ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)-ਜਲੰਧਰ ਵਿਖੇ ਜਿਮਨੀ ਚੋਣ ‘ਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਕੋਈ ਫਰਕ ਨਹੀਂ ਹੈ ਅਤੇ ਇਸ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੇਮਿਸਾਲ ਇਤਿਹਾਸਕ ਵਿਕਾਸ ਕਾਰਜ ਕੀਤੇ ਹਨ। ਉਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਦੀ ਨੁਹਾਰ ਬਦਲੀ ਹੈ ਜਿਸ ਦੀ ਬਦੌਲਤ ਅੱਜ ਪੰਜਾਬ ਦੇ ਹਰੇਕ ਵਰਗ ਦੇ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਦੀ ਜਿਮਨੀ ਚੋਣ ਸ਼ਾਨ ਨਾਲ ਜਿੱਤੇਗੀ ਜਿਸ ਦੇ ਬਾਅਦ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਹੋ ਜਾਣਗੇ। ਉਨਾਂ ਕਿਹਾ ਕਿ ਇਹ ਚੋਣ ਆਗਾਮੀ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਜਿੱਤ ਦਾ ਮੁੱਢ ਬੰਨੇਗੀ।