਈ ਯੋਗਾ ਬਹੁਤ ਲਾਹੇਵੰਦ ਹੈ। ਉਨਾਂ ਲੋਕਾਂ ਨੂੰ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗਾ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤਣਾਅ ਭਰੀ ਜ਼ਿੰਦਗੀ ਲਈ ਯੋਗਾ ਬਹੁਤ ਫਾਇੰਦੇਮੰਦ ਹੈ ਤੇ ਪੂਰੀ ਦੁਨੀਆਂ ਨੇ ਇਸ ਨੂੰ ਅਪਣਾਇਆ ਹੈ। ਉਨਾਂ ਕਿਹਾ ਕਿ ਯੋਗ ਆਸਨ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬੀਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ ਉੱਥੇ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਵਿਚ ਯੋਗਾ ਆਸਨ ਇਕ ਸੋਨੇ ਤੇ ਸੁਹਾਗੇ ਵਰਗੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਰੁਝੇਵਿਆਂ ਭਰੇ ਸਮੇਂ ਵਿਚੋਂ ਥੋੜਾ ਸਮਾਂ ਕੱਢ ਕੇ ਸਰੀਰਕ ਪੱਖੋਂ ਤੰਦਰੁਸਤ ਅਤੇ ਚੁਸਤ ਰਹਿਣ ਲਈ ਯੋਗਾ ਨਾਲ ਜੁੜਣਾ ਚਾਹੀਦਾ ਹੈ।

ਇਸ ਮੌਕੇ ਜਿਲਾ ਆਯੂਰਵੈਦਿਕ ਵਿਭਾਗ ਦੀ ਟੀਮ ਵਲੋਂ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ ਤੇ ਸਰਕਾਰੀ ਸਕੂਲ ਹਯਾਤ ਨਗਰ ਦੇ ਵਿਦਿਆਰਥੀਆਂ ਵਲੋਂ ਵੀ ਯੋਗਾ ਦੀ ਵਧੀਆ ਪੇਸ਼ਕਾਰੀ ਦਿੱਤੀ ਗਈ ਹੈ। ਜਿਸ ਤੋ ਖੁਸ਼ ਹੋ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪ੍ਰਤੀ ਵਿਦਿਆਰਥੀ 1100 ਰੁਪਏ ਅਤੇ ਯੋਗਾ ਆਸਣ ਕਰਵਾਏ ਰਹੇ ਡਾਕਟਰ ਨਵਨੀਤ ਸਿੰਘ ਨੂੰ 5100 ਰੁਪਏ ਦੇਣ ਦਾ ਐਲਾਨ ਕੀਤਾ। 

ਇਸ ਮੌਕੇ ਡਾ. ਸੁਜਾਨ ਸਿੰਘ, ਲਜੀਜ ਹੋਟਲ ਬਟਾਲਾ (ਪਤੀ ਡਾ. ਸੁਖਮਿੰਦਰ ਕੋਰ ਜਿਲਾ ਆਯੂਰਵੈਦਿਕ ਅਫਸਰ ਗੁਰਦਾਸਪੁਰ) ਵਲੋਂ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਦੇ ਵਿਕਾਸ ਲਈ 1 ਲੱਖ ਰੁਪਏ ਭੇਂਟ ਕੀਤੇ।

ਇਸ ਤੋਂ ਪਹਿਲਾਂ ਅੱਜ ਸਵੇਰੇ 6 ਵਜੇ ਫਿਸ਼ ਪਾਰਕ ਗੁਰਦਾਸਪੁਰ ਵਿਖੇ ਵੀ ਅੰਤਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ, ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਰਮਨ ਬਹਿਲ ਆਪ ਪਾਰਟੀ ਦੇ ਸੀਨੀਅਰ ਆਗੂ, ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸਮੇਤ ਵੱਖ-ਵੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਯੋਗਾ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਯੋਗਾ ਬਹੁਤ ਲਾਹੇਵੰਦ ਹੈ, ਇਸ ਲਈ ਰੋਜਾਨਾ ਘੱਟੋ ਘੱਟ ਇੱਕ ਘੰਟਾ ਯੋਗਾ ਜਰੂਰ ਕੀਤਾ ਜਾਵੇ।

ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ, ਗੁਰਦਾਸਪੁਰ ਵਿਖੇ ਕਰਵਾਏ ਸਮਾਗਮ ਵਿੱਚ ਸ੍ਰੀਮਤੀ ਅਮਰਜੀਤ ਕੋਰ ਸੇਖਵਾਂ (ਮਾਤਾ ਐਡਵੈਕੋਟ ਜਗਰੂਪ ਸਿੰਘ ਸੇਖਵਾਂ ਆਪ ਪਾਰਟੀ ਦੇ ਸੀਨੀਅਰ ਆਗੂ) , ਤੇਜਿੰਦਰਪਾਲ ਸਿੰਘ ਸੰਧੂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ-ਕਮ-ਜਨਰਲ ਸਕੱਤਰ ਜ਼ਿਲਾ ਹੈਰੀਟੇਜ ਸੁਸਾਇਟੀ, ਡਾ. ਸੁਖਮਿੰਦਰ ਕੋਰ ਜਿਲਾ ਆਯੂਰਵੈਦਿਕ ਅਫਸਰ ਗੁਰਦਾਸਪੁਰ, ਡਾ. ਸੁਜਾਨ ਸਿੰਘ ਲਜੀਜ ਹੋਟਲ ਬਟਾਲਾ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲਾ ਸਿੱਖਿਆ ਅਫਸਰ (ਸ), ਐਕਸੀਅਨ ਬਲਦੇਵ ਸਿੰਘ, ਤੇਜਿੰਦਰ ਸਿੰਘ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ, ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫਸਰ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ, ਕੇ.ਐਸ. ਰਾਜਪੂਤ ਤੇ ਮੁਕੇਸ ਵਰਮਾ ਭਾਰਤ ਵਿਕਾਸ ਪ੍ਰੀਸ਼ਦ ਕਾਦੀਆਂ ਤੋਂ, ਸੁਖਚੈਨ ਸਿੰਘ ਜ਼ਿਲ੍ਹਾ ਖੇਡ ਅਫਸਰ, ਇਕਬਾਲ ਸਿੰਘ ਸਮਰਾ, ਹਰਮਨਪ੍ਰੀਤ ਸਿੰਘ, ਦਮਨਜੀਤ ਸਿੰਘ, ਡਾ. ਨਵਨੀਤ ਸਿੰਘ, ਡਾ. ਦੀਪਿਕਾ ਠਾਕੁਰ, ਡਾ. ਇੰਦਰਜੀਤ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ

Leave a Reply

Your email address will not be published. Required fields are marked *