ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਰਨਾਟਕਾ ਵਿੱਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਕੁੱਲ ਹਿੰਦ ਦੇ ਸਾਬਕਾ ਜਨਰਲ ਸਕੱਤਰ ਰਾਹੁਲ ਗਾਂਧੀ ਅਤੇ ਕਾਂਗਰਸ ਨੂੰ ਮੁੜ ਸੁਰਜੀਤ ਕਰਨ ਵਾਲੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖਰੜੇ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਕਿ 2024 ਦੀਆਂ ਲੋਕ ਸਭਾ ਦੀਆਂ ਚੋਣਾ ਵਿੱਚ ਕਾਂਗਰਸ ਇਕਜੁੱਟ ਹੋ ਕੇ ਕੰਮ ਕਰੇਗੀ ਅਤੇ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗੀ। ਜਿਸਦੇ ਪ੍ਰਧਾਨ ਮੰਤਰੀ ਦੀ ਰਾਹੁਲ ਗਾਂਧੀ ਸੰਭਾਲਣਗੇ।