ਸੱਚ ਅਖੰਡ ਦਰਬਾਰ ਸਾਹਿਬ’ਚ ਹੋਏ ਬੰਬ ਧਮਾਕਿਆਂ,’ਚ ਫੜੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਪੁੱਛ ਗਿੱਛ ਕੀਤੀ ਜਾਵੇ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)—ਸੱਚ ਅਖੰਡ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਲਾਗੇ ਧਮਾਕਿਆਂ ਨੂੰ ਅੰਜਾਮ ਦੇਣ ਵਾਲੇ ਸ਼੍ਰੋਮਣੀ ਕਮੇਟੀ ਦੀ ਮਦਦ ਨਾਲ ਫੜੇ ਗਏ ਪੰਜ ਸਮਾਜ ਵਿਰੋਧੀ ਅਨਸਰਾਂ ਦੀ ਪੰਜਾਬ ਪੁਲਿਸ ਚੰਗੀ ਤਰ੍ਹਾਂ ਪੁੱਛ ਪੜਤਾਲ ਕਰੇ ਅਤੇ ਪਤਾ ਲਾਇਆ ਜਾਵੇ ਕਿ ਇਹਨਾਂ ਧਮਾਕਿਆਂ ਨੂੰ ਲਗਾਤਾਰ ਦਰਬਾਰ ਸਾਹਿਬ ਲਾਗੇ ਕਰਨ ਪਿਛੇ ਕੀ ਮਨਸ਼ਾ ਸੀ ਅਤੇ ਇਸ ਦਾ ਮਾਸਟਰ ਮਾਇੰਡ ਕੌਣ ਹੈ, ਕਿਉਂਕਿ ਇਹਨਾਂ ਧਮਾਕਿਆਂ ਕਾਰਨ ਦੇਸ਼ਾਂ ਵਿਦੇਸ਼ਾਂ ਤੋਂ ਹਰਮੰਦਿਰ ਸਾਹਿਬ ਦੇ ਦਰਸ਼ਨ ਕਰਨ ਆ ਰਹੀਂਆਂ ਸੰਗਤਾਂ ਵਿੱਚ ਦਾਹਿਸਤ ਦਾ ਮਹੌਲ ਪੈਦਾ ਹੋਇਆ ਹੈ ਅਤੇ ਲੋਕ ਇਸ ਘਟਨਾ ਦੀ ਨਿੰਦਾ ਵੀ ਕਰ ਰਹੇ ਹਨ ਤੇ ਸਚਾਈ ਸਹਾਮਣੇ ਲਿਆਉਣ ਦੀ ਮੰਗ ਵੀ ਕਰ ਰਹੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਪੁਲਿਸ ਵੱਲੋਂ ਫੜੇ ਗਏ ਪੰਜ ਦੋਸ਼ੀਆਂ ਦੀ ਚੰਗੀ ਤਰ੍ਹਾਂ ਪੁੱਛ ਪੜਤਾਲ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਪਹਿਲਾਂ ਧਮਾਕਾ 6 ਮਈ ,ਦੂਜਾ 8 ਤੇ ਤੀਜਾ 11 ਮਈ ਛੇ ਦਿਨਾਂ’ਚ ਹੋਏ ਇਹਨਾਂ ਤਿੰਨਾਂ ਧਮਾਕਿਆਂ ਨੇ ਯਾਤਰੂਆਂ ਤੇ ਆਮ ਲੋਕਾਂ ਵਿਚ ਦਾਇਸਤ ਦਾ ਮਹੌਲ ਪੈਦਾ ਕਰ ਦਿੱਤਾ ਹੈ ਸਮੂਹ ਪਾਰਟੀਆਂ ਦੇ ਆਗੂ ਸਰਕਾਰ ਅਤੇ ਪੰਜਾਬ ਪੁਲਿਸ ਤੇ ਕਈ ਤਰ੍ਹਾਂ ਦੀਆਂ ਉਂਗਲਾਂ ਚੁੱਕ ਰਹੇ ਹਨ ਭਾਈ ਖਾਲਸਾ ਨੇ ਕਿਹਾ ਅਗਰ ਅੰਮ੍ਰਿਤਸਰ ਦਾ ਪਵਿੱਤਰ ਅਸਥਾਨ ਸ਼੍ਰੀ ਦਰਬਾਰ ਸਾਹਿਬ ਹੀ ਸੇਫ ਨਹੀਂ ਤਾਂ ਹੋਰ ਰਾਜ਼ ਸਬੰਧੀ ਕੀ ਕਿਹਾ ਜਾ ਸਕਦਾ ਹੈ ਭਾਈ ਖਾਲਸਾ ਨੇ ਕਿਹਾ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦਾ ਅਜਾਦਬੀਰ ਸਿੰਘ ਵਡਾਲਾ ਕਲਾ, ਬਾਬਾ ਬਕਾਲਾ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਮਦਦ ਕਰਨ ਲਈ ਧੰਨਵਾਦ ਕੀਤਾ ਜਾ ਰਿਹਾ ਹੈ ,ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਪੁਲਿਸ ਤੇ ਦੋਸ਼ ਲਾ ਰਹੇ ਹਨ ਕਿ ਅਗਰ ਪਹਿਲੇ ਧਮਾਕੇ ਸਮੇਂ ਪੁਲਿਸ ਮੁਸਤੈਦੀ ਨਾਲ ਕੰਮ ਕਰਦੀ ਤਾਂ ਦੂਜੇ ਧਮਾਕਿਆਂ ਤੇ ਕਾਬੂ ਪਾਇਆ ਜਾ ਸਕਦਾ ਸੀ ਭਾਈ ਖਾਲਸਾ ਨੇ ਕਿਹਾ ਅਕਾਲੀ ਦਲ ਬਾਦਲ, ਪ੍ਰਤਾਪ ਸਿੰਘ ਬਾਜਵਾ ਕਾਂਗਰਸ ਤੇ ਭਾਜਪਾ ਆਗੂ ਰਾਜਕੁਮਾਰ ਵੇਰਕਾ ਵਲੋਂ ਵੀ ਜਿਥੇ ਇਨ੍ਹਾਂ ਧਮਾਕਿਆਂ ਦੀ ਨਿੰਦਾ ਕੀਤੀ ਗਈ ,ਉਥੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਤੇ ਉਂਗਲਾਂ ਚੁੱਕੀਆਂ ਜਾ ਰਹੀਆਂ ਹਨ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਹਨਾਂ ਧਮਾਕਿਆਂ ਦੀ ਨਿੰਦਾ ਕਰਦੀ ਹੈ ,ਉਥੇ ਫੜੇ ਗਏ ਵਿਅਕਤੀਆਂ ਦੀ ਚੰਗੀ ਤਰ੍ਹਾਂ ਪੁੱਛ ਗਿੱਛ ਕਰਕੇ ਲੋਕਾਂ ਸਾਹਮਣੇ ਅਸਲ ਸਚਾਈ ਲਿਆਉਣ ਦੀ ਮੰਗ ਕਰਦੀ ਹੈ, ਤਾਂ ਕਿ ਪਤਾ ਲਾਇਆ ਜਾ ਸਕੇ ਇਹਨਾਂ ਧਮਾਕਿਆਂ ਪਿਛੇ ਕਿਸ ਦਾ ਹੱਥ ਹੈ ਤੇ ਕੇਹੜੀ ਮਨਸ਼ਾ ਕਰਕੇ ਇਹਨਾਂ ਧਮਾਕਿਆਂ ਲਈ ਸ਼੍ਰੀ ਦਰਬਾਰ ਸਾਹਿਬ ਨੂੰ ਚੁਣਿਆ ਗਿਆ। ਭਾਈ ਖਾਲਸਾ ਨੇ ਦੱਸਿਆ ਬਾਦਲਕੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਨੂੰ ਫੇਲ ਦੱਸ ਰਹੇ ਹਨ, ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ, ਪ੍ਰਤਾਪ ਸਿੰਘ ਬਾਜਵਾ ਕਾਂਗਰਸ ਤੇ ਭਾਰਤੀ ਜਤਨ ਪਾਰਟੀ ਰਾਜ ਕੁਮਾਰ ਵੇਰਕਾ ਵਲੋਂ ਵੀ ਇਨ੍ਹਾਂ ਧਮਾਕਿਆਂ ਦੀ ਨਿੰਦਾ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਦੀ ਪੂਰੀ ਸਚਾਈ ਲੋਕਾਂ ਸਾਹਮਣੇ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਭਾਈ ਹਰਪਾਲ ਸਿੰਘ ਦਿਹੇੜੂ ਲੁਧਿਆਣਾ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ, ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *