ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)—ਜਲੰਧਰ ਲੋਕ ਸਭਾ ਜ਼ਿਮਨੀ ਚੋਣ ਹਰ ਹੀਲੇ ਜਿੱਤਣਾ ਆਪ ਪਾਰਟੀ ਦੇ ਇਮਾਨਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਲਈ ਮੁੱਛ ਦਾ ਸਵਾਲ ਬਣੀ ਹੋਈ ਸੀ,ਉਹਨਾਂ ਦੀ ਦਿਨ ਰਾਤ ਕੀਤੀ ਮਿਹਨਤ ਨੂੰ ਬੂਰ ਪਿਆ ਅਤੇ 24 ਸਾਲ ਤੋਂ ਕਾਂਗਰਸ ਦਾ ਗੜ੍ਹ ਮੰਨੀ ਜਾਂਦੀ ਜਲੰਧਰ ਲੋਕ ਸਭਾ ਸੀਟ ਵਾਲੇ ਇਤਿਹਾਸ ਨੂੰ ਤੋੜਦਿਆਂ ਵੱਡੀ ਜਿੱਤ ਪ੍ਰਾਪਤ ਕੀਤੀ ਅਤੇ ਵਿਰੋਧੀਆਂ ਨੂੰ ਮੂੰਹ ਤੋੜਵੀ ਹਾਰ ਦਾ ਰਸਤਾ ਵਿਖਾਇਆ,ਆਪ ਪਾਰਟੀ ਦੀ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ,ਕਿ ਲੋਕ ਹੁਣ 50 ਸਾਲਾਂ ਤੋਂ ਪੰਜਾਬ ਨੂੰ ਲੁੱਟਣ ਅਤੇ ਹੱਕ ਮੰਗਣ ਵਾਲੇ ਲੋਕਾਂ ਨੂੰ ਕੁੱਟਣ ਵਾਲੀਆਂ ਅਕਾਲੀ ਕਾਂਗਰਸ ਚੋਰ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਲੰਧਰ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਆਪ ਪਾਰਟੀ ਦੇ ਕੀਤੇ ਕੰਮਾਂ ਤੇ ਮੋਹਰ ਲਾਈ ਅਤੇ ਭਗਵੰਤ ਸਿੰਘ ਮਾਨ ਸਰਕਾਰ ਦੇ ਹੱਥ ਮਜ਼ਬੂਤ ਕੀਤੇ, ਉਥੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਵਧਾਈ ਦਿੰਦਿਆਂ ਮੰਗ ਕਰਦੀ ਹੈ ਕਿ ਉਹ ਜਲੰਧਰੀ ਲੋਕਾਂ ਨਾਲ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਜਾ ਸਕੇ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਲੰਧਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ਤੇ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਧਾਈ, ਜਲੰਧਰੀ ਲੋਕਾਂ ਦਾ ਧੰਨਵਾਦ ਅਤੇ ਸਰਕਾਰ ਤੋਂ ਜਲੰਧਰ ਵਾਸੀਆਂ ਨਾਲ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਸਪਸ਼ਟ ਕੀਤਾ ਜਿਥੇ ਮਾਨ ਸਰਕਾਰ ਲਈ ਇਸ ਸੀਟ ਨੂੰ ਜਿੱਤਣਾ ਮੁੱਛ ਦਾ ਸਵਾਲ ਸੀ, ਉਥੇ ਅਕਾਲੀ ਦਲ ਬਾਦਲ ਇਸ ਸੀਟ ਤੇ ਆਪਣੀ ਸਿਆਸੀ ਹੋਂਦ ਬਣਾਉਣ ਲਈ ਯਤਨਸ਼ੀਲ ਸੀ ਜਦੋਂ ਕਿ ਕਾਂਗਰਸ ਪਾਰਟੀ ਇਸ ਸੀਟ ਨੂੰ ਆਪਣੀ ਨਿੱਜੀ ਸੀਟ ਸਮਝ ਰਹੀ ਸੀ ਭਾਈ ਖਾਲਸਾ ਨੇ ਦੱਸਿਆ ਇਨਾਂ ਦੋਵਾਂ ਪਾਰਟੀਆਂ ਨੇ ਸੀਟ ਜਿੱਤਣ ਲਈ ਭਗਵੰਤ ਮਾਨ ਸਰਕਾਰ ਤੇ ਤਾਬੜਤੋੜ ਹਮਲੇ ਕੀਤੇ,ਪਰ ਜਲੰਧਰ ਦੇ ਲੋਕਾਂ ਨੇ ਲੁੱਟੇਰਾ ਪਾਰਟੀਆਂ ਦੇ ਝੂਠੇ ਬਿਆਨਾਂ ਨੂੰ ਮੂੰਹ ਨਹੀਂ ਲਾਇਆ ਅਤੇ ਆਪ ਸਰਕਾਰ ਦੇ ਕੀਤੇ ਕੰਮਾਂ ਤੇ ਮੋਹਰ ਲਾਈ, ਭਾਈ ਖਾਲਸਾ ਨੇ ਕਿਹਾ ਹੁਣੇ ਹੁਣੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ’ਚ ਜਿੱਤੇ ਸ੍ਰ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨੂੰ ਠੁਕਰਾਉਦਿਆ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਲੋਕ ਅਮਨ ਸ਼ਾਨਤੀ, ਆਪਸੀ ਭਾਈਚਾਰਕ ਸਾਝ ਰੱਖਣ ਵਾਲੀਆਂ ਪਾਰਟੀਆਂ ਨੂੰ ਹੀ ਭਵਿੱਖ ਵਿੱਚ ਸਮਰਥਨ ਕਰਨ ਦੇ ਹੱਕ ਵਿੱਚ ਹੈਂ ਭਾਈ ਖਾਲਸਾ ਨੇ ਕਿਹਾ ਵਿਰੋਧੀ ਪਾਰਟੀਆਂ ਆਪਣੀ ਹਾਰ ਦੀ ਬੁਖਲਾਹਟ ਵਿੱਚ ਸਰਕਾਰ ਤੇ ਕਈ ਤਰ੍ਹਾਂ ਇਲਜ਼ਾਮ ਲਾਉਣ ਦੀ ਕੋਸ਼ਿਸ਼ ਵਿਚ ਹਨ, ਜੋਂ ਕੇ ਬੇਫਜੂਲ ਸਾਬਤ ਹੋਣਗੇ ਉਨ੍ਹਾਂ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਜਿੱਤ ਨੂੰ ਆਪ ਸਰਕਾਰ ਦੇ ਕੀਤੇ ਕੰਮਾਂ ਦੀ ਜਿੱਤ ਮੰਨਦੀ ਹੈ ਉਥੇ 50 ਸਾਲਾਂ ਤੋਂ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਵਾਲੀਆਂ ਪਾਰਟੀਆਂ ਨੂੰ ਅਪੀਲ ਕਰਦੀ ਹੈ ਕਿ ਉਹ ਸਰਕਾਰ ਦੇ ਕੰਮਾਂ ਦਾ ਵਿਰੋਧ ਨਾ ਕਰਨ,ਸਗੋਂ ਸਰਕਾਰ ਦੇ ਚੰਗੇ ਕੰਮਾਂ ਦਾ ਸਮਰਥਨ ਕਰਨ ਤੇ ਹੋ ਸਕਦਾ ਹੈ ਕਿ ਲੋਕਾਂ ਦਾ ਮਨ ਤੁਹਾਡੇ ਵਾਲੇ ਪਾਸੇ ਵੀ ਹੋ ਜਾਵੇ ਇਸ ਕਰਕੇ ਲੋਕ ਫਤਵੇ ਨੂੰ ਸਵੀਕਾਰ ਤੇ ਸੁਲੋਟ ਕਰਨ ਦੀ ਲੋੜ ਤੇ ਜ਼ੋਰ ਦੇਣ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ, ਭਾਈ ਅਮਰਜੀਤ ਸਿੰਘ ਰਤਨ ਗੜ੍ਹ, ਭਾਈ ਦਿਲਬਾਗ ਸਿੰਘ ਬਾਗੀ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਠੇਕੇਦਾਰ ਗੁਰਮੀਤ ਸਿੰਘ ਮੱਖੂ ਭਾਈ ਹਰਪਾਲ ਸਿੰਘ ਦੇਹਿੜੂ ਲੁਧਿਆਣਾ ਅਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜਰ ਸਨ ।


