ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)-ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ ਹੈ। ਜਿਸ ਵਿੱਚ ਵਿਦਿਆਰਥਣ ਦੀਪਾਂਸ਼ੀ ਤੁੱਲੀ ਪੁੱਤਰੀ ਅਰੁਣ ਤੁੱਲੀ 86.4 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲੇ ਸਥਾਨ ‘ਤੇ ਰਹੀ। ਹਰਸ਼ਿਤਾ ਤੁੱਲੀ ਪੁੱਤਰੀ ਦਿਨੇਸ਼ ਤੁੱਲੀ 81.2 ਫੀਸਦੀ ਅੰਕ ਲੈ ਕੇ ਦੂਸਰੇ ਸਥਾਨ ਅਤੇ ਜਸਕੀਰਤ ਸਿੰਘ ਪੁੱਤਰ ਜਤਿੰਦਰ ਸਿੰਘ 78.4 ਫੀਸਦੀ ਅੰਕ ਲੈ ਕੇ ਤੀਸਰੇ ਸਥਾਨ ‘ਤੇ ਰਿਹਾ ਹੈ। ਬਾਕੀ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਹਾਸਿਲ ਕੀਤੇ ਹਨ। ਇਸੇ ਤਰ੍ਹਾਂ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ ਹੈ, ਜਿਸ ਵਿੱਚ ਨਮਿਸ਼ ਮਹਾਜਨ ਪੁੱਤਰ ਮਨੀਸ਼ ਮਹਾਜਨ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਹਿਮਾਂਸ਼ੂ ਸ਼ਰਮਾ ਪੁੱਤਰ ਸਵਤੰਤਰ ਕੁਮਾਰ ਨੇ 89.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਹੁਸਨਪ੍ਰੀਤ ਸਿੰਘ ਪੁੱਤਰ ਸੰਜੀਵ ਸਿੰਘ ਨੇ 88.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ।

ਇਸ ਮੌਕੇ ਪ੍ਰਿੰਸੀਪਲ ਸੰਦੀਪ ਅਰੋੜਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਲਗਨ ਸਦਕਾ ਹੀ ਸਕੂਲ ਸ਼ਾਨਦਾਰ ਨਤੀਜੇ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਖੇਡਾਂ ਜਿਵੇਂ ਕਰਾਟੇ, ਬੈਡਮਿੰਟਨ, ਬਾਸਕਿਟ ਬਾਲ, ਵਾਲੀਬਾਲ ਆਦਿ ਕਰਵਾਈਆਂ ਜਾਂਦੀਆਂ ਹਨ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਜਾਗਰ ਕੀਤਾ ਜਾਂਦਾ ਹੈ। ਚੇਅਰਮੈਨ ਗੁਰਦਾਸਪੁਰ ਐਜੁਕੇਸ਼ਨ ਸੋਸਾਇਟੀ ਰਮਨ ਬਹਿਲ ਅਤੇ ਸਕੂਲ ਡਾਇਰੈਕਟਰ ਅਰਚਨਾ ਨੇ ਵੀ ਵਿਦਿਆਰਥੀਆਂ ਨੂੰ, ਮਾਪਿਆਂ ਅਤੇ ਅਧਿਆਪਕਾਂ ਨੂੰ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਨਤੀਜੇ ਹਾਸਿਲ ਕਰਨ ‘ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ, ਅਧਿਆਪਕਾਂ ਨੂੰ ਹਮੇਸ਼ਾ ਦੀ ਪੜ੍ਹਾਈ ਵਿੱਚ ਦਿਲਚਸਪੀ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਤਾਲਮੇਲ ਬਣਿਆ ਰਹੇਗਾ।



