ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਐੱਮ.ਪੀ.ਲੈਡ ਫੰਡਾਂ ਤਹਿਤ ਜ਼ਿਲ੍ਹੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਦਾ ਰੀਵਿਊ

ਗੁਰਦਾਸਪੁਰ

ਵਿਕਾਸ ਕਾਰਜਾਂ ਦੀ ਗੁਣਵਤਾ ਦਾ ਖਿਆਲ ਰੱਖਣ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਐੱਮ.ਪੀ.ਲੈਡ (ਮੈਂਬਰ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ) ਫੰਡ ਤਹਿਤ ਜ਼ਿਲ੍ਹੇ ਵਿੱਚ ਚੱੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਐੱਮ.ਪੀ. ਲੈਡ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਲਾਭ ਜਨਤਾ ਨੂੰ ਪਹੁੰਚ ਸਕੇ। ਉਨ੍ਹਾਂ ਕਿਹਾ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾ ਕੇ ਖੁਦ ਵਿਕਾਸ ਕਾਰਜਾਂ ਦੀ ਚੈਕਿੰਗ ਤੇ ਨਿਗਰਾਨੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਐੱਮ.ਪੀ.ਲੈਡ ਫੰਡ ਤਹਿਤ ਜਿਹੜੇ ਕੰਮ ਮੁਕੰਮਲ ਹੋ ਗਏ ਉਨ੍ਹਾਂ ਪ੍ਰੋਜੈਕਟਾਂ ਉੱਪਰ ਖਰਚੀ ਗਈ ਗ੍ਰਾਂਟ ਦੀ ਰਾਸ਼ੀ, ਯੋਜਨਾ ਦਾ ਨਾਮ, ਮੰਤਵ ਅਤੇ ਗ੍ਰਾਂਟ ਜਾਰੀ ਕਰਨ ਵਾਲੇ ਮਾਣਯੋਗ ਮੈਂਬਰ ਪਾਰਲੀਮੈਂਟ ਦੇ ਨਾਮ ਦੇ ਬੋਰਡ ਲਗਾਏ ਜਾਣ। ਇਸ ਤੋਂ ਇਲਾਵਾ ਵਿਕਾਸ ਪ੍ਰੋਜੈਕਟ ਦੀ ਹਰ ਪੱਖ ਤੋਂ ਜਾਂਚ ਕਰਕੇ ਬਿਨ੍ਹਾਂ ਕਿਸੇ ਦੇਰੀ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜਿਹੜਾ ਵਿਕਾਸ ਕਾਰਜ ਮੁਕੰਮਲ ਹੁੰਦਾ ਹੈ ਉਸ ਨੂੰ ਬਾਅਦ ਵਿੱਚ ਵਰਤੋਂ ਵਿੱਚ ਵੀ ਲਿਾਂਅਦਾ ਜਾਵੇ ਤਾਂ ਜੋ ਜਿਸ ਮਕਸਦ ਲਈ ਉਸ ਨੂੰ ਤਿਆਰ ਕੀਤਾ ਗਿਆ ਹੈ ਉਹ ਮੰਤਵ ਪੂਰਾ ਹੋ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐੱਮ.ਪੀ. ਲੈਡ ਦੇ ਫੰਡਾਂ ਸਬੰਧੀ ਵਿਸਥਾਰ ਵਿੱਚ ਰੀਵਿਊ ਕੀਤਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਹਰਜੋਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।  

Leave a Reply

Your email address will not be published. Required fields are marked *